ETV Bharat / city

ਖੇਤੀ ਕਾਨੂੰਨਾਂ ਦੇ ਰੋਸ ਵੱਜੋਂ ਪਿੰਡਾਂ ’ਚ ਸਿਆਸੀ ਲੀਡਰਾਂ ਦੀ ਐਂਟਰੀ ਬੈਨ

author img

By

Published : May 19, 2021, 7:59 PM IST

ਬਠਿੰਡਾ ਦੇ ਪਿੰਡ ਗਹਿਰੀ ਭਾਗੀ ਦੇ ਸਾਰੇ ਹੀ ਮੁੱਖ ਮਾਰਗਾਂ ’ਤੇ ਵੱਡੇ-ਵੱਡੇ ਪੋਸਟਰ ਲਗਾਏ ਗਏ ਹਨ ਇਨ੍ਹਾਂ ਪੋਸਟਾਂ ਉੱਪਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ਬਣਾ ਕੇ ਪਿੰਡ ਵਿੱਚ ਐਂਟਰੀ ਬੈਨ ਕੀਤੀ ਗਈ ਹੈ।

ਸਿਆਸੀ ਲੀਡਰਾਂ ਦੀ ਐਂਟਰੀ ਬੈਨ
ਖੇਤੀ ਕਾਨੂੰਨਾਂ ਦੇ ਰੋਸ ਵੱਜੋਂ ਪਿੰਡਾਂ ’ਚ ਰਾਜਨੀਤਕ ਲੋਕਾਂ ਦੀ ਐਂਟਰੀ ਕੀਤੀ ਬੈਨ

ਬਠਿੰਡਾ: ਭਾਜਪਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ, ਪਰ ਕੇਂਦਰ ਸਰਕਾਰ ’ਤੇ ਕਿਸਾਨਾਂ ਦੇ ਸੰਘਰਸ਼ ਦਾ ਕੋਈ ਅਸਰ ਨਹੀਂ ਹੋ ਰਿਹਾ ਹੈ ਜਿਸਦੇ ਚੱਲਦੇ ਕਿਸਾਨਾਂ ’ਚ ਰੋਸ ਵਧਦਾ ਜਾ ਰਿਹਾ ਹੈ। ਉਥੇ ਹੀ ਹੁਣ ਕਿਸਾਨਾਂ ਨੇ ਪਿੰਡਾਂ ’ਚ ਪੋਸਟਰ ਲਗਾਉਣੇ ਸ਼ੁਰੂ ਕਰ ਦਿੱਤੇ ਹਨ ਕਿ ਸਿਆਸੀ ਆਗੂਆਂ ਦੀ ਪਿੰਡ ਵਿੱਚ ਐਂਟਰੀ ਬੈਨ ਹੈ। ਬਠਿੰਡਾ ਦੇ ਪਿੰਡ ਗਹਿਰੀ ਭਾਗੀ ਦੇ ਸਾਰੇ ਹੀ ਮੁੱਖ ਮਾਰਗਾਂ ’ਤੇ ਵੱਡੇ-ਵੱਡੇ ਪੋਸਟਰ ਲਗਾਏ ਗਏ ਹਨ ਇਨ੍ਹਾਂ ਪੋਸਟਾਂ ਉੱਪਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ਬਣਾ ਕੇ ਪਿੰਡ ਵਿੱਚ ਐਂਟਰੀ ਬੈਨ ਕੀਤੀ ਗਈ ਹੈ।

ਖੇਤੀ ਕਾਨੂੰਨਾਂ ਦੇ ਰੋਸ ਵੱਜੋਂ ਪਿੰਡਾਂ ’ਚ ਰਾਜਨੀਤਕ ਲੋਕਾਂ ਦੀ ਐਂਟਰੀ ਕੀਤੀ ਬੈਨ

ਇਹ ਵੀ ਪੜੋ: ਬਹਿਬਲਕਲਾਂ ਗੋਲੀਕਾਂਡ ਮਾਮਲੇ ਦੀ ਸੁਣਵਾਈ 4 ਜੂਨ ਤਕ ਟਲੀ

ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਿਆਸੀ ਪਾਰਟੀਆਂ ਇਸ ਸੰਘਰਸ਼ ਵਿੱਚ ਉਨ੍ਹਾਂ ਦਾ ਕੋਈ ਵੀ ਸਾਥ ਨਹੀਂ ਦੇ ਰਹੀਆਂ ਹਨ। ਉਥੇ ਹੀ ਉਹਨਾਂ ਨੇ ਕਿਹਾ ਕਿ ਇਹ ਸਭ ਆਪਸ ਵਿੱਚ ਮਿਲੇ ਹੋਏ ਹਨ ਤੇ ਲੋਕਾਂ ਨੂੰ ਪਾਗਲ ਬਣਾ ਰਹੇ ਹਨ ਜਿਸ ਕਾਰਨ ਮਜਬੂਰੀ ਵੱਸ ਉਨ੍ਹਾਂ ਨੂੰ ਪਿੰਡ ਵਿੱਚ ਸਿਆਸੀ ਲੋਕਾਂ ਦੀ ਐਂਟਰੀ ਬੈਨ ਕਰਨੀ ਪੈ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤਕ ਇਹ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਸਿਆਸੀ ਲੋਕਾਂ ਦੀ ਪਿੰਡ ਵਿੱਚ ਐਂਟਰੀ ਬੈਨ ਰਹੇਗੀ।

ਇਹ ਵੀ ਪੜੋ: ਚੋਰੀ ਦੇ 8 ਮੋਟਰਸਾਈਕਲ ਅਤੇ 2 ਸਿਲੰਡਰਾਂ ਸਣੇ ਦੋ ਕਥਿਤ ਮੁਲਜ਼ਮ ਕਾਬੂ

ETV Bharat Logo

Copyright © 2024 Ushodaya Enterprises Pvt. Ltd., All Rights Reserved.