ETV Bharat / city

ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦਾ ਦੇਹਾਂਤ, ਮੁੱਖ ਮੰਤਰੀ ਨੇ ਜਤਾਇਆ ਦੁਖ

author img

By

Published : May 21, 2022, 7:34 AM IST

Updated : May 21, 2022, 10:32 AM IST

ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦਾ ਦੇਹਾਂਤ (Jathedar Tota Singh passed away) ਹੋ ਗਿਆ ਹੈ। ਜਿਹਨਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ ਹਨ।

ਜਥੇਦਾਰ ਤੋਤਾ ਸਿੰਘ ਦਾ ਹੋਇਆ ਦੇਹਾਂਤ
ਜਥੇਦਾਰ ਤੋਤਾ ਸਿੰਘ ਦਾ ਹੋਇਆ ਦੇਹਾਂਤ

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦਾ ਦੇਹਾਂਤ (Jathedar Tota Singh passed away) ਹੋ ਗਿਆ ਹੈ। ਦੱਸ ਦਈਏ ਕਿ ਜਥੇਦਾਰ ਤੋਤਾ ਸਿੰਘ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਜਿਹਨਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ ਹਨ।

ਇਹ ਵੀ ਪੜੋ: ਹੈਰਾਨੀਜਨਕ ! ਚੋਰਾਂ ਨੇ 66 ਕੇਵੀ ਵਾਲੇ ਵੱਡੇ ਟਾਵਰਾਂ ਨੂੰ ਬਣਾਇਆ ਨਿਸ਼ਾਨਾ, ਵਾਰਦਾਤ ਦੌਰਾਨ ਡਿੱਗੇ...

ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ: ਜਥੇਦਾਰ ਤੋਤਾ ਸਿੰਘ ਪਿਛਲੇ ਲੰਮੇ ਸਮੇਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਆਪਣਾ ਇਲਾਜ ਕਰਵਾ ਰਹੇ ਸਨ ਅਤੇ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦਾ ਹਾਲ ਚਾਲ ਜਾਨਣ ਲਈ ਮੁਹਾਲੀ ਫੋਰਟਿਸ ਹਸਪਤਾਲ ਵਿੱਚ ਵੀ ਗਏ ਸਨ। ਅੱਜ ਤੜਕੇ ਜਥੇਦਾਰ ਤੋਤਾ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ।

ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਾ ਹਾਂ..ਪਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ੇ..ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ।’

  • ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਾ ਹਾਂ..ਪਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ੇ..ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ। pic.twitter.com/I45L6lpsiH

    — Bhagwant Mann (@BhagwantMann) May 21, 2022 " class="align-text-top noRightClick twitterSection" data=" ">

ਸੁਖਬੀਰ ਬਾਦਲ ਨੇ ਕੀਤਾ ਦੁਖ ਸਾਂਝਾ: ਸ਼੍ਰੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਦੇ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ’ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਦੇ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੱਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ਦਾ ਮੈਂ ਸਮੂਹ ਪਰਿਵਾਰ ਤੇ ਪਾਰਟੀ ਨਾਲ ਦੁੱਖ ਸਾਂਝਾ ਕਰਦਾ ਹਾਂ। ਉਨ੍ਹਾਂ ਦੇ ਜਾਣ ਨਾਲ ਜਿੱਥੇ ਪੰਜਾਬ ਤੇ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਹੀ ਮੈਨੂੰ ਵੀ ਨਿਜੀ ਤੌਰ ਤੇ ਇੱਕ ਚੰਗੇ ਮਾਰਗਦਰਸ਼ਨ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ।

ਸੁਖਬੀਰ ਬਾਦਲ ਨੇ ਕੀਤਾ ਦੁਖ ਸਾਂਝਾ
ਸੁਖਬੀਰ ਬਾਦਲ ਨੇ ਕੀਤਾ ਦੁਖ ਸਾਂਝਾ

ਜਥੇਦਾਰ ਤੋਤਾ ਸਿੰਘ ਦਾ ਜੀਵਨ: ਦੱਸ ਦਈਏ ਕਿ ਤੋਤਾ ਸਿੰਘ ਦਾ ਜਨਮ 2 ਮਾਰਚ 1941 ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਦੀਦਾਰ ਸਿੰਘ ਵਾਲਾ ਵਿਖੇ ਹੋਇਆ ਸੀ। ਜਥੇਦਾਰ ਤੋਤਾ ਸਿੰਘ ਦੇ ਪਿਤਾ ਦਾ ਨਾਂ ਬਾਬੂ ਸਿੰਘ ਸੀ ਤੇ ਤੋਤਾ ਸਿੰਘ ਨੇ ਆਪਣੀ ਸਕੂਲੀ ਸਿੱਖਿਆ ਆਪਣੇ ਪਿੰਡ ਦੇ ਸਕੂਲ ਤੋਂ ਪੂਰੀ ਕੀਤੀ ਅਤੇ ਅਗਲੇਰੀ ਪੜ੍ਹਾਈ ਲਈ ਉਹਨਾਂ ਨੇ ਡੀ.ਐਮ.ਕਾਲਜ ਮੋਗਾ ਵਿੱਚ ਦਾਖਲਾ ਲਿਆ ਸੀ।

ਸਿਆਸੀ ਸਫ਼ਰ: ਜਥੇਦਾਰ ਤੋਤਾ ਸਿੰਘ ਨੇ ਆਪਣਾ ਸਿਆਸੀ ਜੀਵਨ ਦੀ ਸ਼ੁਰੂਆਤ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਸਮੇਂ ਕੀਤੀ ਉਸ ਸਮੇਂ ਉਹ ਮਾਰਕੀਟ ਕਮੇਟੀ ਦੇ ਚੇਅਰਮੈਨ ਬਣੇ ਅਤੇ 1993 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੋਗਾ ਤੋਂ ਵਿਧਾਇਕ ਬਣੇ। ਇਸ ਤੋਂ ਮਗਰੋਂ ਫਿਰ 2002 ਵਿੱਚ ਮੋਗਾ ਤੋਂ ਹੀ ਜਥੇਦਾਰ ਤੋਤਾ ਸਿੰਘ ਵਿਧਾਇਕ ਚੁਣੇ ਗਏ ਸਨ। 2012 ਵਿੱਚ ਵਿਧਾਨ ਸਭਾ ਚੋਣਾਂ ਜਿੱਤ ਕੇ ਵਿਧਾਇਕ ਬਣੇ ਜਥੇਦਾਰ ਤੋਤਾ ਸਿੰਘ ਨੂੰ ਅਕਾਲੀ ਭਾਜਪਾ ਸਰਕਾਰ ਸਮੇਂ ਖੇਤੀਬਾੜੀ ਮੰਤਰੀ ਦਾ ਅਹੁਦਾ ਦਿੱਤੀ ਗਿਆ। 2017 ਵਿੱਚ ਤੋਤਾ ਸਿੰਘ ਨੇ ਧਰਮਕੋਟ ਤੋਂ ਵਿਧਾਨ ਸਭਾ ਚੋਣ ਲੜੀ ਸੀ।

ਇਹ ਵੀ ਪੜੋ: ਜੇਲ੍ਹ ਪਹੁੰਚੇ ਸਿੱਧੂ, ਪਟਿਆਲਾ ਜੇਲ੍ਹ ’ਚ ਕੱਟੀ ਪਹਿਲੀ ਰਾਤ

Last Updated : May 21, 2022, 10:32 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.