ਨਹਿਰਬੰਦੀ ਕਾਰਨ ਪਿੰਡਾਂ ਦੇ ਲੋਕ ਪੀਣ ਦੇ ਪਾਣੀ ਨੂੰ ਤਰਸੇ !
Updated on: Jun 16, 2022, 12:25 PM IST

ਨਹਿਰਬੰਦੀ ਕਾਰਨ ਪਿੰਡਾਂ ਦੇ ਲੋਕ ਪੀਣ ਦੇ ਪਾਣੀ ਨੂੰ ਤਰਸੇ !
Updated on: Jun 16, 2022, 12:25 PM IST
ਬਠਿੰਡਾ ’ਚ ਨਹਿਰਬੰਦੀ ਦੇ ਕਾਰਨ ਪਿੰਡ ਦੇ ਲਈ ਪੀਣ ਦੇ ਪਾਣੀ ਨੂੰ ਤਰਸ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਗਦੇਵ ਸਿੰਘ ਮਹਿਤਾ ਨੇ ਦੱਸਿਆ ਕਿ ਨਹਿਰੀ ਬੰਦੀ ਦੇ ਚੱਲਦਿਆਂ ਜਿੱਥੇ ਪਿੰਡਾਂ ਪਿਛਲੇ ਵਾਟਰ ਵਰਕਸਾਂ ਤੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਲੋਕਾਂ ਨੂੰ ਮਜਬੂਰੀਵੱਸ ਧਰਤੀ ਹੇਠਲਾ ਨਾ ਪੀਣ ਯੋਗ ਪਾਣੀ ਪੀਣਾ ਪੈ ਰਿਹਾ ਹੈ। ਨਾਲ ਹੀ ਕਿਸਾਨਾਂ ਨੂੰ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬਠਿੰਡਾ: ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਪੀਐਸਪੀਸੀਐਲ ਵੱਲੋਂ ਝੋਨੇ ਦੀ ਬਿਜਾਈ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਵਾਸਤੇ ਸਾਰੇ ਪ੍ਰਬੰਧ ਮੁਕੰਮਲ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਨੂੰ ਨਹਿਰਾ ਬੰਦੀ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੱਸ ਦਈਏ ਕਿ ਬਠਿੰਡਾ ਦੇ ਕਈ ਪਿੰਡਾਂ ’ਚ ਪਿਛਲੇ ਕਰੀਬ ਇਕ ਮਹੀਨੇ ਤੋਂ ਮਾਲਵੇ ਦੀਆਂ ਲਗਪਗ ਸਾਰੀਆਂ ਹੀ ਨਹਿਰਾਂ ਬੰਦੀ ਕਾਰਨ ਸੁੱਕੀਆਂ ਪਈਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਹੁਣ ਪਿੰਡਾਂ ਵਿਚਲੇ ਵਾਟਰ ਵਰਕਸ ਨਹਿਰੀ ਪਾਣੀ ਦੀ ਬੰਦੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।
ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਗਦੇਵ ਸਿੰਘ ਮਹਿਤਾ ਨੇ ਦੱਸਿਆ ਕਿ ਨਹਿਰੀ ਬੰਦੀ ਦੇ ਚੱਲਦਿਆਂ ਜਿੱਥੇ ਪਿੰਡਾਂ ਪਿਛਲੇ ਵਾਟਰ ਵਰਕਸਾਂ ਤੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਲੋਕਾਂ ਨੂੰ ਮਜਬੂਰੀਵੱਸ ਧਰਤੀ ਹੇਠਲਾ ਨਾ ਪੀਣ ਯੋਗ ਪਾਣੀ ਪੀਣਾ ਪੈ ਰਿਹਾ ਹੈ, ਇਨ੍ਹਾਂ ਹੀ ਨਹੀਂ ਵੱਡੀ ਪੱਧਰ ਪਰ ਕਾਲੇ ਪੀਲੀਏ ਦੀ ਬਿਮਾਰੀ ਦੇ ਫੈਲਣ ਦਾ ਖਦਸ਼ਾ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜੇਕਰ ਪਾਣੀ ਦੇ ਇਹ ਹਾਲਾਤ ਬਣਾਈ ਰੱਖੇ ਤਾਂ ਉਨ੍ਹਾਂ ਨੂੰ ਐਮਐਸਪੀ ਦਾ ਕੀ ਫਾਇਦਾ ਜਦੋਂ ਫ਼ਸਲਾਂ ਨੂੰ ਪਾਣੀ ਹੀ ਨਹੀਂ ਮਿਲੇਗਾ ਤਾਂ ਫ਼ਸਲਾਂ ਆਪੇ ਸੁੱਕ ਜਾਣਗੀਆਂ ਤੇ ਸਰਕਾਰ ਨੂੰ ਐੱਮਐੱਸਪੀ ਦੇਣ ਦੀ ਲੋੜ ਹੀ ਨਹੀਂ ਪੈਣੀ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਭਾਵੇਂ ਕਿਸਾਨਾਂ ਲਈ ਵੱਡੇ-ਵੱਡੇ ਦਾਅਵੇ ਜ਼ਰੂਰ ਕਰ ਰਹੀ ਹੈ ਪਰ ਜ਼ਮੀਨੀ ਪੱਧਰ ਉੱਪਰ ਕਿਸਾਨਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਲ ਹੀ ਉਨ੍ਹਾਂ ਨੂੰ ਅੱਠ ਘੰਟੇ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਨਹਿਰਬੰਦੀ ਸਮਾਪਤ ਕੀਤੀ ਜਾ ਰਹੀ ਹੈ ਜਿਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਵਢਾਈ ਨੂੰ ਲੈ ਕੇ ਵੀ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਗਿਆ।
ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਤ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕਰ ਰਹੀ ਹੈ। ਇਸੇ ਦੇ ਚੱਲਦੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਹਰ ਰੋਜ ਅੱਠ ਘੰਟੇ ਬਿਜਲੀ ਸਪਲਾਈ ਦੇਣ ਲਈ ਪੂਰੀ ਤਰਾਂ ਤਿਆਰ ਹੈ ਤਾਂ ਜੋ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਪੀਐਸਪੀਸੀਐਲ ਵੱਲੋਂ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਐਸ.ਬੀ.ਐਸ.ਨਗਰ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ, ਐਸ.ਏ.ਐਸ.ਨਗਰ ਜ਼ਿਲਿਆਂ ਵਿੱਚ ਰੋਜਾਨਾ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।ਉਨਾਂ ਕਿਹਾ ਕਿ ਪਹਿਲੇ ਹੀ ਦਿਨ ਪੀਐਸਪੀਸੀਐਲ ਨੇ 12008 ਮੈਗਾਵਾਟ ਦੀ ਵੱਧ ਤੋਂ ਵੱਧ ਮੰਗ ਨੂੰ ਪੂਰਾ ਕੀਤਾ ਹੈ।
ਉਨਾਂ ਅੱਗੇ ਕਿਹਾ ਕਿ 10 ਜੂਨ, 2022 ਤੋਂ ਕੰਡਿਆਲੀ ਤਾਰ ਦੇ ਪਾਰ ਸਰਹੱਦੀ ਖੇਤਰ ਵਿੱਚ ਪਹਿਲਾਂ ਹੀ ਅੱਠ ਘੰਟੇ ਰੋਜਾਨਾ ਨਿਯਮਤ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਤਾਪਮਾਨ ‘ਚ ਭਾਰੀ ਵਾਧਾ ਹੋਣ ਕਾਰਨ ਬਿਜਲੀ ਦੀ ਮੰਗ ਕਾਫ਼ੀ ਵਧੀ ਹੈ। ਉਨਾਂ ਅੱਗੇ ਕਿਹਾ ਕਿ ਪੀਐਸਪੀਸੀਐਲ ਨੇ ਅਪ੍ਰੈਲ ਅਤੇ ਮਈ 2021 ਨਾਲੋਂ ਕ੍ਰਮਵਾਰ ਅਪ੍ਰੈਲ ਅਤੇ ਮਈ 2022 ਦੌਰਾਨ 33 ਫੀਸਦ ਅਤੇ 36 ਫੀਸਦ ਵੱਧ ਬਿਜਲੀ ਸਪਲਾਈ ਕੀਤੀ ਹੈ।
ਬਿਜਲੀ ਮੰਤਰੀ ਹਰਭਜਨ ਸਿੰਘ ਨੇ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਏ.ਪੀ. ਖਪਤਕਾਰਾਂ ਲਈ 4750/- ਰੁਪਏ ਪ੍ਰਤੀ ਬੀਐਚਪੀ ਦੀਆਂ ਮੌਜੂਦਾ ਦਰਾਂ ਦੇ ਮੁਕਾਬਲੇ 2500 ਰੁਪਏ ਪ੍ਰਤੀ ਬੀਐਚਪੀ ਦੇ ਘੱਟੇ ਹੋਏ ਸੇਵਾ ਕੁਨੈਕਸ਼ਨ ਚਾਰਜ ਦੇ ਹਿਸਾਬ ਨਾਲ ਵੀ.ਡੀ.ਐਸ. ਦੀ ਪ੍ਰਗਤੀ ਵੀ ਸਾਂਝੀ ਕੀਤੀ। ਉਨਾਂ ਕਿਹਾ ਕਿ ਮੁੱਖ ਮੰਤਰੀ ਦੇ ਐਲਾਨ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ 4417 ਖਪਤਕਾਰਾਂ ਨੇ 16961ਬੀਐਚਪੀ ਦਾ ਲੋਡ ਵਧਾਉਣ ਲਈ ਬੇਨਤੀਆਂ ਦਿੱਤੀਆਂ ਹਨ।
ਇਹ ਵੀ ਪੜੋ: ਮੁੱਖ ਮੰਤਰੀਆਂ ਨੇ ਦਿੱਤੀ ਝੰਡੀ, ਪੰਜਾਬ ਤੋਂ ਦਿੱਲੀ ਏਅਰਪੋਰਟ ਦੇ ਲਈ ਸਰਕਾਰੀ ਬੱਸਾਂ ਰਵਾਨਾ
