ETV Bharat / city

ਨਸ਼ਿਆ ਖਿਲਾਫ ਇੱਕਜੁੱਟ ਹੋਏ ਪਿੰਡਵਾਸੀ, ਨਸ਼ੇੜੀ ਨਾਲ ਇੰਝ ਨਜਿੱਠਣਗੇ ਲੋਕ

author img

By

Published : Aug 24, 2022, 2:05 PM IST

Villagers formed a committee against drug smugglers
ਨਸ਼ਿਆ ਖਿਲਾਫ ਇੱਕਜੁੱਟ ਹੋਏ ਪਿੰਡਵਾਸੀ

ਬਠਿੰਡਾ ਦੇ ਪਿੰਡ ਗੋਬਿੰਦਪੁਰਾ ਵਿਖੇ ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ। ਦੱਸ ਦਈਏ ਕਿ ਨਸ਼ੇ ਉੱਤੇ ਠੱਲ ਪਾਉਣ ਦੇ ਲਈ ਕਮੇਟੀ ਬਣਾਈ ਗਈ ਹੈ ਜੋ ਕਿ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰੇਗੀ। ਇਸ ਦੇ ਲਈ ਕਮੇਟੀ ਵੱਲੋਂ ਨੰਬਰ ਵੀ ਜਾਰੀ ਕੀਤੇ ਗਏ ਹਨ।

ਬਠਿੰਡਾ: ਪੰਜਾਬ ਭਰ ਵਿੱਚ ਨਸ਼ੇ ਦੇ ਕਾਰਨ ਕਈ ਪਰਿਵਾਰ ਉੱਜੜ ਗਏ ਅਤੇ ਕਈਆਂ ਮਾਵਾਂ ਦੀਆਂ ਕੁੱਖਾਂ ਉਜੜ ਗਈਆਂ ਹਨ। ਬੇਸ਼ੱਕ ਸਰਕਾਰਾਂ ਵੱਲੋਂ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਪਰ ਇਸਦੇ ਬਾਵਜੁਦ ਵੀ ਨਸ਼ਿਆਂ ਦੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਸੇ ਨੂੰ ਦੇਖਦੇ ਹੋਏ ਹੁਣ ਪਿੰਡਾਂ ਦੇ ਲੋਕਾਂ ਨੇ ਨਸ਼ਾ ਤਸਕਰਾਂ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।

ਪਿੰਡ ਦੇ ਲੋਕਾਂ ਨੇ ਬਣਾਈ ਕਮੇਟੀ: ਦੱਸ ਦਈਏ ਕਿ ਬਠਿੰਡਾ ਦੇ ਪਿੰਡ ਗੋਬਿੰਦਪੁਰਾ ਵਿਖੇ ਲੋਕ ਅਤੇ ਪੂਰੀ ਪੰਚਾਇਤ ਨਸ਼ਾ ਤਸਕਰਾਂ ਦੇ ਖਿਲਾਫ ਇੱਕਜੁੱਟ ਹੋ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਪਿੰਡ ਵਿੱਚ ਨਸ਼ਾ ਤਸਕਰ ਫੜਿਆ ਗਿਆ ਜਾਂ ਫਿਰ ਨੌਜਵਾਨ ਚਿੱਟਾ ਪੀਂਦੇ ਹੋਏ ਕਾਬੂ ਕੀਤਾ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਪਿੰਡ ਦੇ ਲੋਕਾਂ ਵੱਲੋਂ ਥਾਂ ਥਾਂ ਉੱਤੇ ਪੋਸਟਰ ਵੀ ਲਗਾਏ ਗਏ ਹਨ।

ਨਸ਼ਿਆ ਖਿਲਾਫ ਇੱਕਜੁੱਟ ਹੋਏ ਪਿੰਡਵਾਸੀ

ਪਿੰਡ ਵਿੱਚ ਲਗਾਏ ਗਏ ਪੋਸਟਰ: ਪਿੰਡ ਗੋਬਿੰਦਪੁਰਾ ਦੀ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਪਿੰਡ ਵਿੱਚ ਨਸ਼ਿਆਂ ਤੇ ਪੂਰਨ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੀ ਰੋਕਥਾਮ ਦੇ ਲਈ ਇੱਕ ਕਮੇਟੀ ਬਣਾਈ ਗਈ ਹੈ। ਮੈਂਬਰ ਦੀ ਜਾਣਕਾਰੀ ਵੀ ਇਨ੍ਹਾਂ ਪੋਸਟਰਾਂ ਵਿੱਚ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਕਮੇਟੀ ਵਿੱਚ 12 ਮੈਂਬਰ ਹਨ।

ਕਈ ਨੌਜਵਾਨਾਂ ਦੀ ਹੋ ਚੁੱਕੀ ਹੈ ਮੌਤ: ਕਮੇਟੀ ਮੈਂਬਰਾਂ ਅਤੇ ਪਿੰਡ ਵਾਲਿਆਂ ਨੇ ਕਿਹਾ ਕਿ ਸਾਰਾ ਪਿੰਡ ਹੁਣ ਇਕਜੁੱਟ ਹੋ ਚੁੱਕੇ ਹਨ। ਪਿੰਡ ਵਿੱਚ ਪਿਛਲੇ ਪੰਜ ਸਾਲਾਂ ਤੋਂ ਚਿੱਟਾ ਵਿਕ ਰਿਹਾ ਹੈ ਅਤੇ ਨੌਜਵਾਨ ਚਿੱਟੇ ਦੀ ਦਲਦਲ ਵਿਚ ਫਸ ਰਹੇ ਹਨ ਸੱਤ ਦੇ ਕਰੀਬ ਚਿੱਟੇ ਕਾਰਨ ਪਿੰਡ ਦੇ ਵਿਚ ਨੌਜਵਾਨਾਂ ਦੀਆਂ ਮੌਤਾਂ ਵੀ ਹੋ ਚੁੱਕੀਆਂ ਹਨ ਅਤੇ ਪਿੰਡ ਦੀ ਪੰਚਾਇਤ ਨੇ ਫ਼ੈਸਲਾ ਕੀਤਾ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕਮੇਟੀ ਬਣਾਈ ਗਈ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਹੜਾ ਵੀ ਹੁਣ ਪਿੰਡ ਵਿੱਚ ਚਿੱਟਾ ਵਿੱਚ ਉੱਘਾ ਅਤੇ ਚਿੱਟਾ ਦਾ ਨਸ਼ਾ ਕਰੇਗਾ ਉਹਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਸੂਚਨਾ ਮਿਲਣ ’ਤੇ ਕੀਤੀ ਜਾਵੇਗੀ ਕਾਰਵਾਈ: ਪਿੰਡ ਵਾਸੀਆਂ ਨੇ ਕਿਹਾ ਕਿ ਕਿਸੇ ਪਿੰਡ ਦੇ ਲੋਕਾਂ ਨੂੰ ਇਸ ਬਾਰੇ ਸੂਚਨਾ ਮਿਲਦੀ ਹੈ ਤਾਂ ਮੈਂਬਰ ਦੇ ਫ਼ੋਨ ਉੱਤੇ ਦੱਸਿਆ ਜਾਵੇ। ਜਿਸ ’ਤੇ ਕਾਰਵਾਈ ਕਰਦੇ ਹੋਏ ਤੁਰੰਤ ਉਸ ਨੂੰ ਫੜਿਆ ਜਾਵੇਗਾ ਅਤੇ ਉਹਦੇ ਛਿੱਤਰ ਪਰੇਡ ਕਰ ਕੇ ਪੁਲਿਸ ਦੇ ਹਵਾਲੇ ਕੀਤਾ ਜਾਵੇਗਾ। ਪਿੰਡ ਦੀ ਔਰਤਾਂ ਅਤੇ ਪਿੰਡ ਦੇ ਲੋਕ ਹੁਣ ਬਹੁਤ ਦੁਖੀ ਹੋ ਗਏ ਹਨ ਜਿਸ ਤੋਂ ਬਾਅਦ ਇਹ ਕਦਮ ਚੁੱਕਣਾ ਪਿਆ ਹੈ ਅਤੇ ਪਿੰਡ ਨੂੰ ਨਸ਼ਾਮੁਕਤ ਬਣਾਇਆ ਜਾਵੇਗਾ।

ਇਹ ਵੀ ਪੜੋ: ਟ੍ਰੈਫਿਕ ਪੁਲਿਸ ਅਧਿਕਾਰੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਮੌਕੇ ਉੱਤੇ ਪਹੁੰਚੇ ਵਿਧਾਇਕ

ETV Bharat Logo

Copyright © 2024 Ushodaya Enterprises Pvt. Ltd., All Rights Reserved.