ETV Bharat / city

ਸਰਕਾਰੀ ਕਾਲਜਾਂ 'ਚ 45 ਦਿਨਾਂ ਅੰਦਰ 1158 ਅਸਾਮੀਆਂ ਦੀ ਕੀਤੀ ਜਾਵੇਗੀ ਭਰਤੀ- ਪਰਗਟ ਸਿੰਘ

author img

By

Published : Oct 19, 2021, 5:43 PM IST

ਪਰਗਟ ਸਿੰਘ ਨੇ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਟੀਚਿੰਗ ਕਾਡਰ ਦੀਆਂ 1091 ਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ ਦੀ ਭਰਤੀ ਨੂੰ 45 ਦਿਨਾਂ ਅੰਦਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਭਰਤੀ ਯੂ.ਜੀ.ਸੀ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਵੇਗੀ। ਇਹ ਭਰਤੀ ਸਿਰਫ ਲਿਖਤੀ ਟੈਸਟ ਦੇ ਆਧਾਰ 'ਤੇ ਨਿਰੋਲ ਮੈਰਿਟ ਅਨੁਸਾਰ ਕੀਤੀ ਜਾਵੇਗੀ।

ਅਸਾਮੀਆਂ ਦੀ ਭਰਤੀ
ਅਸਾਮੀਆਂ ਦੀ ਭਰਤੀ

ਚੰਡੀਗੜ੍ਹ: ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਸਟਾਫ ਦੀ ਭਰਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਉਚੇਰੀ ਸਿੱਖਿਆ ਵਿਭਾਗ ਵੱਲੋਂ 1158 ਅਸਾਮੀਆਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਭਰਤੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਚੋਣ ਕਮੇਟੀਆਂ ਬਣਾ ਕੇ ਕੀਤੀ ਜਾਵੇਗੀ। ਇਸ ਭਰਤੀ ਨੂੰ 45 ਦਿਨਾਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਗੱਲ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਾਲਜ-ਯੂਨੀਵਰਸਿਟੀ ਕਾਡਰ ਦੀਆਂ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਤੇ ਕਾਲਜਾਂ ਦੀ ਐਸੋਸੀਏਸ਼ਨ ਦੀ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਨੂੰ ਖਤਮ ਕਰਵਾਉਣ ਮੌਕੇ ਕੀਤੀ।

ਅਸਾਮੀਆਂ ਦੀ ਭਰਤੀ
ਅਸਾਮੀਆਂ ਦੀ ਭਰਤੀ

ਪਰਗਟ ਸਿੰਘ ਨੇ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਟੀਚਿੰਗ ਕਾਡਰ ਦੀਆਂ 1091 ਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ ਦੀ ਭਰਤੀ ਨੂੰ 45 ਦਿਨਾਂ ਅੰਦਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਭਰਤੀ ਯੂ.ਜੀ.ਸੀ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਵੇਗੀ। ਇਹ ਭਰਤੀ ਸਿਰਫ ਲਿਖਤੀ ਟੈਸਟ ਦੇ ਆਧਾਰ 'ਤੇ ਨਿਰੋਲ ਮੈਰਿਟ ਅਨੁਸਾਰ ਕੀਤੀ ਜਾਵੇਗੀ। ਜਿਸ ਵਿੱਚ ਕੋਈ ਇੰਟਰਵਿਊ ਦੇ ਨੰਬਰ ਨਹੀਂ ਰੱਖੇ ਜਾਣਗੇ। ਦੋਵੇਂ ਸਬੰਧਤ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਅਗਵਾਈ ਵਿੱਚ ਚੋਣ ਕਮੇਟੀ ਬਣੇਗੀ। ਇਸੇ ਤਰ੍ਹਾਂ ਸਰਕਾਰ ਵੱਲੋਂ ਚਲਾਏ ਜਾ ਰਹੇ ਕਾਲਜਾਂ ਵਿੱਚ ਗੈਸਟ ਫੈਕਲਟੀ, ਪਾਰਟ ਟਾਈਮ ਅਤੇ ਠੇਕੇ ਉਤੇ ਕੰਮ ਕਰੇ ਲੈਕਚਰਾਰਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਅਪਲਾਈ ਕਰਨ ਲਈ ਉਪਰਲੀ ਉਮਰ ਹੱਦ ਵਿੱਚ ਛੋਟ ਅਤੇ ਤਜ਼ਰਬੇ ਦੇ ਨੰਬਰ ਦਿੱਤੇ ਜਾਣਗੇ।

ਅਸਾਮੀਆਂ ਦੀ ਭਰਤੀ
ਅਸਾਮੀਆਂ ਦੀ ਭਰਤੀ

ਪਰਗਟ ਸਿੰਘ ਨੇ ਆਖਿਆ ਕਿ ਸੂਬੇ ਦੀ ਨੌਜਵਾਨਾਂ ਨੂੰ ਸਹੀ ਸੇਧ ਦੇਣ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਲਈ ਉੱਚ ਸਿੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਲਈ ਉਚੇਰੀ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰਾਂ ਦੀ ਲੋੜ ਹੈ। ਜਿਸ ਲਈ ਇਸ ਖੇਤਰ ਨਾਲ ਜੁੜੇ ਮਾਹਿਰਾਂ ਅਤੇ ਸਿੱਖਿਆ ਸਾਸ਼ਤਰੀਆਂ ਦੀ ਕਮੇਟੀ ਬਣਾ ਕੇ ਸੇਧ ਲਈ ਜਾਵੇਗੀ।

ਇਹ ਵੀ ਪੜ੍ਹੋ:ਖੇਤੀਬਾੜੀ ਮੰਤਰੀ ਰਣਧੀਰ ਨਾਭਾ ਕੇਂਦਰੀ ਮੰਤਰੀ ਮਨਸੁੱਖ ਮੰਡਾਵੀਆ ਨੂੰ ਮਿਲੇ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ ਅਤੇ ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਐਸੋਸੀਏਸ਼ਨ ਦੇ ਬੈਨਰ ਹੇਠ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ 45ਵੇਂ ਦਿਨ ਡਾ.ਸੁਰਿੰਦਰ ਸਿੰਘ, ਡਾ.ਅਨੀਸ਼ ਸੋਨੀ, ਪ੍ਰੋ. ਰਮਨ ਕੁਮਾਰ, ਡਾ.ਹਰਜਿੰਦਰ ਕੌਰ ਤੇ ਡਾ.ਮਨਪ੍ਰੀਤ ਸਿੰਘ ਭੁੱਖ ਹੜਤਾਲ ਉਤੇ ਬੈਠੇ ਸਨ। ਜਿਨ੍ਹਾਂ ਨੂੰ ਲੱਸੀ ਪਿਆ ਕੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਵਲੋਂ ਖ਼ਤਮ ਕਰਵਾਇਆ ਗਿਆ।

ਇਸ ਤੋਂ ਪਹਿਲਾਂ ਹੜਤਾਲ ਸਬੰਧੀ ਆਰਗੇਨਾਈਜੇਸ਼ਨ ਅਤੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਡਾ.ਜਗਵੰਤ ਸਿੰਘ, ਡਾ.ਐਚ.ਐਸ.ਕਿੰਗਰਾ, ਡਾ. ਬੀ.ਐਸ.ਟੌਹੜਾ, ਡਾ.ਮ੍ਰਿਤੰਜੇ ਕੁਮਾਰ ਤੇ ਡਾ.ਮਧੂ ਸ਼ਰਮਾ ਵੱਲੋਂ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ ਗਈ ਸੀ। ਮੀਟਿੰਗ ਵਿੱਚ ਉਨ੍ਹਾਂ ਵੱਲੋਂ ਤਨਖਾਹ ਕਮਿਸ਼ਨ, ਤਨਖਾਹ ਸਕੇਲਾਂ ਨੂੰ ਯੂ.ਜੀ.ਸੀ. ਨਾਲ ਡੀ ਲਿੰਕ ਨਾ ਕਰਨ, ਸਕਿਓਰਿਟੀ ਆਫ ਸਰਵਿਸ ਐਕਟ ਵਿੱਚ ਸੋਧ ਆਦਿ ਦੀਆਂ ਮੰਗਾਂ ਸਬੰਧੀ ਮੁੱਦਾ ਚੁੱਕਿਆ ਗਿਆ। ਜਿਸ 'ਤੇ ਪਰਗਟ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਤਨਖਾਹ ਨਾਲ ਸਬੰਧਤ ਮੰਗਾਂ ਉਤੇ ਵਿੱਤ ਵਿਭਾਗ ਨਾਲ ਗੱਲ ਕਰਕੇ ਹੱਲ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ:UP Election 2022: ਯੂਪੀ ਵਿੱਚ ਕਾਂਗਰਸ 40% ਔਰਤਾਂ ਨੂੰ ਟਿਕਟਾਂ ਦੇਵੇਗੀ: ਪ੍ਰਿਯੰਕਾ ਗਾਂਧੀ

ETV Bharat Logo

Copyright © 2024 Ushodaya Enterprises Pvt. Ltd., All Rights Reserved.