ETV Bharat / city

ਚੜੂਨੀ ਦੇ ਪੰਜਾਬ ਵਿਧਾਨ ਸਭਾ ਚੋਣਾਂ ’ਚ ਉਮੀਦਵਾਰ ਉਤਾਰਨ ਦੇ ਬਿਆਨ ’ਤੇ ਭਖੀ ਸਿਆਸਤ

author img

By

Published : Nov 17, 2021, 9:07 AM IST

ਚੜੂਨੀ ਦੇ ਪੰਜਾਬ ਵਿਧਾਨ ਸਭਾ ਚੋਣਾਂ ’ਚ ਉਮੀਦਵਾਰ ਉਤਾਰਨ ਦੇ ਬਿਆਨ ’ਤੇ ਭਖੀ ਸਿਆਸਤ
ਚੜੂਨੀ ਦੇ ਪੰਜਾਬ ਵਿਧਾਨ ਸਭਾ ਚੋਣਾਂ ’ਚ ਉਮੀਦਵਾਰ ਉਤਾਰਨ ਦੇ ਬਿਆਨ ’ਤੇ ਭਖੀ ਸਿਆਸਤ

ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੇ ਪੰਜਾਬ ਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਦੇ ਵਿੱਚ ਉਮੀਦਵਾਰ ਉਤਾਰਨ ਦਾ ਐਲਾਨ ਕੀਤਾ ਗਿਆ ਹੈ। ਚੜੂਨੀ ਦੇ ਕੀਤੇ ਇਸ ਐਲਾਨ ਤੋਂ ਬਾਅਦ ਸਿਆਸੀ ਪਾਰਟੀਆਂ ਉਨ੍ਹਾਂ ਨੂੰ ਨਿਸ਼ਾਨੇ ਤੇ ਲੈ ਰਹੀਆਂ ਹਨ।

ਚੰਡੀਗੜ੍ਹ: ਕਿਸਾਨ ਅੰਦੋਲਨ (kissan movement) 'ਚ ਸਿਆਸਤ ਕਰਨ ਦੀ ਗੱਲ ਕਰਕੇ ਸੰਯੁਕਤ ਕਿਸਾਨ ਮੋਰਚਾ ਤੋਂ ਮੁਅੱਤਲ ਕੀਤੇ ਗਏ ਭਾਰਤੀ ਕਿਸਾਨ ਯੂਨੀਅਨ (ਚੜੂਨੀ ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ (Gurnam Singh Chaduni) ਇੱਕ ਵਾਰ ਫਿਰ ਸਿਆਸਤ ਦੀ ਗੱਲ ਕਰਕੇ ਸੁਰਖੀਆਂ 'ਚ ਆ ਗਏ ਹਨ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ (Assembly elections) ਚ ਮਿਸ਼ਨ ਪੰਜਾਬ ਦੇ ਤਹਿਤ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ।

ਪਹਿਲਾਂ ਹੀ ਸਿਆਸੀ ਪਾਰਟੀਆਂ ਕਿਸਾਨ ਆਗੂਆਂ 'ਤੇ ਕਿਸਾਨ ਅੰਦੋਲਨ (kissan movement) ਰਾਹੀਂ ਸਿਆਸਤ ਕਰਨ ਦੇ ਇਲਜ਼ਾਮ ਲਾਉਂਦੀਆਂ ਰਹੀਆਂ ਹਨ। ਇਸ ਦੇ ਨਾਲ ਹੀ ਇਸ ਐਲਾਨ ਤੋਂ ਬਾਅਦ ਹੁਣ ਗੁਰਨਾਮ ਚੜੂਨੀ (Gurnam Singh Chaduni) ਅਤੇ ਕਿਸਾਨ ਮੋਰਚਾ ਸਿਆਸੀ ਪਾਰਟੀਆਂ ਦੇ ਨਿਸ਼ਾਨੇ 'ਤੇ ਆ ਗਿਆ ਹੈ।।''

ਹੁਣ ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ (Ranjit Singh Chautala) ਨੇ ਗੁਰਨਾਮ ਚੜੂਨੀ 'ਤੇ ਚੁਟਕੀ ਲਈ ਹੈ। ਉਨ੍ਹਾਂ ਕਿਹਾ ਕਿ ਗੁਰਨਾਮ ਚੜੂਨੀ ਕੁਝ ਵੀ ਨਹੀਂ, ਕੋਈ ਚੋਣ ਨਹੀਂ ਜਿੱਤੀ ਹੈ, ਕਿਸਾਨ ਕਿਸੇ ਨੂੰ ਸਿਆਸਤ ਨਹੀਂ ਕਰਨ ਦਿੰਦੇ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਚੋਣ ਲੜਨਗੇ ਤਾਂ ਉਹ ਇਸ 'ਤੇ ਪ੍ਰਤੀਕਿਰਿਆ ਦੇਣਗੇ।

ਦੱਸ ਦਈਏ ਕਿ ਸੋਮਵਾਰ ਨੂੰ ਕਰਨਾਲ (Karnal) ਜ਼ਿਲੇ 'ਚ ਇੱਕ ਮੀਟਿੰਗ ਦੌਰਾਨ ਗੁਰਨਾਮ ਚੜੂਨੀ (Gurnam Singh Chaduni) ਨੇ ਐਲਾਨ ਕੀਤਾ ਕਿ ਉਹ ਪੂਰੇ ਪੰਜਾਬ 'ਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਖੜ੍ਹੇ ਕਰਨਗੇ। ਗੁਰਨਾਮ ਚੜੂਨੀ ਨੇ ਕਿਹਾ ਕਿ ਅਸੀਂ ਉੱਥੇ ਮਿਸ਼ਨ ਪੰਜਾਬ ਸ਼ੁਰੂ ਕੀਤਾ ਹੈ। ਇਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਚੋਣ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਕਿਨਾਰਾ ਕਰਨ ਲਈ ਅਜਿਹਾ ਕਰਨਾ ਹੀ ਪਵੇਗਾ।

ਇਸ ਐਲਾਨ ਤੋਂ ਬਾਅਦ ਜਿੱਥੇ ਸਿਆਸੀ ਪਾਰਟੀਆਂ ਨੇ ਉਸ 'ਤੇ ਨਿਸ਼ਾਨਾ ਸਾਧਣਾ ਸ਼ੁਰੂ ਕਰ ਦਿੱਤਾ ਹੈ, ਉਥੇ ਹੁਣ ਇਸ 'ਤੇ ਸੰਯਕਤ ਕਿਸਾਨ ਮੋਰਚਾ (sanyukt kisan morcha) ਦੀ ਪ੍ਰਤੀਕਿਰਿਆ ਦਾ ਇੰਤਜਾਰ ਵੀ ਕੀਤਾ ਜਾ ਰਿਹਾ ਹੈ। ਸੂਤਰਾਂ ਤੋਂ ਖਬਰ ਆ ਰਹੀ ਹੈ ਕਿ ਸੰਯੁਕਤ ਕਿਸਾਨ ਮੋਰਚਾ ਗੁਰਨਾਮ ਸਿੰਘ ਚੜੂਨੀ (Gurnam Singh Chaduni) ਵੱਲੋਂ ਪੰਜਾਬ ਚੋਣਾਂ 'ਚ ਉਮੀਦਵਾਰ ਖੜ੍ਹੇ ਕਰਨ ਦੇ ਐਲਾਨ 'ਤੇ ਨਾਰਾਜ਼ ਹੈ। ਹਾਲਾਂਕਿ ਸੋਮਵਾਰ ਨੂੰ ਹੀ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਵੀ ਕਰਨਾਲ ਪਹੁੰਚ ਗਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਸੰਯੁਕਤ ਕਿਸਾਨ ਮੋਰਚਾ ਦੇ ਕਿਸੇ ਵੀ ਆਗੂ ਦਾ ਚੋਣ ਮੈਦਾਨ ਵਿੱਚ ਜਾਣਾ ਜਾਂ ਕਿਸੇ ਪਾਰਟੀ ਵਿੱਚ ਜਾਣਾ ਜਾਂ ਆਪਣੀ ਪਾਰਟੀ ਬਣਾਉਣਾ ਠੀਕ ਨਹੀਂ ਹੈ। ਇਸ ਨਾਲ ਕਿਸਾਨ ਲਹਿਰ ਕਮਜ਼ੋਰ ਹੋ ਜਾਵੇਗੀ। ਉਨ੍ਹਾਂ ਕਿਹਾ ਸੀ ਕਿ ਇਨ੍ਹਾਂ ਗੱਲਾਂ ਦੇ ਵਿੱਚ ਨਾ ਪੈ ਕੇ ਕਿਸਾਨ ਅੰਦਲੋਨ ਨੂ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ।

ਹਾਲਾਂਕਿ ਗੁਰਨਾਮ ਚੜੂਨੀ (Gurnam Singh Chaduni) ਦੇ ਇਸ ਐਲਾਨ ਤੋਂ ਬਾਅਦ ਹੁਣ ਤੱਕ ਸੰਯੁਕਤ ਕਿਸਾਨ ਮੋਰਚਾ (sanyukt kisan morcha) ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਸਾਲ ਜੁਲਾਈ ਮਹੀਨੇ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੂੰ ਸਿਆਸੀ ਮਾਮਲਿਆਂ ਵਿੱਚ 7 ​​ਦਿਨਾਂ ਲਈ ਮੋਰਚੇ ਤੋਂ ਮੁਅੱਤਲ ਕਰ ਦਿੱਤਾ ਸੀ। ਇਸ ਤੋਂ ਇਲਾਵਾ ਕਿਸਾਨ ਮੋਰਚੇ ਵੱਲੋਂ ਵੀ ਉਸ ਸਮੇਂ ਇਹ ਵੀ ਕਿਹਾ ਕਿ ਕਿਸਾਨ ਆਗੂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਨਹੀਂ ਜਾਣਗੇ ਕਿਉਂਕਿ ਸਾਡਾ ਕੰਮ ਸਿਰਫ਼ ਕਿਸਾਨਾਂ ਦੇ ਹੱਕ ਵਿੱਚ ਅੰਦੋਲਨ ਚਲਾਉਣਾ ਹੈ, ਚੋਣਾਂ ਲੜਨਾ ਨਹੀਂ। ਫਿਲਹਾਲ ਗੁਰਨਾਮ ਸਿੰਘ ਚੜੂਨੀ (Gurnam Singh Chaduni) ਵੱਲੋਂ ਪੰਜਾਬ ਚੋਣਾਂ ਵਿੱਚ ਉਮੀਦਵਾਰ ਖੜ੍ਹੇ ਕਰਨ ਦੇ ਐਲਾਨ ’ਤੇ ਕਿਸਾਨ ਮੋਰਚਾ ਕੀ ਫੈਸਲਾ ਲੈਂਦਾ ਹੈ, ਇਹ ਦੇਖਣਾ ਹੋਵੇਗਾ।

ਇਹ ਵੀ ਪੜ੍ਹੋ: ਵਿਜੇ ਸਾਂਪਲਾ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ETV Bharat Logo

Copyright © 2024 Ushodaya Enterprises Pvt. Ltd., All Rights Reserved.