ETV Bharat / city

Punjab Weather Report: ਤਾਪਮਾਨ ਘਟਣ ਦੇ ਬਾਵਜੂਦ ਰਹੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

author img

By

Published : May 1, 2022, 8:12 AM IST

Updated : May 1, 2022, 8:18 AM IST

ਪੰਜਾਬ ਦਾ ਤਾਪਮਾਨ ਬੜੀ ਤੇਜ਼ੀ ਨਾਲ ਵੱਧ ਰਿਹਾ ਹੈ, ਅੱਜ ਵੀ ਗਰਮੀ ਨੂੰ ਲੈ ਕੇ ਸੂਬੇ 'ਚ ਕਿਸੇ ਵੀ ਤਰ੍ਹਾਂ ਦੀ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਸੂਬੇ ਦੇ ਮੁੱਖ ਸ਼ਹਿਰਾਂ ਵਿੱਚ ਅੱਜ ਤਾਪਮਾਨ 43 ਡਿਗਰੀ ਪਾਰ ਕਰ ਸਕਦਾ ਹੈ। ਸੂਬੇ ਦੇ ਸ਼ਹਿਰਾਂ ਬਠਿੰਡਾ 'ਚ ਸਭ ਤੋਂ ਜ਼ਿਆਦਾ ਗਰਮੀ ਪੈਣ ਦਾ ਅਨੁਮਾਨ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦੇ ਤਾਪਮਾਨ ਦਾ ਅਨੁਮਾਨ ਦਿੱਤਾ ਗਿਆ ਹੈ।

30 april Punjab Weather Report
ਤਾਪਮਾਨ ਘਟਣ ਦੇ ਬਾਵਜੂਦ ਰਹੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਹੈਦਰਾਬਾਦ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਤਾਪਮਾਨ ਬੜੀ ਤੇਜ਼ੀ ਨਾਲ ਵੱਧ ਰਿਹਾ ਹੈ, ਅੱਜ ਵੀ ਗਰਮੀ ਨੂੰ ਲੈ ਕੇ ਸੂਬੇ 'ਚ ਕਿਸੇ ਵੀ ਤਰ੍ਹਾਂ ਦੀ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਸੂਬੇ ਦੇ ਮੁੱਖ ਸ਼ਹਿਰਾਂ ਵਿੱਚ ਅੱਜ ਤਾਪਮਾਨ 40 ਡਿਗਰੀ ਪਾਰ ਕਰ ਸਕਦਾ ਹੈ। ਸੂਬੇ ਦੇ ਸ਼ਹਿਰਾਂ ਦਾ ਤਾਪਮਾਨ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਰਹਿ ਸਕਦਾ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦੇ ਤਾਪਮਾਨ ਦਾ ਅਨੁਮਾਨ ਦਿੱਤਾ ਗਿਆ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ। ਤੇਜ ਧੁੱਪ ਰਹੇਗੀ ਅਤੇ ਗਰਮੀ ਪਹਿਲਾਂ ਨਾਲ ਵੱਧ ਰਹੇਗੀ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਹਵਾ ਚੱਲੇਗੀ ਪਰ ਧੁੱਪ ਵੀ ਰਹੇਗੀ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗੀ। ਸੂਰਜ ਦੇ ਨਾਲ-ਨਾਲ ਬੱਦਲ ਵੀ ਰਹਿਣਗੇ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ। ਗਰਮ ਅਤੇ ਤੇਜ਼ ਹਵਾ ਚੱਲੇਗੀ ਅਤੇ ਸੂਰਜ ਵੀ ਆਪਣਾ ਅਸਰ ਦਿਖਾਉਂਦਾ ਨਜਰ ਆਉਗਾ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਤੱਕ ਰਹਿ ਸਕਦਾ ਹੈ।

ਜਾਣੋ ਆਪਣੇ ਸ਼ਹਿਰ ਦਾ ਤਾਪਮਾਨ
ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਪੰਜਾਬ ਵਿੱਚ ਲਗਾਤਾਰ ਗਰਮੀ ਵੱਧ ਰਹੀ ਹੈ ਜਿਸ ਦਾ ਅਸਰ ਸਾਡੀ ਸਿਹਤ 'ਤੇ ਦੇਖਣ ਨੂੰ ਮਿਲ ਸਰਦਾ ਹੈ। ਗਰਮੀ ਨੂੰ ਦੇਖਦਿਆਂ ਜਰੂਰਤ ਹੈ ਕਿ ਇਸ ਤੋਂ ਬਚਾਅ ਕੀਤਾ ਜਾਵੇ। ਦੁਪਹਿਰ ਨੂੰ ਘਰੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਪਾਣੀ ਸਹੀ ਮਾਤਰਾ ਸ਼ਰੀਰ ਵਿੱਚ ਬਨਾਈ ਰੱਖੀ ਜਾਵੇ।

ਇਹ ਵੀ ਪੜ੍ਹੋ: ਗੁਰਮੀਤ ਰਾਮ ਰਹੀਮ ਨੇ ਸੁਨਾਰੀਆਂ ਜੇਲ੍ਹ ਚੋਂ ਲਿਖੀ ਚਿੱਠੀ ਦਿੱਤਾ ਇਹ ਸੰਦੇਸ਼...

Last Updated :May 1, 2022, 8:18 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.