ਪੰਜਾਬ ‘ਚ ਬਾਹਰਲੇ ਸੂਬਿਆਂ ਤੋਂ ਆਏ ਝੋਨੇ ਦੇ ਮਾਮਲੇ ‘ਚ 8 ਗ੍ਰਿਫਤਾਰ

author img

By

Published : Oct 12, 2021, 3:54 PM IST

ਪੰਜਾਬ ‘ਚ ਬਾਹਰਲੇ ਸੂਬਿਆਂ ਤੋਂ ਆਏ ਝੋਨੇ ਦੇ ਮਾਮਲੇ ‘ਚ 8 ਗ੍ਰਿਫਤਾਰ

ਪੰਜਾਬ (Punjab) ਦੇ ਵਿੱਚ ਬਾਹਰਲੇ ਸੂਬਿਆਂ ਤੋਂ ਆ ਰਹੇ ਝੋਨੇ ਨੂੰ ਲੈਕੇ ਪੁਲਿਸ (Police) ਵੱਲੋਂ ਸ਼ਖਤੀ ਕੀਤੀ ਜਾ ਰਹੀ ਹੈ। ਪੁਲਿਸ ਨੇ ਇਸ ਮਾਮਲੇ ਦੇ ਵਿੱਚ ਕਾਰਵਾਈ ਕਰਦੇ ਹੋਏ ਵੱਖ ਵੱਖ ਸੂਬਿਆਂ ਤੋਂ 8 ਲੋਕਾਂ ਨੂੰ ਗ੍ਰਿਫਤਾਰ ਹੈ।

ਚੰਡੀਗੜ੍ਹ: ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ (Deputy Chief Minister of Punjab Sukhjinder Singh Randhawa) ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਦੂਜੇ ਸੂਬਿਆਂ ਤੋਂ ਝੋਨੇ/ਚਾਵਲ ਦੀ ਗੈਰਕਾਨੂੰਨੀ ਤਸਕਰੀ ਵਿਰੁੱਧ ਕਾਰਵਾਈ ਸ਼ੁਰੂ ਕਰਦਿਆਂ, ਸੂਬੇ ਵਿੱਚ ਝੋਨਾ ਖਰੀਦ (Paddy procurement) (3 ਅਕਤੂਬਰ, 2021) ਸ਼ੁਰੂ ਹੋਣ ਤੋਂ ਹੁਣ ਤੱਕ ਆਪਣੀ ਉਪਜ ਵੇਚਣ ਦੀ ਕੋਸ਼ਿਸ਼ ਕਰਨ ਵਾਲੇ 16 ਵਿਅਕਤੀਆਂ ਵਿਰੁੱਧ 8 ਐਫ.ਆਈ.ਆਰ ਦਰਜ ਕੀਤੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਨਸਾ, ਪਟਿਆਲਾ, ਕਪੂਰਥਲਾ, ਤਰਨਤਾਰਨ ਅਤੇ ਸੰਗਰੂਰ ਸਮੇਤ ਵੱਖ -ਵੱਖ ਜ਼ਿਲ੍ਹਿਆਂ ਵਿੱਚ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਅਤੇ ਉਹਨਾਂ ਕੋਲੋਂ 7260 ਕੁਇੰਟਲ ਝੋਨਾ/ਚੌਲ ਅਤੇ 7 ਵਾਹਨ/ਟਰੱਕ ਜ਼ਬਤ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ, ਕੁਝ ਬੇਈਮਾਨ ਤੱਤ ਦੂਜੇ ਸੂਬਿਆਂ ਤੋਂ ਸਸਤੇ ਭਾਅ ‘ਤੇ ਝੋਨਾ (paddy ) ਲਿਆ ਕੇ ਪੰਜਾਬ ਵਿੱਚ ਅਣਅਧਿਕਾਰਤ ਸਟੋਰੇਜ ਜਾਂ ਫਿਰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 'ਤੇ ਵੇਚਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨਾਲ ਬੋਗਸ ਬਿਲਿੰਗ ਆਦਿ ਵਰਗੇ ਗਲਤ ਕਾਰਜਾਂ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।

ਡੀਜੀਪੀ ਨੇ ਦੱਸਿਆ ਕਿ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਝੋਨੇ ਦੀ ਗੈਰਕਾਨੂੰਨੀ ਆਮਦ ਨੂੰ ਰੋਕਣ ਲਈ ਚੌਕਸੀ ਰੱਖਣ ਵਾਸਤੇ 94 ਅੰਤਰਰਾਜੀ ਨਾਕੇ ਲਗਾਉਣ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਵੱਖ-ਵੱਖ ਟੀਮਾਂ ਸੂਬੇ ਦੀਆਂ ਸਰਹੱਦਾਂ 'ਤੇ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਚੈਕਿੰਗ ਦੌਰਾਨ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ 1500 ਤੋਂ ਵੱਧ ਵਾਹਨਾਂ/ਟਰੱਕਾਂ ਦੀ ਚੈਕਿੰਗ ਕੀਤੀ ਗਈ ਹੈ।

ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਭਲਾਈ ਵਿਭਾਗ ਦੇ ਏਡੀਜੀਪੀ ਵੀ. ਨੀਰਜਾ ਨੂੰ ਸੂਬੇ ਵਿੱਚ ਅਣਅਧਿਕਾਰਤ ਅਨਾਜ ਅਤੇ ਝੋਨੇ ਦੀ ਰੋਕਥਾਮ ਲਈ ਅੰਤਰਰਾਜੀ ਨਾਕਿਆਂ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸੂਬੇ ਵਿੱਚ ਹੁਣ ਤੱਕ ਕੁੱਲ 217547 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ:2 ਤੋਂ 18 ਸਾਲਾਂ ਦੇ ਬੱਚਿਆ ਲਈ ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦੀ ਸਿਫਾਰਿਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.