ETV Bharat / city

ਉਦਯੋਗ ਦੇ ਵਿਕਾਸ ਦੇ ਲਈ ਲਿਆਂਦੀ ਜਾਵੇਗੀ ਨਵੀਂ ਨੀਤੀ- ਖਜ਼ਾਨਾ ਮੰਤਰੀ

author img

By

Published : Jun 27, 2022, 5:07 PM IST

ਖਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ’ਚ ਉਦਯੋਗ ਦੇ ਲਈ ਵੱਡੇ-ਵੱਡੇ ਐਲਾਨ ਕੀਤੇ ਗਏ ਹਨ।ਖਜ਼ਾਨਾ ਮੰਤਰੀ ਨੇ ਕਿਹਾ ਕਿ ਵੈਟ ਰਿਫੰਡ ਦੇ ਮੁੱਦੇ 6 ਮਹੀਨਿਆਂ ਵਿੱਚ ਹੱਲ ਕੀਤੇ ਜਾਣਗੇ। ਉਦਯੋਗਿਕ ਬਿਜਲੀ ਨੂੰ ਛੋਟ ਜਾਰੀ ਰਹੇਗੀ। ਉਦਯੋਗਾਂ ਦੇ ਵਿਕਾਸ ਲਈ ਨਵੀਂ ਨੀਤੀ ਆਵੇਗੀ।

ਉਦਯੋਗ ਬਜਟ
ਉਦਯੋਗ ਬਜਟ

ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਪਹਿਲਾ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਗਾਇਆ ਹੈ। ਗੱਲ ਕੀਤੀ ਜਾਵੇ ਉਦਯੋਗ ਦੇ ਲਈ ਖਜ਼ਾਨਾ ਮੰਤਰੀ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਗਏ ਹਨ।


ਉਦਯੋਗਾਂ ਦੇ ਵਿਕਾਸ ਲਈ ਨਵੀਂ ਨੀਤੀ: ਖਜ਼ਾਨਾ ਮੰਤਰੀ ਨੇ ਕਿਹਾ ਕਿ ਵੈਟ ਰਿਫੰਡ ਦੇ ਮੁੱਦੇ 6 ਮਹੀਨਿਆਂ ਵਿੱਚ ਹੱਲ ਕੀਤੇ ਜਾਣਗੇ। ਉਦਯੋਗਿਕ ਬਿਜਲੀ ਨੂੰ ਛੋਟ ਜਾਰੀ ਰਹੇਗੀ। ਉਦਯੋਗਾਂ ਦੇ ਵਿਕਾਸ ਲਈ ਨਵੀਂ ਨੀਤੀ ਆਵੇਗੀ।



ਉਦਯੋਗ ਬਜਟ
ਉਦਯੋਗ ਬਜਟ

ਉਦਯੋਗ ਦੇ ਲਈ 3163 ਕਰੋੜ ਦਾ ਬਜਟ: ਖਜ਼ਾਨਾ ਮੰਤਰੀ ਨੇ ਦੱਸਿਆ ਕਿ ਉਦਯੋਗ ਖੇਤਰ ਦੇ ਲਈ 3163 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜੋ ਕਿ ਪਿਛਲੇ ਸਾਲ ਨਾਲੋਂ 48.06 ਫੀਸਦ ਦਾ ਵਾਧਾ ਹੈ। ਨਾਲ ਹੀ ਵਪਾਰੀ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ।


ਉਦੋਯਗਿਕ ਫੋਕਲ ਪੁਆਇੰਟ ਲਈ 100 ਕਰੋੜ ਦਾ ਬਜਟ: ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਉਦਯੋਗਿਕ ਫੋਕਲ ਪੁਆਇੰਟ ਦੇ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਦਯੋਗਿਕ ਇਕਾਈਆਂ ਨੂੰ ਸਬਸਿਡੀ ਦੀ ਵੰਡ ਦੇਣ ਲਈ 100 ਕਰੋੜ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਮੁਹਾਲੀ ਵਿਖੇ ਫਿਨਟੇਕ ਸਿਟੀ ਦੀ ਸਥਾਪਨਾ ਕੀਤੀ ਜਾਵੇਗੀ।


ਇਹ ਵੀ ਪੜੋ: ਪੰਜਾਬ ਦੀ ਜਨਤਾ ’ਤੇ 2022-23 ’ਚ ਕੋਈ ਨਵਾਂ ਟੈਕਸ ਨਹੀਂ, ਜਾਣੋ ਪੰਜਾਬ ਬਜਟ ਦੀਆਂ ਖ਼ਾਸ ਗੱਲਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.