ETV Bharat / city

ਆਪ ਨੇ ਲਗਾਏ ਕਾਂਗਰਸ 'ਤੇ ਉਮੀਦਵਾਰਾਂ ਨੂੰ ਅਗਵਾਹ ਕਰਨ ਦੇ ਦੋਸ਼

author img

By

Published : Feb 4, 2021, 7:14 AM IST

ਜ਼ੀਰਾ ਵਿਖੇ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਨੂੰ ਫਾੜ ਦਿੱਤਾ ਗਿਆ ਜਿਸ ਤੋਂ ਬਾਅਦ ਫ਼ਿਰੋਜ਼ਪੁਰ ਤੋਂ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਕੌਰ ਸਹਿਤ ਕਈ ਆਪ ਸਮਰਥਕਾਂ ਨੇ ਮੌਕੇ 'ਤੇ ਪਹੁੰਚ ਕੇ ਸਬੰਧਤ ਅਧਿਕਾਰੀਆਂ ਸਾਹਮਣੇ ਇਸ ਮੁੱਦੇ ਨੂੰ ਚੁੱਕਿਆ ਤਾਂ ਉੱਥੇ ਹੀ ਆਪ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਗੁਰੂ ਹਰਸਹਾਏ ਅਤੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਨਕੋਦਰ ਤੋਂ ਪਾਰਟੀ ਉਮੀਦਵਾਰਾਂ ਨਾਲ ਜਾ ਕੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ।

ਆਪ ਨੇ ਲਗਾਏ ਕਾਂਗਰਸ 'ਤੇ ਉਮੀਦਵਾਰਾਂ ਨੂੰ ਅਗਵਾਹ ਕਰਨ ਦੇ ਦੋਸ਼
ਆਪ ਨੇ ਲਗਾਏ ਕਾਂਗਰਸ 'ਤੇ ਉਮੀਦਵਾਰਾਂ ਨੂੰ ਅਗਵਾਹ ਕਰਨ ਦੇ ਦੋਸ਼

ਚੰਡੀਗੜ੍ਹ: ਨਗਰ ਨਿਗਮ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅਖੀਰਲੇ ਦਿਨ ਸੱਤਾਧਾਰੀ ਕਾਂਗਰਸ ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਰੋਕਣ ਅਤੇ ਸੁਨਾਮ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਅਗਵਾ ਕਰਨ ਅਤੇ ਆਪ ਦੇ ਉਮੀਦਵਾਰਾਂ ਨੂੰ ਧਮਕਾਉਣ ਸਣੇ ਉਨ੍ਹਾਂ ਦੇ ਕਾਗਜ਼ ਫਾੜਨ ਦੇ ਇਲਜ਼ਾਮ ਵੀ ਲਗਾਏ। ਇਸ ਦੌਰਾਨ ਅਮਨ ਅਰੋੜਾ ਨੇ ਵੀਡੀਓ ਜਾਰੀ ਕਰ ਕਾਂਗਰਸ ਦੇ ਮੰਤਰੀਆਂ ਅਤੇ ਆਗੂਆਂ ਵੱਲੋਂ ਕੀਤੀ ਜਾ ਰਹੀ ਬਦਮਾਸ਼ੀ ਤੇ ਗੁੰਡਾਗਰਦੀ ਨੂੰ ਜਮਹੂਰੀਅਤ ਦਾ ਕੱਤਲ ਦੱਸਿਆ ਤੇ ਲੋਕ ਇਸ ਚੋਣਾਂ ਵਿੱਚ ਕਾਂਗਰਸ ਦੀ ਗੁੰਡਾਗਰਦੀ ਦਾ ਠੋਕ ਕੇ ਜਵਾਬ ਦੇਣਗੇ।

ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਨੂੰ ਫਾੜੇ

ਜ਼ੀਰਾ ਵਿਖੇ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਨੂੰ ਫਾੜ ਦਿੱਤਾ ਗਿਆ ਜਿਸ ਤੋਂ ਬਾਅਦ ਫ਼ਿਰੋਜ਼ਪੁਰ ਤੋਂ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਕੌਰ ਸਹਿਤ ਕਈ ਆਪ ਸਮਰਥਕਾਂ ਨੇ ਮੌਕੇ 'ਤੇ ਪਹੁੰਚ ਕੇ ਸਬੰਧਤ ਅਧਿਕਾਰੀਆਂ ਸਾਹਮਣੇ ਇਸ ਮੁੱਦੇ ਨੂੰ ਚੁੱਕਿਆ ਤਾਂ ਉੱਥੇ ਹੀ ਆਪ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਗੁਰੂ ਹਰਸਹਾਏ ਅਤੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਨਕੋਦਰ ਤੋਂ ਪਾਰਟੀ ਉਮੀਦਵਾਰਾਂ ਨਾਲ ਜਾ ਕੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਪ ਪਾਰਟੀ ਦੇ ਸਮੂਹ ਆਗੂ ਹਮੇਸ਼ਾ ਆਪਣੇ ਵਲੰਟੀਅਰ ਦੇ ਨਾਲ ਖੜ੍ਹੇ ਰਹਿਣਗੇ ਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਗੇ ਤੇ ਕਿਹਾ ਕਿ ਕਾਂਗਰਸ ਵੀ ਹੁਣ ਅਕਾਲੀ ਦਲ ਦੀ ਰਾਹ ਚੱਲ ਪਈ ਹੈ।

ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਪੂਰੀ ਤਰ੍ਹਾਂ ਨਾਲ ਖ਼ਤਮ

ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਸੂਬੇ ਦੀ ਪੁਲਿਸ ਅਕਾਲੀਆਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਸੀ ਤੇ ਹੁਣ ਕਾਂਗਰਸੀ ਆਗੂਆਂ ਦੇ ਇਸ਼ਾਰਿਆਂ ਤੇ ਕੰਮ ਕਰ ਰਹੀ ਹੈ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਚੁੱਕੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਆਪਣੇ ਫਾਰਮ ਹਾਊਸ ਵਿੱਚ ਬੈਠ ਕੇ ਜਮਹੂਰੀਅਤ ਦਾ ਕੱਤਲ ਵੇਖ ਰਹੇ ਹਨ ਜਦਕਿ ਕਾਂਗਰਸੀ ਤੇ ਅਕਾਲੀ ਅਕਾਲੀਆਂ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਬਣਾਏ ਗਏ ਸੰਵਿਧਾਨ ਦੀ ਉਲੰਘਣਾ ਕਰਕੇ ਬਹੁਤ ਵੱਡਾ ਪਾਪ ਕੀਤਾ ਹੈ, ਜਿਸ ਲਈ ਸੂਬੇ ਦੀ ਜਨਤਾ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.