ETV Bharat / city

ਸੁਖਬੀਰ ਬਾਦਲ ਨੂੰ ਮਿਲੇ ਅਦਾਕਾਰ ਸੋਨੂੰ ਸੂਦ

author img

By

Published : Nov 18, 2021, 10:51 PM IST

ਬਾਲੀਵੁੱਡ ਅਦਾਕਾਰ ਸੋਨੂੰ ਸੂਦ (Bollywood actor Sonu Sood) ਵੀ ਇਨ੍ਹੀ ਦਿਨੀਂ ਪੰਜਾਬ ਦੇ ਲੀਡਰਾਂ ਨਾਲ ਮੁਲਾਕਾਤ ਕਰ ਰਹੇ ਹਨ। ਸੋਨੂੰ ਸੂਦ (Sonu Sood) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal President Sukhbir Singh Badal) ਨਾਲ ਮੁਲਾਕਾਤ ਕੀਤੀ।

ਸੁਖਬੀਰ ਬਾਦਲ ਨੂੰ ਮਿਲੇ ਅਦਾਕਾਰ ਸੋਨੂੰ ਸੂਦ
ਸੁਖਬੀਰ ਬਾਦਲ ਨੂੰ ਮਿਲੇ ਅਦਾਕਾਰ ਸੋਨੂੰ ਸੂਦ

ਚੰਡੀਗੜ੍ਹ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ (Assembly elections) ਨੂੰ ਲੈਕੇ ਪੰਜਾਬ ਦਾ ਸਿਆਸੀ ਅਖਾੜਾ ਪੂਰੀ ਤਰ੍ਹਾਂ ਭੱਖ ਚੁੱਕਿਆ ਹੈ। ਇੱਕ ਪਾਸੇ ਜਿੱਥੇ ਸਿਆਸੀ ਲੀਡਰਾਂ ਵੱਲੋਂ ਪੁਰਾਣੀਆਂ ਪਾਰਟੀਆ ਨੂੰ ਛੱਡ ਕੇ ਨਵੀਂਆਂ ਪਾਰਟੀਆਂ ਜੁਆਇਨ ਕੀਤਾ ਜਾ ਰਿਹਾ ਹੈ। ਉੱਥੇ ਹੀ ਸਿਆਸਤ ਵਿੱਚ ਕਈ ਅਦਾਕਾਰ ਵੀ ਆਪਣੀ ਕਿਸਮਤ ਅਜਮਾ ਰਹੇ ਹਨ। ਬਾਲੀਵੁੱਡ ਅਦਾਕਾਰ ਸੋਨੂੰ ਸੂਦ (Bollywood actor Sonu Sood) ਵੀ ਇਨ੍ਹੀ ਦਿਨੀਂ ਪੰਜਾਬ ਦੇ ਲੀਡਰਾਂ ਨਾਲ ਮੁਲਾਕਾਤ ਕਰ ਰਹੇ ਹਨ। ਸੋਨੂੰ ਸੂਦ (Sonu Sood) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal President Sukhbir Singh Badal) ਨਾਲ ਮੁਲਾਕਾਤ ਕੀਤੀ।

  • Met @SonuSood in Chandigarh & had an engaging conversation about his charitable initiatives. I laud his generous spirit, he has helped thousands of needy people. pic.twitter.com/RdfvT8lieQ

    — Sukhbir Singh Badal (@officeofssbadal) November 18, 2021 " class="align-text-top noRightClick twitterSection" data=" ">

ਇਸ ਤੋਂ ਪਹਿਲਾਂ ਸੋਨੂੰ ਸੂਦ (Sonu Sood) ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal), ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਅਤੇ ਮੌਜੂਦਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨਾਲ ਮੁਲਾਕਾਤ ਕਰ ਚੁੱਕੇ ਹਨ।

ਸਿਆਸੀ ਹਲਕਿਆਂ 'ਚ ਉਨ੍ਹਾਂ ਦੇ ਰਾਜਨੀਤੀ 'ਚ ਆਉਣ ਦੀ ਚਰਚਾ ਸੀ, ਪਰ ਸੋਨੂੰ ਸੂਦ ਨੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਸੀ ਅਤੇ ਕਿਹਾ ਸੀ ਕਿ ਫਿਲਹਾਲ ਉਨ੍ਹਾਂ ਦਾ ਰਾਜਨੀਤੀ 'ਚ ਆਉਣ ਦਾ ਕੋਈ ਇਰਾਦਾ ਨਹੀਂ ਹੈ। ਹਾਲਾਂਕਿ ਉਨ੍ਹਾਂ ਦੀ ਭੈਣ ਮਾਲਵਿਕਾ ਨੇ ਰਾਜਨੀਤੀ 'ਚ ਐਂਟਰੀ ਕਰ ਲਈ ਹੈ ਪਰ ਉਹ ਕਿਸ ਸਿਆਸੀ ਪਾਰਟੀ 'ਚ ਸ਼ਾਮਲ ਹੋਵੇਗੀ, ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ:ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ‘ਤੇ ਸਿਅਸਤ!

ETV Bharat Logo

Copyright © 2024 Ushodaya Enterprises Pvt. Ltd., All Rights Reserved.