ETV Bharat / city

'ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਦੇਵੇਗਾ 12 ਜੁਲਾਈ ਨੂੰ ਧਰਨਾ'

author img

By

Published : Jul 8, 2021, 11:29 AM IST

'ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਦੇਵੇਗਾ 12 ਜੁਲਾਈ ਨੂੰ ਧਰਨਾ'
'ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਦੇਵੇਗਾ 12 ਜੁਲਾਈ ਨੂੰ ਧਰਨਾ'

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੇ ਵੱਧਦੇ ਹੋਏ ਰੇਟ ਨੂੰ ਲੈ ਕੇ ਅਕਾਲੀ ਦਲ ਦਾ ਟਰਾਂਸਪੋਰਟ ਵਿੰਗ 12 ਜੁਲਾਈ ਨੂੰ ਪਟਿਆਲਾ ਦੇ ਵਿੱਚ ਮੋਤੀ ਮਹਿਲ ਦੇ ਬਾਹਰ ਸੰਕੇਤਕ ਧਰਨਾ ਕਰੇਗਾ

ਚੰਡੀਗੜ੍ਹ: ਪੰਜਾਬ ’ਚ 2022 ਦੀਆਂ ਚੋਣਾਂ ਨੂੰ ਲੈ ਕੇ ਮਾਹੌਲ ਗਰਮਾਇਆ ਹੋਇਆ ਹੈ। ਇੱਕ ਪਾਸੇ ਜਿੱਥੇ ਕੇਜਰੀਵਾਲ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਲੋਕਾਂ ਨੂੰ 300 ਯੂਨੀਟ ਫ੍ਰੀ ਬਿਜਲੀ ਪੰਜਾਬ ਵਾਸੀਆਂ ਨੂੰ ਦਿੱਤੀ ਜਾਵੇਗੀ। ਉੱਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੋਣਾਂ ਦੇ ਲਈ ਘੋਸ਼ਨਾਵਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ।

'ਟਰੱਕ ਯੂਨੀਅਨ ਨੂੰ ਕੀਤਾ ਜਾਵੇਗਾ ਬਹਾਲ'

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੌਜੂਦਾ ਕੈਪਟਨ ਸਰਕਾਰ ਨੇ ਸਾਲ 2018 ਚ ਟਰੱਕ ਯੂਨੀਅਨਾਂ ਬੰਦ ਕਰ ਦਿੱਤੀ ਸੀ ਜਿਸ ਕਾਰਨ ਟਰਾਂਸਪੋਰਟਰਾਂ ’ਤੇ ਕਾਫੀ ਜਿਆਦਾ ਅਸਰ ਪਿਆ ਸੀ ਇਸ ਤੋਂ ਇਲਾਵਾ ਲਾਕਡਾਉਨ ਦੇ ਵਿੱਚ ਵੀ ਟਰਾਂਸਪੋਰਟ ਰੁਕਿਆ ਹੋਇਆ ਹੈ ਪਰ ਟੈਕਸ ਵਸੂਲੇ ਜਾ ਰਹੇ ਹਨ। ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਂਦੀ ਹੈ ਤਾਂ ਉਹ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰੇਗੀ ਜਿਸ ਵਿੱਚ ਐੱਸਡੀਐੱਮ,ਵਪਾਰੀਆਂ ਦਾ ਨੁਮਾਇੰਦਾ ਅਤੇ ਟਰੱਕਾਂ ਦੇ ਨੁਮਾਇੰਦੇ ਨੂੰ ਸ਼ਾਮਲ ਕੀਤਾ ਜਾਵੇਗਾ। ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਟਰੱਕ ਓਪਰੇਟਰ ਹੀ ਟਰੱਕ ਯੂਨੀਅਨ ਦਾ ਪ੍ਰਧਾਨ ਹੋਵੇ।

'ਤਿੰਨ ਮੈਂਬਰੀ ਕਮੇਟੀ ਦਾ ਕੀਤਾ ਜਾਵੇਗਾ ਗਠਨ'

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਇੱਕ ਸਾਲ ਦਾ ਟੈਕਸ ਇਕੱਠੇ ਹੀ ਭਰਿਆ ਜਾਵੇਗਾ ਅਤੇ ਹਰ ਇੱਕ ਟਰੱਕ ਨੂੰ ਇੱਕ ਸਟੀਕਰ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਕੋਈ ਵੀ ਉਸ ਟਰੱਕ ਨੂੰ ਸੜ੍ਹਕ ’ਤੇ ਨਹੀਂ ਰੋਕੇਗਾ। ਨਾਲ ਹੀ ਓਵਰਲੋਡ ਦੀ ਸਮੱਸਿਆ ਦਾ ਵੀ ਸਮਾਧਾਨ ਕੱਢਿਆ ਜਾਵੇਗਾ। ਟੈਂਡਦ ਦੀ ਟਰੱਕਾਂ ਨੂੰ ਪੇਮੇਂਟ ਮਿਲੇ ਇਹ ਵੀ ਯਕੀਰੀ ਤਿੰਨ ਮੈਂਬਰੀ ਕਮੇਟੀ ਹੀ ਕਰੇਗੀ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਇੱਕ ਸਾਲ ਦਾ ਟਰਾਂਸਪੋਰਟ ਟੈਕਸ ਨੂੰ ਮੁਆਫ ਕਰਨ ਦੀ ਅਪੀਲ ਕੀਤੀ ਹੈ।

'ਕਿਸਾਨਾਂ ਦਾ ਕੀਤਾ ਜਾਵੇਗਾ ਸਮਰਥਨ'

ਅਕਾਲੀ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਿਸਾਨਾਂ ਵੱਲੋਂ 8 ਜੁਲਾਈ ਨੂੰ ਦੇਸ਼ ਚ ਵਧਦੀ ਮਹਿੰਗਾਈ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾਣਾ ਹੈ ਜਿਸ ਨੂੰ ਲੈ ਕੇ ਅਕਾਲੀ ਦਲ ਦਾ ਟਰਾਂਸਪੋਰਟ ਵਿੰਗ ਵੀ ਉਨ੍ਹਾਂ ਦਾ ਸਮਰਥਨ ਕਰੇਗਾ ਅਤੇ ਚੱਕਾ ਜਾਮ ’ਚ ਸ਼ਾਮਲ ਹੋਵੇਗਾ।

'12 ਜੁਲਾਈ ਨੂੰ ਮੋਤੀ ਮਹਿਲ ਦੇ ਬਾਹਰ ਦਿੱਤਾ ਜਾਵੇਗਾ ਸੰਕੇਤਕ ਧਰਨਾ'

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੇ ਵੱਧਦੇ ਹੋਏ ਰੇਟ ਨੂੰ ਲੈ ਕੇ ਅਕਾਲੀ ਦਲ ਦਾ ਟਰਾਂਸਪੋਰਟ ਵਿੰਗ 12 ਜੁਲਾਈ ਨੂੰ ਪਟਿਆਲਾ ਦੇ ਵਿੱਚ ਮੋਤੀ ਮਹਿਲ ਦੇ ਬਾਹਰ ਸੰਕੇਤਕ ਧਰਨਾ ਕਰੇਗਾ ਅਤੇ ਇੱਕ ਮੰਗ ਪੱਤਰ ਦਿੱਤਾ ਜਾਵੇਗਾ। ਜਿਸ ’ਚ ਇਹ ਮੰਗ ਕੀਤੀ ਜਾਵੇਗੀ ਕਿ ਸੂਬਾ ਸਰਕਾਰ ਪੰਜਾਬ ਵੈਟ ਦੀਆਂ ਕੀਮਤਾਂ ਘਟਾਉਣ ਤਾਂ ਜੋ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਜਾਵੇ ਜੇਕਰ ਅਜਿਹਾ ਨਹੀਂ ਕੀਤਾ ਜਾਵੇਗਾ ਤਾਂ ਅਗਸਤ ਮਹੀਨੇ ਚ ਅਕਾਲੀ ਦਲ ਵੱਲੋਂ ਇੱਕ ਵਿਸ਼ਾਲ ਰੈਲੀ ਕੱਢੀ ਜਾਵੇਗੀ।

ਇਹ ਵੀ ਪੜੋ: Agricultural laws: ਕਿਸਾਨੀ ਧਰਨੇ ਤੋਂ 4 ਸਾਲਾ ਕਪਤਾਨ ਸਿੰਘ ਦੀ ਕੇਂਦਰ ਨੂੰ ਲਲਕਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.