ETV Bharat / city

ਹਾਰ ਦੇ ਕਾਰਨਾਂ ਨੂੰ ਲੈ ਕੇ ਅਕਾਲੀ ਦਲ 'ਚ ਚੱਲੇਗਾ ਮੀਟਿੰਗਾਂ ਦਾ ਦੌਰ

author img

By

Published : Mar 15, 2022, 7:40 AM IST

ਹਾਰ ਦੇ ਕਾਰਨਾਂ ਨੂੰ ਲੈ ਕੇ ਅਕਾਲੀ ਦਲ 'ਚ ਚੱਲੇਗਾ ਮੀਟਿੰਗਾਂ ਦਾ ਦੌਰ
ਹਾਰ ਦੇ ਕਾਰਨਾਂ ਨੂੰ ਲੈ ਕੇ ਅਕਾਲੀ ਦਲ 'ਚ ਚੱਲੇਗਾ ਮੀਟਿੰਗਾਂ ਦਾ ਦੌਰ

ਅਕਾਲੀ ਦਲ ਦੀ ਵਿਧਾਨ ਸਭਾ ਚੋਣਾਂ (Punjab Assembly Election 2022) ਨੂੰ ਲੈ ਕੇ ਹੋਈ ਕੋਰ ਕਮੇਟੀ (Akali Dal's core committee) ਦੀ ਮੀਟਿੰਗ ਵਿੱਚ ਹਾਰ ਦੇ ਕਾਰਨਾਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ। ਸਮੀਖਿਆ ਮੀਟਿੰਗਾਂ ਕੁਝ ਹੋਰ ਦਿਨਾਂ ਤੱਕ ਜਾਰੀ ਰਹਿਣਗੀਆਂ।

ਚੰਡੀਗੜ੍ਹ: ਅਕਾਲੀ ਦਲ ਦੀ ਕੋਰ ਕਮੇਟੀ (Akali Dal's core committee) ਦੀ ਮੀਟਿੰਗ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪਾਰਟੀ ਦੇ ਸਾਰੇ ਕੋਰ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਹ ਮੀਟਿੰਗ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਦੇ ਕਾਰਨਾਂ ਦਾ ਜਾਇਜ਼ਾ ਲੈਣ ਲਈ ਬੁਲਾਈ ਗਈ ਸੀ।

ਇਸ ਮੀਟਿੰਗ ਵਿੱਚ ਸਾਰੇ ਕੋਰ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਉੱਚ ਪੱਧਰੀ ਕਮੇਟੀ ਗਠਿਤ ਕਰਨ ਅਤੇ ਵਿਧਾਨ ਸਭਾ ਚੋਣਾਂ (Punjab Assembly Election 2022) ਵਿੱਚ ਹੋਈ ਹਾਰ ਦਾ ਜਾਇਜ਼ਾ ਲੈਣ ਅਤੇ ਇਸ ਦੇ ਕਾਰਨਾਂ ਦਾ ਪਤਾ ਲਗਾਉਣ ਦੇ ਅਧਿਕਾਰ ਦਿੱਤੇ।

ਇਹ ਵੀ ਪੜੋ: ਪੰਜਾਬ ’ਤੇ ਕਰਜ਼ ਦਾ ਭਾਰ ਲੱਖਾਂ-ਕਰੋੜਾਂ 'ਚ, ਇਹ 'ਆਪ' ਲਈ ਹੋਵੇਗੀ ਵੱਡੀ ਚੁਣੌਤੀ ...

ਇਸ ਦੇ ਨਾਲ ਹੀ ਸਮੀਖਿਆ ਲਈ 15 ਮਾਰਚ ਯਾਨੀ ਅੱਜ ਮੁੜ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਸਾਰੇ ਮੈਂਬਰਾਂ ਨੂੰ ਬੈਠ ਕੇ ਵਿਚਾਰਿਆ ਜਾਵੇਗਾ ਅਤੇ ਉਸ ਤੋਂ ਬਾਅਦ 16 ਮਾਰਚ ਨੂੰ ਜ਼ਿਲ੍ਹਾ ਜਥੇਦਾਰਾਂ ਦੀ ਮੀਟਿੰਗ ਹੋਵੇਗੀ ਅਤੇ ਉਸ ਤੋਂ ਬਾਅਦ ਮੁੜ ਮੀਟਿੰਗ ਕੀਤੀ ਜਾਵੇਗੀ। ਪਾਰਟੀ ਦੇ ਉਮੀਦਵਾਰ ਇਨ੍ਹਾਂ ਸਾਰੀਆਂ ਮੀਟਿੰਗਾਂ ਦੇ ਨਤੀਜੇ ਵਜੋਂ ਅਤੇ ਨਤੀਜਿਆਂ ਦੀ ਸਮੀਖਿਆ ਕਰਨ ਲਈ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਬਣਾਈ ਗਈ ਵਿਸ਼ੇਸ਼ ਹਾਈ ਪਾਵਰ ਕਮੇਟੀ ਵੱਲੋਂ ਪਾਰਟੀ ਮੀਟਿੰਗ ਵਿੱਚ ਵਿਚਾਰ ਕਰਕੇ ਹਾਰ ਦੇ ਕਾਰਨਾਂ ਦਾ ਫੈਸਲਾ ਕੀਤਾ ਜਾਵੇਗਾ।

ਇਸ ਸਬੰਧੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੀਟਿੰਗ ਵਿੱਚ ਦੋ ਮਤੇ ਪਾਸ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪਹਿਲੇ ਮਤੇ ਵਿੱਚ ਉੱਚ ਪੱਧਰੀ ਕਮੇਟੀ ਦਾ ਗਠਨ ਕਰਨ ਤੇ ਦੂਜਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਾਰੇ ਅਧਿਕਾਰ ਦੇਣ ਲਈ ਫੈਸਲਾ ਲਿਆ ਗਿਆ ਹੈ।

ਇਹ ਵੀ ਪੜੋ: ਨੀਟੂ ਸਟਰਾਂਵਾਲੇ ਨੇ ਕੱਪੜੇ ਪਾੜ ਕੀਤਾ ਹਾਈਵੋਲਟੇਜ ਡਰਾਮਾ, ਵੀਡੀਓ ਵਾਇਰਲ

ਇਹ ਕਮੇਟੀ ਹਾਰ ਦੇ ਕਾਰਨਾਂ ਦੀ ਸਮੀਖਿਆ ਕਰੇਗੀ। ਉਨ੍ਹਾਂ ਕਿਹਾ ਕਿ ਇਸ ਕਮੇਟੀ ਦੇ ਮੈਂਬਰਾਂ ਦੇ ਨਾਂ ਇਕ ਦਿਨ ਬਾਅਦ ਹੀ ਜਨਤਕ ਕੀਤੇ ਜਾਣਗੇ। ਇੱਕ ਹੋਰ ਮਤੇ ਰਾਹੀਂ ਅਕਾਲੀ ਦਲ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੈਂਬਰ ਨੂੰ ਲੈ ਕੇ ਪੈਦਾ ਹੋਏ ਵਿਵਾਦ 'ਤੇ ਕਿਹਾ ਕਿ ਕੇਂਦਰ ਦਾ ਅਜਿਹਾ ਫੈਸਲਾ ਦੇਸ਼ ਦੇ ਸੰਘੀ ਢਾਂਚੇ ਦੇ ਖਿਲਾਫ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਮਾਮਲੇ ਵਿੱਚ ਪੰਜਾਬ ਦਾ ਹਿੱਸਾ ਕੱਟਣ ’ਤੇ ਵੀ ਗੰਭੀਰ ਚਿੰਤਾ ਪ੍ਰਗਟਾਈ ਗਈ ਅਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.