ETV Bharat / city

Aman Arora ਦਾ ਵੱਡਾ ਬਿਆਨ, ਕੇਂਦਰ ਦੇ ਇਸ਼ਾਰਿਆਂ 'ਤੇ ਪੰਜਾਬ ਦੇ ਰਾਜਪਾਲ ਕਰ ਰਹੇ ਕੰਮ

author img

By

Published : Sep 24, 2022, 12:37 PM IST

Updated : Sep 24, 2022, 1:43 PM IST

Aman Arora big statement
Aman Arora ਦਾ ਵੱਡਾ ਬਿਆਨ

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਇਸ 'ਚ ਅਮਨ ਅਰੋੜਾ ਨੇ ਰਾਜਪਾਲ 'ਤੇ ਭਾਜਪਾ ਅਤੇ ਕਾਂਗਰਸ ਨਾਲ ਮਿਲ ਕੇ 'ਆਪ' ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦੋਸ਼ ਲਗਾਏ ਹਨ।

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਸੂਬਾ ਸਰਕਾਰ ਦੁਆਰਾ 27 ਸਤੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਵਿਚਲੇ ਕੰਮਾਂ ਦਾ ਵੇਰਵੇ ਮੰਗੇ ਜਾਣ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਰਾਜਪਾਲ ’ਤੇ ਦੋਸ਼ ਲਾਇਆ ਕਿ ਉਹ ਪੰਜਾਬ ਵਿੱਚ ‘ਆਪ੍ਰੇਸ਼ਨ ਲੋਟਸ’ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ।

ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼: ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਰਾਸ਼ਟਰਪਤੀ ਜਾਂ ਰਾਜਪਾਲ ਨੇ ਸੈਸ਼ਨ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕੰਮਾਂ ਦੀ ਸੂਚੀ ਨਹੀਂ ਮੰਗੀ। ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿਉਂਕਿ ਪੰਜਾਬ ਦੇ ਰਾਜਪਾਲ ਸਪੱਸ਼ਟ ਤੌਰ 'ਤੇ ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਅਤੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਰੋਕਣ ਲਈ ਭਾਜਪਾ ਅਤੇ ਕਾਂਗਰਸ ਨਾਲ ਮਿਲ ਕੇ ਕੰਮ ਕਰ ਰਹੇ ਹਨ।

  • #OperationLotus ਨੂੰ ਕਾਮਯਾਬ ਕਰਨ ਲਈ ਗਵਰਨਰ ਨੇ BJP ਦੇ ਇਸ਼ਾਰੇ ‘ਤੇ ਸਪੈਸ਼ਲ ਸੈਸ਼ਨ ਨੂੰ ਪਹਿਲਾਂ ਮਨਜ਼ੂਰੀ ਨਹੀਂ ਦਿੱਤੀ, ਹੁਣ ਫਿਰ ਸਰਕਾਰ ਦੇ ਕੰਮ ‘ਚ ਦਖ਼ਲਅੰਦਾਜ਼ੀ ਕਰ ਰਹੇ ਨੇ
    @AroraAmanSunam
    ਕੈਬਨਿਟ ਮੰਤਰੀ, ਪੰਜਾਬ pic.twitter.com/Z72suEibOc

    — AAP Punjab (@AAPPunjab) September 24, 2022 " class="align-text-top noRightClick twitterSection" data=" ">

ਵਿਰੋਧੀ ਧਿਰ ਵਜੋਂ ਕੰਮ ਕਰ ਰਹੇ ਰਾਜਪਾਲ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹਮਲਾ ਕਰਦਿਆਂ ਅਰੋੜਾ ਨੇ ਕਿਹਾ ਕਿ ਜਿੱਥੇ ਕਿਤੇ ਵੀ ਭਾਜਪਾ ਦੀ ਸਰਕਾਰ ਨਹੀਂ ਹੈ। ਉੱਥੇ ਉਨ੍ਹਾਂ ਦੇ ਰਾਜਪਾਲ ਵਿਰੋਧੀ ਧਿਰ ਵਜੋਂ ਕੰਮ ਕਰ ਰਹੇ ਹਨ। ਉਹ ਸੱਤਾਧਾਰੀ ਸਰਕਾਰਾਂ ਨੂੰ ਕੰਮ ਕਰਨ ਤੋਂ ਰੋਕਣ ਲਈ ਅਤੇ ਆਪਣਾ ਘਟੀਆ ਰਾਜਨੀਤਿਕ ਏਜੰਡਾ ਲਾਗੂ ਕਰਨ ਲਈ ਅਜਿਹਾ ਕਰ ਰਹੇ ਹਨ। ਇਸੇ ਲਈ ਪੰਜਾਬ ਦੇ ਰਾਜਪਾਲ 'ਆਪ' ਸਰਕਾਰ ਨੂੰ ਵਾਰ-ਵਾਰ ਨੋਟਿਸ ਭੇਜ ਰਹੇ ਹਨ ਅਤੇ ਪਾਰਟੀ ਨੂੰ ਭਾਰਤ ਦੇ ਸੰਵਿਧਾਨ ਅਨੁਸਾਰ ਖੁੱਲ੍ਹ ਕੇ ਕੰਮ ਕਰਨ ਤੋਂ ਰੋਕ ਰਹੇ ਹਨ।

ਲੋਕਤੰਤਰ ਦਾ ਕਤਲ ਕਰਨ ਦੀ ਤਾਜ਼ਾ ਕੋਸ਼ਿਸ਼: ਅਰੋੜਾ ਅਨੁਸਾਰ, “ਲੋਕਤੰਤਰ ਦਾ ਕਤਲ ਕਰਨ ਦੀ ਤਾਜ਼ਾ ਕੋਸ਼ਿਸ਼ ਇਹ ਹੈ ਕਿ ਭਾਜਪਾ ਦੇ ਇਸ਼ਾਰੇ 'ਤੇ ਗਵਰਨਰ ਦਫ਼ਤਰ ਨੇ 27 ਸਤੰਬਰ ਲਈ ਵਿਧਾਨਕ ਕੰਮਕਾਜ ਦੇ ਵੇਰਵੇ ਮੰਗੇ, ਜੋ ਪਹਿਲਾਂ ਕਦੇ ਨਹੀਂ ਹੋਇਆ। ਪਹਿਲਾਂ ਵੀ ਭਾਜਪਾ ਦੇ ਕਹਿਣ 'ਤੇ ਰਾਜਪਾਲ ਨੇ 22 ਸਤੰਬਰ ਨੂੰ ਬੁਲਾਏ ਸੈਸ਼ਨ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਰੱਦ ਕਰ ਦਿੱਤਾ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਇਸ ਸੈਸ਼ਨ ਵਿੱਚ ਆਪਰੇਸ਼ਨ ਲੋਟਸ ਦਾ ਪਰਦਾਫਾਸ਼ ਹੋਣਾ ਸੀ।"

'ਆਪ' ਦੀ ਵਧਦੀ ਲੋਕਪ੍ਰਿਅਤਾ ਤੋਂ ਲੱਗ ਰਿਹਾ ਡਰ: ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਦੇ ਉਪ ਰਾਜਪਾਲ ‘ਆਪ’ ਨੂੰ ਕੰਮ ਕਰਨ ਤੋਂ ਰੋਕ ਰਹੇ ਹਨ ਅਤੇ ਹੁਣ ਪੰਜਾਬ ਵਿੱਚ ਭਾਜਪਾ ਨੇ ਇਹ ਕੰਮ ਰਾਜਪਾਲ ਨੂੰ ਸੌਂਪ ਦਿੱਤਾ ਹੈ। ਉਹ 'ਆਪ' ਦੀ ਵਧਦੀ ਲੋਕਪ੍ਰਿਅਤਾ ਤੋਂ ਡਰਦੇ ਹਨ ਅਤੇ ਪਾਰਟੀ ਨੂੰ ਲੋਕ ਪੱਖੀ ਮੁੱਦੇ ਉਠਾਉਣ ਤੋਂ ਕਿਸੇ ਵੀ ਤਰੀਕੇ ਨਾਲ ਰੋਕਣਾ ਚਾਹੁੰਦੇ ਹਨ। ਪਰ 'ਆਪ' ਪਾਰਟੀ ਲੋਕਤੰਤਰ ਦੀ ਰਾਖੀ ਲਈ ਕੰਮ ਕਰਨਾ ਜਾਰੀ ਰੱਖੇਗੀ।

ਗੁਜਰਾਤ ਮੁੱਖ ਮੰਤਰੀ ਰਹਿੰਦੇ ਪੀਐਮ ਮੋਦੀ ਨੇ ਰਾਜਪਾਲ 'ਤੇ ਚੁੱਕੇ ਸੀ ਸਵਾਲ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖੇ ਹਮਲੇ ਕਰਦਿਆਂ ਪੰਜਾਬ ਦੇ ਮੰਤਰੀ ਨੇ ਕਿਹਾ ਕਿ 2012 'ਚ ਜਦੋਂ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਤਤਕਾਲੀ ਰਾਜਪਾਲ 'ਤੇ ਕਾਂਗਰਸ ਨਾਲ ਮਿਲ ਕੇ ਉਨ੍ਹਾਂ ਦੀ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਸੀ ਅਤੇ ਹੁਣ ਭਾਜਪਾ ਵੀ ਦੇਸ਼ ਭਰ ਵਿੱਚ ਸੱਤਾਧਾਰੀ ਪਾਰਟੀਆਂ ਨੂੰ ਕੰਮ ਕਰਨ ਤੋਂ ਰੋਕਣ ਲਈ ਉਸੇ ਤਰ੍ਹਾਂ ਦੀ ਰਣਨੀਤੀ ਅਪਣਾ ਰਹੀ ਹੈ।

ਵਿਦੇਸ਼ੀ ਦੌਰੇ ਲਈ ਭਾਜਪਾ 'ਤੇ ਨਿਸ਼ਾਨਾ: ਉਨ੍ਹਾਂ ਨੇ ਗਰੀਨ ਹਾਈਡ੍ਰੋਜਨ 'ਤੇ ਜਰਮਨੀ, ਬੈਲਜੀਅਮ ਅਤੇ ਨੀਦਰਲੈਂਡ ਵਿੱਚ ਹੋ ਰਹੇ ਗਿਆਨ ਵਟਾਂਦਰੇ ਲਈ ਵਿਦੇਸ਼ ਦੌਰੇ ਲਈ ਸਿਆਸੀ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਲਈ ਵੀ ਭਾਜਪਾ ਸਰਕਾਰ ਨੂੰ ਆੜੇ ਹੱਥੀਂ ਲਿਆ ਅਤੇ ਕਿਹਾ ਕਿ ਉਸ ਫੇਰੀ ਉਦੇਸ਼ ਪੰਜਾਬ ਵਿੱਚ ਨਿਵੇਸ਼ ਅਤੇ ਨਵੀਨਤਮ ਤਕਨਾਲੋਜੀਆਂ ਲੈ ਕੇ ਆਉਣਾ ਸੀ।

ਇਹ ਵੀ ਪੜ੍ਹੋ: ਰਾਜਪਾਲ ਅਤੇ ਪੰਜਾਬ ਸਰਕਾਰ ਵਿਵਾਦ: ਗਵਰਨਰ ਨੇ ਸੀਐੱਮ ਮਾਨ ਨੂੰ ਚਿੱਠੀ ਲਿਖ ਪਾਈ ਝਾੜ, ਕਿਹਾ...

Last Updated :Sep 24, 2022, 1:43 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.