ETV Bharat / city

ਕੈਪਟਨ ਅਮਰਿੰਦਰ ਸਿੰਘ ‘ਪੰਜਾਬ ਵਿਕਾਸ ਪਾਰਟੀ‘ ਬਣਾਉਣਗੇ: ਸੂਤਰ

author img

By

Published : Oct 1, 2021, 6:05 PM IST

ਕਾਂਗਰਸ ਹਾਈਕਮਾਨ (Congress High Command) ਨਾਲ ਨਾਰਾਜ਼ ਚੱਲ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਛੇਤੀ ਹੀ ਨਵੀਂ ਰਾਜਸੀ ਪਾਰਟੀ ਬਣਾ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਪਾਰਟੀ ਦਾ ਨਾਂਅ ‘ਪੰਜਾਬ ਵਿਕਾਸ ਪਾਰਟੀ’ ਹੋ ਸਕਦਾ ਹੈ।

ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਕਾਸ ਪਾਰਟੀ ਬਣਾਉਣਗੇ- ਸੂਤਰ
ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਕਾਸ ਪਾਰਟੀ ਬਣਾਉਣਗੇ- ਸੂਤਰ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਜਲਦੀ ਹੀ ਆਪਣੀ ਨਵੀਂ ਪਾਰਟੀ ਦੇ ਗਠਨ ਦਾ ਐਲਾਨ ਕਰਨ ਜਾ ਰਹੇ ਹਨ। ਸੂਤਰਾਂ ਅਨੁਸਾਰ ਕੈਪਟਨ ਦੀ ਨਵੀਂ ਪਾਰਟੀ ਦਾ ਨਾਂ 'ਪੰਜਾਬ ਵਿਕਾਸ ਪਾਰਟੀ' ਹੋਵੇਗਾ।

ਇਸਦੇ ਨਾਲ ਹੀ ਜੋ ਜਾਣਕਾਰੀ ਸਾਹਮਣੇ ਆਈ ਹੈ ਕਿ ਕੈਪਟਨਂ ਅਮਰਿੰਦਰ ਸਿੰਘ ਛੇਤੀ ਹੀ ਆਪਣੇ ਨਜ਼ਦੀਕੀ ਆਗੂਆਂ ਦੀ ਇੱਕ ਮੀਟਿੰਗ ਬੁਲਾ ਸਕਦੇ ਹਨ ਤਾਂ ਜੋ ਨਵੀਂ ਪਾਰਟੀ ਬਣਾਉਣ ਬਾਰੇ ਉਨ੍ਹਾਂ ਨਾਲ ਵਿਚਾਰ ਚਰਚਾ ਕੀਤੀ ਜਾ ਸਕੇ। ਇਸ ਮੀਟਿੰਗ ਵਿੱਚ ਕਾਂਗਰਸ ਦੇ ਸਿੱਧੂ ਧੜੇ ਦੇ ਵਿਰੋਧ ਵਿੱਚ ਖੜ੍ਹੇ ਸਾਰੇ ਆਗੂਆਂ ਨੂੰ ਸੱਦਾ ਦਿੱਤਾ ਜਾਵੇਗਾ।

ਜਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਨੂੰ ਸਿੱਧੂ ਧੜੇ ਅਤੇ ਕੁਝ ਹੋਰ ਮੰਤਰੀਆਂ, ਵਿਧਾਇਕਾਂ ਦੇ ਵਿਰੋਧ ਦੇ ਚੱਲਦਿਆਂ ਪਾਰਟੀ ਹਾਈਕਮਾਨ ਵੱਲੋਂ ਅਸਤੀਫ਼ਾ ਦੇਣ ਲਈ ਮਜਬੂਰ ਕਰ ਦਿੱਤਾ ਗਿਆ ਸੀ। ਆਪਣੇ ਅਸਤੀਫ਼ੇ ਤੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਧੂ ਨੂੰ ਲਲਕਾਰਿਆ ਗਿਆ ਹੈ। ਉਨ੍ਹਾਂ ਵੱਲੋਂ ਲਗਾਤਾਰ ਸਿੱਧੂ ਨੂੰ ਨਿਸ਼ਾਨੇ ਤੇ ਲੈਂਦਿਆ ਇਹ ਕਿਹਾ ਗਿਆ ਹੈ ਕਿ ਉਹ ਸਿੱਧੂ ਨੂੰ ਚੋਣਾਂ ਦੇ ਵਿੱਚ ਜਿੱਤਣ ਨਹੀਂ ਦੇਣਗੇ। ਅਜਿਹੀ ਸਥਿਤੀ ਵਿੱਚ, ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਨਵੀਂ ਬਣੀ ਪਾਰਟੀ ਵੱਲੋਂ ਸਿੱਧੂ ਦੇ ਵਿਰੁੱਧ ਇੱਕ ਮਜ਼ਬੂਤ ​​ਦਾਅਵੇਦਾਰ ਨੂੰ ਮੈਦਾਨ ਵਿੱਚ ਉਤਾਰਿਆ ਜਾਵੇਗਾ। ਇਸ ਦੌਰਾਨ ਕੈਪਟਨ ਪੰਜਾਬ ਦੇ ਸਾਰੇ ਕਿਸਾਨ ਆਗੂਆਂ ਨਾਲ ਵੀ ਸੰਪਰਕ ਕਰਨਗੇ। ਇਸ ਦੇ ਨਾਲ ਹੀ ਕੁਝ ਛੋਟੀਆਂ ਪਾਰਟੀਆਂ ਨੂੰ ਵੀ ਆਪਣੇ ਨਾਲ ਲਿਆਂਦਾ ਜਾਵੇਗਾ।

ਕਾਬਲੇਗੋਰ ਹੈ ਕਿ ਵੀਰਵਾਰ ਨੂੰ ਅਮਰਿੰਦਰ ਸਿੰਘ ਨੇ ਕਿਹਾ ਸੀ, 'ਮੈਂ 52 ਸਾਲਾਂ ਤੋਂ ਰਾਜਨੀਤੀ ਵਿੱਚ ਹਾਂ, ਪਰ ਉਨ੍ਹਾਂ ਨੇ ਮੇਰੇ ਨਾਲ ਅਜਿਹਾ ਸਲੂਕ ਕੀਤਾ। 10:30 ਵਜੇ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੈਨੂੰ ਅਸਤੀਫਾ ਦੇਣ ਲਈ ਕਿਹਾ ਮੈਂ ਕੋਈ ਸਵਾਲ ਨਹੀਂ ਪੁੱਛਿਆ। ਚਾਰ ਵਜੇ ਮੈਂ ਰਾਜਪਾਲ ਕੋਲ ਗਿਆ ਅਤੇ ਅਸਤੀਫਾ ਦੇ ਦਿੱਤਾ। ਜੇ 50 ਸਾਲਾਂ ਬਾਅਦ ਵੀ ਤੁਸੀਂ ਮੇਰੇ 'ਤੇ ਸ਼ੱਕ ਕਰੋਗੇ .. ਮੇਰੀ ਭਰੋਸੇਯੋਗਤਾ ਦਾਅ' ਤੇ ਲੱਗੀ ਹੈ ਅਤੇ ਕੋਈ ਭਰੋਸਾ ਨਹੀਂ ਹੈ, ਤਾਂ ਪਾਰਟੀ 'ਚ ਹੋਣ ਦਾ ਕੋਈ ਮਤਲਬ ਨਹੀਂ ਹੈ'।

ਇਸ ਬਿਆਨ ਤੋਂ ਬਾਅਦ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਵੀ ਕਰ ਦਿੱਤਾ ਸੀ। ਹਾਲਾਂਕਿ ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਯਕੀਨੀ ਤੌਰ 'ਤੇ ਕਾਂਗਰਸ ਛੱਡ ਰਹੇ ਹਨ ਪਰ ਭਾਜਪਾ ਵਿੱਚ ਸ਼ਾਮਿਲ ਨਹੀਂ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਦੀ ਉੱਚ ਲੀਡਰਸ਼ਿਪ ਤੋਂ ਉਨ੍ਹਾਂ ਦੀ ਹੋਈ ਬੇਇੱਜ਼ਤੀ ਤੋਂ ਉਹ ਬਹੁਤ ਦੁਖੀ ਹਨ।

ਕੈਪਟਨ ਨੇ ਪਹਿਲਾਂ ਵੀ ਛੱਡੀ ਸੀ ਕਾਂਗਰਸ

ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕੈਪਟਨ ਨੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕੀਤਾ ਹੋਵੇ। ਕੈਪਟਨ ਨੇ ਸਾਲ 1980 ਵਿੱਚ ਲੋਕ ਸਭਾ ਚੋਣਾਂ ਕਾਂਗਰਸ ਦੇ ਚਿੰਨ੍ਹ ਨਾਲ ਜਿੱਤੀਆਂ ਸਨ, ਪਰ 1984 ਵਿੱਚ ਆਪਰੇਸ਼ਨ ਬਲੂ ਸਟਾਰ ਤੋਂ ਬਾਅਦ ਉਹ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਸਨ। ਇਸ ਤੋਂ ਬਾਅਦ ਉਹ 1998 ਵਿੱਚ ਦੁਬਾਰਾ ਕਾਂਗਰਸ ਵਿੱਚ ਸ਼ਾਮਲ ਹੋਏ ਸਨ।

ਇਨਪੁੱਟ- ਆਈ.ਏ.ਐੱਨ.ਐੱਸ

ਇਹ ਵੀ ਪੜ੍ਹੋ:ਹਰੀਸ਼ ਰਾਵਤ ਦੇ ਬਿਆਨ ਤੋਂ ਬਾਅਦ ਕੈਪਟਨ ਦਾ ਪਲਟਵਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.