ETV Bharat / city

ਸੂਬੇ ਦੇ ਇੰਨ੍ਹਾਂ ਸਕੂਲਾਂ ’ਚ ਵੀ ਪੰਜਾਬੀ ਪੜ੍ਹਾਉਣ ਨੂੰ ਮਿਲੀ ਮਨਜ਼ੂਰੀ

author img

By

Published : Apr 4, 2022, 10:37 PM IST

ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਦੀ ਮਨਜ਼ੂਰੀ
ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਦੀ ਮਨਜ਼ੂਰੀ

ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਸੂਬੇ ਦੇ ਫੌਜੀ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਨੂੰ ਮਨਜ਼ੂਰੀ (Approval to teach Punjabi in Army schools of Punjab) ਮਿਲ ਗਈ ਹੈ। ਇਸ ਤੋਂ ਪਹਿਲਾਂ ਸੂਬੇ ਦੇ ਫੌਜੀ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣਾ ਸੰਭਵ ਨਹੀਂ ਸੀ।

ਚੰਡੀਗੜ੍ਹ: ਸੂਬੇ ਵਿੱਚ ਪੰਜਾਬੀ ਮਾਂ ਬੋਲੀ ਦਾ ਮਿਆਰ ਲਗਾਤਾਰ ਨਿਘਾਰ ਵੱਲ ਜਾ ਰਿਹਾ ਹੈ ਜਿਸ ਨੂੰ ਲੈਕੇ ਮਾਂ ਬੋਲੀ ਦੇ ਪੈਰੋਕਾਰ ਲਗਾਤਾਰ ਪੰਜਾਬੀ ਭਾਸ਼ਾ ਲਈ ਸੰਘਰਸ਼ ਕਰ ਰਹੇ ਹਨ ਤਾਂ ਕਿ ਆਪਣੀ ਹੋਂਦ ਨੂੰ ਬਰਕਰਾਰ ਰੱਖਿਆ ਜਾ ਸਕੇ।

ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਇੱਕ ਚੰਗਾ ਉਪਰਾਲਾ ਕੀਤਾ ਗਿਆ ਹੈ ਜਿਸਦੇ ਚੱਲਦੇ ਹੁਣ ਸੂਬੇ ਦੇ ਫੌਜੀ ਸਕੂਲਾਂ ਵਿੱਚ ਵੀ ਪੰਜਾਬੀ (Approval to teach Punjabi in Army schools of Punjab) ਪੜ੍ਹਾਈ ਜਾਇਆ ਕਰੇਗੀ। ਦੇਸ਼ ਭਰ ਦੀਆਂ 156 ਖੇਤਰੀ ਭਾਸ਼ਾਵਾਂ ਵਿੱਚੋਂ ਪੰਜਾਬੀ ਭਾਸ਼ਾ ਨੂੰ ਵੀ ਪੜ੍ਹਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਕਈ ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬੀ ਦਾ ਮਿਆਰ ਲਗਾਤਾਰ ਨਿਘਾਰ ਵੱਲ ਜਾ ਰਿਹਾ ਸੀ। ਕਈ ਸਕੂਲਾਂ ਤੋਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਸਨ ਜਿਵੇਂ ਜੇ ਕੋਈ ਵਿਦਿਆਰਥੀ ਸਕੂਲ ਵਿੱਚ ਪੰਜਾਬੀ ਭਾਸ਼ਾ ਵਿੱਚ ਗੱਲ ਕਰਦਾ ਹੈ ਤਾਂ ਉਸ ਨੂੰ ਜੁਰਮਾਨਾ ਵੀ ਲਗਾ ਦਿੱਤਾ ਜਾਂਦਾ ਸੀ।

ਪੰਜਾਬੀ ਦੇ ਲਗਾਤਾਰ ਡਿੱਗਦੇ ਜਾ ਰਹੇ ਮਿਆਰ ਨੂੰ ਦੇਖਦਿਆਂ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਫੌਜੀ ਸਕੂਲਾਂ ਵਿੱਚ ਸਬੰਧਤ ਸੂਬੇ ਦੀ ਖੇਤਰੀ ਭਾਸ਼ਾ ਪੜ੍ਹਾਉਣਾ ਸੰਭਵ ਨਹੀਂ ਸੀ। ਇਹ ਵੀ ਕਿਹਾ ਗਿਆ ਕਿ ਜੇਕਰ ਕੋਈ ਵਿਦਿਆਰਥੀ ਖੇਤਰੀ ਭਾਸ਼ਾ ਪੜ੍ਹਨਾ ਚਾਹੁੰਦਾ ਹੈ ਤਾਂ ਉਹ ਆਪਣੇ ਤੌਰ 'ਤੇ ਇਸ ਦੀ ਪੜ੍ਹਾਈ ਕਰ ਸਕਦਾ ਹੈ, ਜਿਸ ਲਈ ਸਕੂਲ ਵੱਲੋਂ ਅਧਿਆਪਕ ਮੁਹੱਈਆ ਨਹੀਂ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ:'ਆਪ' ਦੇ ਇਸ ਵੱਡੇ ਆਗੂ ਨੇ ਕਿਹਾ, ਚੰਡੀਗੜ੍ਹ ਨੂੰ ਸੂਬਾ ਬਣਾ ਕੇ ਬਣਾਈ ਜਾਵੇ ਵੱਖਰੀ ਵਿਧਾਨ ਸਭਾ

ETV Bharat Logo

Copyright © 2024 Ushodaya Enterprises Pvt. Ltd., All Rights Reserved.