ETV Bharat / city

ਜਿਉਂ ਦਾ ਤਿਉਂ ਜਾਰੀ ਹੈ Drug mafia ਦਾ ਕਹਿਰ:ਮੀਤ ਹੇਅਰ

author img

By

Published : Sep 9, 2021, 9:50 AM IST

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਇਕ ਮੀਤ ਹੇਅਰ(Meet Hair) ਨੇ ਕਿਹਾ ਕਿ ਸੂਬੇ ਅੰਦਰ ਡਰੱਗ ਮਾਫੀਆ(Drug mafia) ਦਾ ਕਹਿਰ ਜਿਉਂ ਦਾ ਤਿਉਂ ਹੈ। ਨਸ਼ੇ ਦੀ ਮਾੜੀ ਲੱਤ ਕਾਰਨ ਮਾਵਾਂ- ਭੈਣਾਂ ਨੂੰ ਵਿਲਕਦੀਆਂ ਛੱਡ ਘਰਾਂ ਦੇ ਚਿਰਾਗ ਬੁਝ ਰਹੇ ਹਨ।

ਜਿਉਂ ਦਾ ਤਿਉਂ ਜਾਰੀ ਹੈ ਡਰੱਗ ਮਾਫੀਆ ਦਾ ਕਹਿਰ : ਮੀਤ ਹੇਅਰ
ਜਿਉਂ ਦਾ ਤਿਉਂ ਜਾਰੀ ਹੈ ਡਰੱਗ ਮਾਫੀਆ ਦਾ ਕਹਿਰ : ਮੀਤ ਹੇਅਰ

ਚੰਡੀਗੜ੍ਹ: ਨਸ਼ੇ ਦੀ ਓਵਰਡੋਜ਼(Drug overdose) ਨਾਲ ਲਗਾਤਾਰ ਹੋ ਰਹੀਆਂ ਮੌਤਾਂ ਨੂੰ ਬੇਹੱਦ ਗੰਭੀਰ ਹਾਲਾਤ ਕਰਾਰ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੱਤਾਧਾਰੀ ਕਾਂਗਰਸ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਹੈ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਇਕ ਮੀਤ ਹੇਅਰ(Meet Hair) ਨੇ ਕਿਹਾ ਕਿ ਸੂਬੇ ਅੰਦਰ ‘ਡਰੱਗ ਮਾਫੀਆ’ ਦਾ ਕਹਿਰ ਜਿਉਂ ਦਾ ਤਿਉਂ ਹੈ। ਨਸ਼ੇ ਦੀ ਮਾੜੀ ਲੱਤ ਕਾਰਨ ਮਾਵਾਂ- ਭੈਣਾਂ ਨੂੰ ਵਿਲਕਦੀਆਂ ਛੱਡ ਘਰਾਂ ਦੇ ਚਿਰਾਗ ਬੁਝ ਰਹੇ ਹਨ, ਪਰ ਸਰਕਾਰ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ।

ਜਿਸ ਤੋਂ ਸਾਬਤ ਹੁੰਦਾ ਹੈ ਕਿ ਪਿਛਲੀ ਬਾਦਲ ਸਰਕਾਰ ਵਾਂਗ ਮੌਜ਼ੂਦਾ ਕਾਂਗਰਸੀ ਵੀ ਡਰੱਗ ਮਾਫੀਆ ਨਾਲ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੀ ਓਵਰਡੋਜ਼ ਨਾਲ ਮਰ ਰਹੇ ਨੌਜਵਾਨ ਗੱਭਰੂ ਇਹਨਾਂ ਦੇ ਏਜੰਡੇ ’ਤੇ ਨਹੀਂ ਹਨ। ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ਅਤੇ ਅਖ਼ਬਾਰੀ ਸੁਰਖ਼ੀਆਂ ’ਤੇ ਕਾਂਗਰਸੀਆਂ ਦੀ ਚੁੱਪ ਹੀ ਸੱਤਾਧਾਰੀਆਂ ਨੂੰ ਦੋਸ਼ੀ ਸਾਬਤ ਕਰ ਰਹੀ ਹੈ।

ਮੀਤ ਹੇਅਰ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ(Finance Minister Manpreet Singh Badal) ਸਮੇਤ ਸਾਰੇ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਕੋਲੋਂ ਜਵਾਬ ਮੰਗਿਆਂ ਕਿ ਪਿਛਲੇ 15-20 ਦਿਨਾਂ ਤੋਂ ਬਠਿੰਡਾ ਦੇ ਇਲਾਕੇ ’ਚ ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ’ਤੇ ਉਹਨਾਂ ਦੀ ਜ਼ੁਬਾਨ ਅਜੇ ਤੱਕ ਕਿਉਂ ਨਹੀਂ ਖੁੱਲ੍ਹੀ? ਇਸੇ ਤਰ੍ਹਾਂ ਬਠਿੰਡਾ ਤੋਂ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਸਿੰਥੈਟਿਕ ਨਸ਼ੇ ਦੀ ਰਾਜਧਾਨੀ ਬਣਦੇ ਜਾ ਰਹੇ ਬਠਿੰਡੇ ਬਾਰੇ ਇੱਕ ਵੀ ਸ਼ਬਦ ਨਹੀਂ ਬੋਲ ਰਹੇ।

ਇਹ ਵੀ ਪੜ੍ਹੋ:ਅਕਾਲੀ-ਬਸਪਾ ‘ਚ ਸੀਟਾਂ ਦੀ ਫੇਰਬਦਲ ‘ਤੇ ਵਿਰੋਧੀਆਂ ਦੇ ਵਾਰ, ਵੇਖੋ ਖਾਸ ਰਿਪੋਰਟ

ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ(Capt. Amarinder Singh) ਪੰਜਾਬ ਵਿੱਚ ਬਾਦਲਾਂ ਵੱਲੋਂ ਸ਼ੁਰੂ ਕੀਤੇ ਗਏ ਨਸ਼ੇ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕਰ ਰਹੇ ਹਨ। ਇਸੇ ਕਾਰਨ ਹੀ ਹੱਥ ’ਚ ਸ੍ਰੀ ਗੁੱਟਕਾ ਸਾਹਿਬ ਫੜ ਕੇ ਸਹੁੰ ਖਾਣ ਤੋਂ ਬਾਅਦ ਵੀ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਤੱਕ ਨਾ ਤਾਂ ਬਾਦਲਾਂ ਵੱਲੋਂ ਸ਼ੁਰੂ ਕੀਤੇ ਗਏ ਮਾਫ਼ੀਏ ਨੂੰ ਰੋਕਣ ਦਾ ਕੋਈ ਯਤਨ ਕੀਤਾ ਹੈ ਤੇ ਨਾ ਹੀ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਉਤੇ ਕੋਈ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਦੋਸ਼ ਸਿਰਫ਼ ‘ਆਪ’ ਹੀ ਨਹੀਂ ਸਗੋਂ ਕਾਂਗਰਸੀ ਵਿਧਾਇਕ ਅਤੇ ਵਜ਼ੀਰ ਵੀ ਲਾ ਰਹੇ ਹਨ, ਪਰ ਮੁੱਖ ਮੰਤਰੀ ਨੂੰ ਭੋਰਾ ਫ਼ਰਕ ਨਹੀਂ ਪੈ ਰਿਹਾ। ਇਸ ਦੇ ਨਾਲ ਹੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਨਾਲ ਹਰ ਰੋਜ਼ ਹੋ ਰਹੀਆਂ ਮੌਤਾਂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਚੁੱਪ ਅਤੇ ਸਰਕਾਰ ਵੱਲੋਂ ਇਸ ਸੰਬੰਧੀ ਕੋਈ ਵੀ ਠੋਸ ਕਦਮ ਨਾ ਲੈਣ ਦੇ ਵਿਰੋਧ ’ਚ ਆਮ ਆਦਮੀ ਪਾਰਟੀ ਦਾ ਯੂਥ ਵਿੰਗ ਆਉਂਣ ਵਾਲੇ ਦਿਨਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰੇਗਾ।

ਇਹ ਵੀ ਪੜ੍ਹੋ:Assembly Elections 2022: ਪੰਜਾਬ ਭਾਜਪਾ ਦੇ ਇੰਚਾਰਜ ਬਣੇ ਕੇਂਦਰੀ ਮੰਤਰੀ ਦਾ ਵੱਡਾ ਦਾਅਵਾ, ਪਰ ਕਿਸਾਨੀ ਮਸਲੇ ‘ਤੇ ਭੱਜੇ !

ETV Bharat Logo

Copyright © 2024 Ushodaya Enterprises Pvt. Ltd., All Rights Reserved.