ETV Bharat / city

Assembly Election 2022: ਅੱਜ ਸੂਬੇ ਦੀ ਜਨਤਾ ਨੂੰ ਵੱਡਾ ਤੋਹਫ਼ਾ ਦੇਣਗੇ ਮੁੱਖ ਮੰਤਰੀ ਚੰਨੀ

author img

By

Published : Dec 2, 2021, 7:31 AM IST

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਦੀ ਜਨਤਾ ਨੂੰ ਇਕ ਹੋਰ ਵੱਡਾ ਤੋਹਫਾ (CM Channi big announcement) ਦੇਣ ਜਾ ਰਹੇ ਹਨ, ਪਰ ਇਹ ਐਲਾਨ ਕਿਸ ਤਬਕੇ ਲਈ ਹੋਵੇਗਾ, ਇਹ ਤਾਂ 3 ਵਜੇ ਹੀ ਪਤਾ ਲੱਗੇਗਾ।

ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ
ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਫੇਰ ਇੱਕ ਵੱਡਾ ਐਲਾਨ (CM Channi big announcement) ਕਰ ਸੂਬੇ ਦੀ ਜਨਤਾ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਅੱਜ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਕਰਨਗੇ, ਜਿਸ ਵਿੱਚ ਉਹ ਵੱਡਾ ਐਲਾਨ ਕਰਨ ਜਾ ਰਹੇ ਹਨ। ਦੱਸ ਦਈਏ ਕਿ ਇਸ ਸਬੰਧੀ ਮੁੱਖ ਮੰਤਰੀ ਚੰਨੀ ਨੇ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਸਾਂਝੀ ਕੀਤੀ ਹੈ, ਉਹਨਾਂ ਨੇ ਇੱਕ ਪੋਸਟਰ ਬਣਾ ਉਸ ਉੱਪਰ ਲਿਖਿਆ ਹੈ ਕਿ ‘ ਇਰਾਦਾ ਪੱਕਾ ਵਾਅਦਾ ਪੱਕਾ’।

ਇਹ ਵੀ ਪੜੋ: ਚਰਨਜੀਤ ਚੰਨੀ ਨੇ ਮੋਗਾ 'ਚ ਵੰਡੇ ਵਿਕਾਸ ਕਾਰਜਾਂ ਦੇ ਗੱਫ਼ੇ

ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦੇ ਹੋਏ ਪੋਸਟਰ ਸਾਂਝਾ ਕੀਤਾ ਹੈ ’ਤੇ ਲਿਖਿਆ ਹੈ ਕਿ ‘ਮੈਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਮੇਰੀ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਪੱਖੀ ਪਹਿਲਕਦਮੀਆਂ ਦੇ ਵੇਰਵੇ ਪੇਸ਼ ਕਰਨ ਲਈ ਭਲਕੇ ਦੁਪਹਿਰ 3 ਵਜੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਾਂਗਾ।’

  • Will be addressing a press conference at 3pm tomorrow, to present the details of development works & Pro-people initiatives, which have been taken by my government since I assumed charge as Chief Minister. https://t.co/T2CvUSGNZG

    — Charanjit S Channi (@CHARANJITCHANNI) December 1, 2021 " class="align-text-top noRightClick twitterSection" data=" ">

ਇਹ ਵੀ ਪੜੋ: Assembly Election 2022: ਪੰਜਾਬ ਪਹੁੰਚ ਰਹੇ ਹਨ CM ਕੇਜਰੀਵਾਲ, ਹੁਣ ਕਰਨਗੇ ਇਹ ਐਲਾਨ

ਹਾਲਾਂਕਿ ਇਹ ਤਾਂ ਮੁੱਖ ਮੰਤਰੀ ਚੰਨੀ ਦੇ ਐਲਾਨ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮੁੱਖ ਮੰਤਰੀ ਚੰਨੀ ਕਿਸ ਤਬਕੇ ਨੂੰ ਵੱਡਾ ਤੋਹਫ਼ਾ ਦੇਣ (CM Channi big announcement) ਜਾ ਰਹੇ ਹਨ।

ਦੱਸ ਦਈਏ ਕਿ ਵਿਧਾਨ ਸਭਾ ਚੋਣਾਂ 2022 (Assembly Election 2022) ਸਾਲ ਦੇ ਸ਼ੁਰੂ ਵਿੱਚ ਹੀ ਹੋਣ ਜਾ ਰਹੀਆਂ ਹਨ, ਉਥੇ ਹੀ ਇਸੇ ਮਹੀਨੇ ਕਿਸੇ ਵੀ ਸਮੇਂ ਚੋਣ ਜ਼ਾਬਤਾ ਲੱਗ ਸਕਦਾ ਹੈ, ਇਸ ਤੋਂ ਪਹਿਲਾਂ ਸਰਕਾਰ ਆਪਣੀਆਂ ਸਰਗਰਮੀਆਂ ਵਧਾ ਰਹੀ ਹੈ ਤੇ ਸੂਬੇ ਦੇ ਲੋਕਾਂ ਨੂੰ ਖੁਸ਼ ਕਰਨ ਲਈ ਵੱਡੇ-ਵੱਡੇ ਐਲਾਨ ਕਰ ਰਹੀ ਹੈ।

ਇਹ ਵੀ ਪੜੋ: ਸਿੱਖਿਆ ’ਤੇ ਸਿਆਸਤ: ਪਰਗਟ ਸਿੰਘ ਨੇ ਦਿੱਲੀ ਦੇ ਸਿੱਖਿਆ ਮਾਡਲ ਨੂੰ ਪਾਣੀ ਦਾ ਬੁਲਬੁਲਾ ਦੱਸਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.