ETV Bharat / city

ਦੇਸ਼ ਦਾ ਢਿੱਡ ਭਰਨ ਵਾਲੇ ਨੂੰ ਭਾਜਪਾ ਦੱਸ ਰਹੀ ਅੱਤਵਾਦੀ: ਭਗਵੰਤ ਮਾਨ

author img

By

Published : Dec 10, 2020, 10:50 PM IST

Bhagwant Mann said BJP calls farmer a terrorist for opposing agriculture laws
ਖੇਤੀ ਕਾਨੂੰਨਾਂ ਦਾ ਵਿਰੋਧ ਕਰਨ 'ਤੇ ਕਿਸਾਨਾਂ ਨੂੰ ਅੱਤਵਾਦੀ ਦੱਸ ਰਹੀ ਭਾਜਪਾ: ਭਗਵੰਤ ਮਾਨ

ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦਾ ਇੱਕ ਮੰਤਰੀ ਕਿਸਾਨ ਅੰਦੋਲਨ 'ਚ ਚੀਨ ਅਤੇ ਪਾਕਿਸਤਾਨ ਦਾ ਹੱਥ ਦੱਸ ਰਿਹਾ ਹੈ। ਮੋਦੀ ਸਰਕਾਰ ਆਪਣੇ ਜੁਮਲਾਬਾਜ਼ ਗੈਂਗ ਨੂੰ ਸਮਝਾਏ ਕਿ ਇਸ ਅੰਦੋਲਨ ਵਿੱਚ ਸ਼ਾਮਲ ਕਿਸਾਨ ਚੀਨ ਅਤੇ ਪਾਕਿਸਤਾਨ ਦੀਆਂ ਸਰਹੱਦਾਂ ਉਤੇ ਦੇਸ਼ ਦੀ ਰੱਖਿਆ ਕਰਨ ਵਾਲੇ ਬਹਾਦਰ ਜਵਾਨਾਂ ਦੇ ਪਰਿਵਾਰ ਹੈ, ਇਸ ਲਈ ਉਹ ਆਪਣੀ ਜ਼ੁਬਾਨ ਉੱਤੇ ਕਾਬੂ ਰੱਖੇ।

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਮੋਦੀ ਸਰਕਾਰ ਦੇ ਰਾਜ ਮੰਤਰੀ ਰਾਵਸਾਹਿਬ ਦਾਨਵੇ ਵੱਲੋਂ ਅੰਦੋਲਨਕਾਰੀ ਕਿਸਾਨਾਂ ਨੂੰ ਪਾਕਿਸਤਾਨ ਅਤੇ ਚੀਨ ਦਾ ਏਜੰਟ ਦੱਸਣਾ ਬੇਹੱਦ ਹੀ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਜਿਹੜਾ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਦਾ ਹੈ, ਕਿ ਉਹ ਕਿਸਾਨ ਅੱਜ ਭਾਜਪਾ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ 'ਤੇ ਅੱਤਵਾਦੀ ਬਣ ਗਿਆ? ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੀ ਦੋਸਤੀ ਕਿਸੇ ਤੋਂ ਲੁਕੀ ਨਹੀਂ ਹੈ, ਪਰੰਤੂ ਇਹ ਉਨ੍ਹਾਂ ਨੂੰ ਖੁਸ਼ ਕਰਨ ਲਈ ਕਿਸਾਨਾਂ ਤੱਕ ਨੂੰ ਵੇਚ ਦੇਵੇਗਾ ਇਹ ਉਮੀਦ ਨਹੀਂ ਸੀ।

ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦਾ ਇੱਕ ਮੰਤਰੀ ਕਹਿ ਰਿਹਾ ਹੈ ਕਿ ਕਿਸਾਨ ਅੰਦੋਲਨ 'ਚ ਚੀਨ ਅਤੇ ਪਾਕਿਸਤਾਨ ਦਾ ਹੱਥ ਹੈ। ਮੋਦੀ ਸਰਕਾਰ ਇਨ੍ਹਾਂ ਨੂੰ ਸਮਝਾਏ ਕਿ ਇਸ ਅੰਦੋਲਨ ਵਿੱਚ ਚੀਨ ਅਤੇ ਪਾਕਿਸਤਾਨ ਦੀਆਂ ਸਰਹੱਦਾਂ ਉਤੇ ਦੇਸ਼ ਦੀ ਰੱਖਿਆ ਕਰਨ ਵਾਲੇ ਬਹਾਦਰ ਜਵਾਨਾਂ ਦੇ ਮਾਤਾ-ਪਿਤਾ, ਦਾਦਾ-ਦਾਦੀ, ਭਾਈ-ਭੈਣ ਅਤੇ ਪੁੱਤਰ-ਭਤੀਜੇ ਸ਼ਾਮਲ ਹਨ, ਇਸ ਲਈ ਉਹ ਆਪਣੀ ਜ਼ੁਬਾਨ ਉਤੇ ਕਾਬੂ ਰੱਖਣ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹੁਣ ਕਾਰਪੋਰੇਟ ਘਰਾਣਿਆਂ ਦੇ ਹੱਥ 'ਚ ਕੰਮ ਕਰ ਰਹੀ ਹੈ। ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਭਾਰਤ ਦੇ ਕਿਸਾਨ ਜਦੋਂ ਇਕਜੁੱਟ ਹੋ ਗਏ ਤਾਂ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣੇ ਮੋਦੀ ਸਰਕਾਰ ਦੇ ਮੰਤਰੀਆਂ ਦਾ ਦਿਮਾਗੀ ਸੰਤੁਲਨ ਵਿਗੜ ਚੁੱਕਿਆ ਹੈ। ਅਸਲ ਵਿੱਚ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਗੁਲਾਮ ਬਣ ਚੁੱਕੀ ਹੈ।

ਮੋਦੀ ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਜਦੋਂ ਵੀ ਦੇਸ਼ ਭਰ ਵਿਚ ਹੱਕਾਂ ਲਈ ਲੋਕਾਂ ਨੇ ਮੋਦੀ ਸਰਕਾਰ ਵਿਰੁੱਧ ਕੋਈ ਆਵਾਜ਼ ਉਠੀ ਤਾਂ ਹਮੇਸ਼ਾ ਉਸ ਨੂੰ ਕਿਤੇ ਫਿਰਕੂ ਰੰਗਤ, ਨਕਸਲੀ ਰੰਗਤ ਜਾਂ ਫਿਰ ਪਾਕਿਸਤਾਨ ਤੇ ਚੀਨ ਨਾਲ ਜੋੜਦੀ ਰਹੀ ਹੈ। ਪੂਰਾ ਦੇਸ਼ ਹੁਣ ਇਹ ਜਾਣ ਚੁੱਕਿਆ ਹੈ ਕਿ ਭਾਜਪਾ ਜਦੋਂ ਹਾਰਨ ਦੀ ਸਥਿਤੀ ਉੱਤੇ ਆ ਜਾਂਦੀ ਹੈ ਤਾਂ ਉਹ ਚੀਨ ਅਤੇ ਪਾਕਿਸਤਾਨ ਦੇ ਬਹਾਨੇ ਅੰਦੋਲਨਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਦੀ ਹੈ। ਪਰ ਹੁਣ ਦੇਸ਼ ਦੇ ਕਿਸਾਨ, ਮਜ਼ਦੂਰ, ਨੌਜਵਾਨ, ਵਪਾਰੀ, ਮੁਲਾਜ਼ਮ ਤੇ ਅਵਾਮ ਮੋਦੀ ਦੀ ਤਾਨਾਸ਼ਾਹੀ ਖਿਲਾਫ਼ ਇਕੱਠੇ ਹੋ ਚੁੱਕੇ ਹਨ। ਇਸ ਅੰਦੋਲਨ ਤੋਂ ਘਬਰਾਈ ਮੋਦੀ ਸਰਕਾਰ ਨੂੰ ਹੁਣ ਕਿਸਾਨਾਂ ਦੇ ਪਿੱਛੇ ਖੜ੍ਹੇ ਦੇਸ਼ ਦੇ ਨਾਗਰਿਕ ਪਾਕਿਸਤਾਨੀ ਅਤੇ ਚੀਨੀ ਲੱਗਣ ਲੱਗੇ ਹਨ।

ਮਾਨ ਨੇ ਕਿਹਾ ਕਿ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡਦੇ ਹੋਏ ਕਾਲੇ ਕਾਨੂੰਨ ਵਾਪਸ ਲਵੇ ਅਤੇ ਮੰਤਰੀਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਉਤੇ ਲਗਾਮ ਕਸੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.