ETV Bharat / city

ਕੈਪਟਨ ਤੇ ਢੀਡਸਾ ਮੌਕਾਪ੍ਰਸਾਤ ਲੀਡਰ: ਮਾਨ

author img

By

Published : Dec 29, 2021, 7:16 PM IST

ਕੈਪਟਨ ਤੇ ਢੀਡਸਾ ਮੌਕਾਪ੍ਰਸਾਤ ਲੀਡਰ: ਮਾਨ
ਕੈਪਟਨ ਤੇ ਢੀਡਸਾ ਮੌਕਾਪ੍ਰਸਾਤ ਲੀਡਰ: ਮਾਨ

ਸੰਸਦ ਮੈਂਬਰ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ (Former Chief Minister) ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ ਸੰਯੁਕਤ ਦੇ ਪ੍ਰਧਾਨ (President of the Akali Dal United) ਸੁਖਦੇਵ ਸਿੰਘ ਢੀਂਡਸਾ ਅਤੇ ਭਾਰਤੀ ਜਨਤਾ ਪਾਰਟੀ (Bharatiya Janata Party) ਵਿਚਕਾਰ ਬਣੀ ਸਾਂਝ ਨੂੰ ਸਿਰੇ ਦੀ ਸਿਆਸੀ ਮੌਕਾਪ੍ਰਸਤੀ ਕਰਾਰ ਦਿੰਦੇ ਹੋਏ ਕਿਹਾ ਕਿ ਲੋਕਾਂ ਦੀ ਕਚਹਿਰੀ ਇਨ੍ਹਾਂ ਮੌਕਾਪ੍ਰਸਤਾਂ ਨੂੰ ਅਮਲੀ ਰੂਪ 'ਚ ਸਮਝਾ ਦੇਵੇਗੀ ਕਿ ਇਕੱਲੀਆਂ ਸਿਫ਼ਰਾਂ ਜਿੰਨੀਆਂ ਮਰਜ਼ੀ ਜੁੜ ਜਾਣ, ਪਰ ਜੋੜ ਜ਼ੀਰੋ ਹੀ ਰਹੇਗਾ।

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ (Aam Aadmi Party Punjab President) ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ (Former Chief Minister) ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ ਸੰਯੁਕਤ ਦੇ ਪ੍ਰਧਾਨ (President of the Akali Dal United) ਸੁਖਦੇਵ ਸਿੰਘ ਢੀਂਡਸਾ ਅਤੇ ਭਾਰਤੀ ਜਨਤਾ ਪਾਰਟੀ (Bharatiya Janata Party) ਵਿਚਕਾਰ ਬਣੀ ਸਾਂਝ ਨੂੰ ਸਿਰੇ ਦੀ ਸਿਆਸੀ ਮੌਕਾਪ੍ਰਸਤੀ ਕਰਾਰ ਦਿੰਦੇ ਹੋਏ ਕਿਹਾ ਕਿ ਲੋਕਾਂ ਦੀ ਕਚਹਿਰੀ ਇਨ੍ਹਾਂ ਮੌਕਾਪ੍ਰਸਤਾਂ ਨੂੰ ਅਮਲੀ ਰੂਪ 'ਚ ਸਮਝਾ ਦੇਵੇਗੀ ਕਿ ਇਕੱਲੀਆਂ ਸਿਫ਼ਰਾਂ ਜਿੰਨੀਆਂ ਮਰਜ਼ੀ ਜੁੜ ਜਾਣ, ਪਰ ਜੋੜ ਜ਼ੀਰੋ ਹੀ ਰਹੇਗਾ।

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਪਵਿੱਤਰ ਗੀਤਾ ਦੇ ਉਪਦੇਸ਼ ਦਾ ਹਵਾਲਾ ਦਿੰਦਿਆਂ ਕਿਹਾ, ''ਜੋ ਹੋ ਰਿਹਾ, ਚੰਗਾ ਹੋ ਰਿਹਾ ਅਤੇ ਜੋ ਹੋਵੇਗਾ, ਉਹ ਵੀ ਚੰਗਾ ਹੀ ਹੋਵੇਗਾ, ਕਿਉਂਕਿ ਪੰਜਾਬ ਦੀ ਜਨਤਾ ਮੌਕਾਪ੍ਰਸਤ ਅਤੇ ਸਵਾਰਥੀ ਆਗੂਆਂ ਦੇ ਦਿਨ ਪ੍ਰਤੀ ਦਿਨ ਉਤਰ ਰਹੇ ਮਖੌਟਿਆਂ ਨੂੰ ਬੜੀ ਬਰੀਕੀ ਨਾਲ ਦੇਖ ਰਹੀ ਹੈ। ਬੜੀ ਗੰਭੀਰਤਾ ਨਾਲ ਲੈ ਰਹੀ ਹੈ। ਨਤੀਜਣ ਇਨ੍ਹਾਂ ਸਿਆਸੀ ਮੌਕਾਪ੍ਰਸਤਾਂ ਦੇ ਲੱਛਣ ਦੇਖ ਕੇ ਲੋਕ ਪੱਕਾ ਮਨ ਬਣਾ ਚੁੱਕੇ ਹਨ, ਕਿ ਇਸ ਵਾਰ ਪਿਛਲੀਆਂ ਗ਼ਲਤੀਆਂ ਨਹੀਂ ਦੁਹਰਾਈਆਂ ਜਾਣਗੀਆਂ ਅਤੇ ਇੱਕ ਮੌਕਾ ਆਮ ਆਦਮੀ ਪਾਰਟੀ (Aam Aadmi Party) ਰਾਹੀਂ ਆਪਣੇ ਆਪ ਨੂੰ ਦਿੱਤਾ ਜਾਵੇਗਾ।

ਭਗਵੰਤ ਮਾਨ ਨੇ ਭਾਜਪਾ, ਕੈਪਟਨ ਅਤੇ ਢੀਂਡਸਾ ਗਰੁੱਪ 'ਤੇ ਤੰਜ ਕਸਦਿਆਂ ਕਿਹਾ, ਹੁਣ ਜਦੋਂ ਤੁਹਾਡਾ ਪੁਰਾਣਾ ਨਾਪਾਕ ਗੱਠਜੋੜ ਜੱਗ ਜ਼ਾਹਿਰ ਹੋ ਹੀ ਗਿਆ ਹੈ ਤਾਂ ਆਪਣੀਆਂ ਸਿਫ਼ਰਾਂ ਨਾਲ ਬੇਸ਼ੱਕ ਬਾਦਲਾਂ ਵਾਲੀ ਸਿਫ਼ਰ ਵੀ ਜੋੜ ਲਵੋ, ਪਰ ਨਤੀਜਾ ਫੇਰ ਵੀ ਸਿਫ਼ਰ ਹੀ ਰਹੇਗਾ।

ਮਾਨ ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਸਵਾਲ ਕੀਤਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਕੋਈ ਇੱਕ ਕਾਰਨ ਜਾਂ ਵਜਾ ਦੱਸ ਦੇਣ ਕਿ ਲੋਕ ਇੱਕ ਵੀ ਵੋਟ ਉਨ੍ਹਾਂ ਨੂੰ ਕਿਉਂ ਦੇਣ, ਉਲਟਾ ਪੰਜਾਬ ਦੇ ਲੋਕ ਪੁੱਛਣ ਲਈ ਤਿਆਰ ਬਰ ਤਿਆਰ ਬੈਠੇ ਹਨ, ਕਿ 2017 'ਚ ਲੋਕਾਂ ਨਾਲ ਕੀਤੇ ਵਾਅਦੇ ਕੈਪਟਨ ਅਮਰਿੰਦਰ ਸਿੰਘ ਕਿਉਂ ਨਹੀਂ ਪੂਰੇ ਕਰ ਸਕੇ ਅਤੇ ਕਿਉਂ ਘਰ ਬੈਠ ਵਿਧਾਇਕਾ ਬੱਚਿਆ ਨੂੰ ਉੱਚ ਅਹੁਦਿਆ ‘ਤੇ ਨੌਕਰੀਆਂ ਦਿੱਤੀਆਂ।

ਭਗਵੰਤ ਮਾਨ ਨੇ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਸੰਯੁਕਤ ਅਕਾਲੀ ਦਲ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ, ਢੀਂਡਸਾ, ਕੈਪਟਨ ਅਤੇ ਅਮਿਤ ਸ਼ਾਹ ਹੋਰਾਂ ਦੀਆਂ ਅਖ਼ਬਾਰਾਂ, ਮੀਡੀਆ 'ਚ ਫ਼ੋਟੋਆਂ ਦੇਖ ਕੇ ਪੰਜਾਬ ਦੀ ਜਨਤਾ ਨੂੰ ਕੋਈ ਹੈਰਾਨੀ ਨਹੀਂ ਹੋਈ, ਕਿਉਂਕਿ ਢੀਂਡਸਾ ਨੂੰ ਮੋਦੀ ਸਰਕਾਰ ਵੱਲੋਂ ਖ਼ਾਸ ਤੌਰ 'ਤੇ ਬਖ਼ਸ਼ਿਆਂ 'ਪਦਮ ਸ੍ਰੀ' ਪੂਰੀ ਤਰ੍ਹਾਂ ਯਾਦ ਹੈ।

ਉਨ੍ਹਾਂ ਕਿਹਾ ਕਿ ਚਰਚਾਵਾਂ ਵੀ ਤਰੋਤਾਜ਼ਾ ਹੋ ਗਈਆਂ ਕਿ ਬਾਦਲਾਂ ਦੀ ਥਾਂ ਸੁਖਦੇਵ ਸਿੰਘ ਢੀਂਡਸਾ ਨੂੰ ਕੇਂਦਰ 'ਚ ਵਜ਼ੀਰੀ ਮਿਲ ਸਕਦੀ ਹੈ, ਕਿਉਂਕਿ ਭਾਜਪਾ, ਢੀਂਡਸਾ ਐਂਡ ਪਾਰਟੀ ਰਾਹੀਂ ਵੀ ਪੰਥਕ ਰਾਜਨੀਤੀ ਅਤੇ ਪੰਥਕ ਸੰਸਥਾਵਾਂ 'ਤੇ ਸਿੱਧਾ ਕੰਟਰੋਲ ਕਰਨ ਦੀ ਫ਼ਿਰਾਕ ਵਿੱਚ ਹੈ। ਭਾਵੇਂ ਇਹਨਾਂ ਚਰਚਾਵਾਂ ਉੱਤੇ ਕਿਸਾਨੀ ਅੰਦੋਲਨ ਨੇ ਥੁੜਚਿਰਾ ਵਿਰਾਮ ਲਾ ਦਿੱਤਾ ਸੀ, ਪਰ ਹੁਣ ਜਿੱਦਾਂ ਹੀ ਰਸਤਾ ਸਾਫ਼ ਹੋਇਆ ਨਾਪਾਕ ਅਤੇ ਸਵਾਰਥੀ ਇਰਾਦਿਆਂ ਨਾਲ ਲਬਰੇਜ਼ ਇਹ ਗੱਠਜੋੜ ਸਾਹਮਣੇ ਆ ਗਿਆ ਹੈ।

ਇਹ ਵੀ ਪੜ੍ਹੋ:ਹਰਸਿਮਰਤ ਬਾਦਲ ਨੇ ਤੱਕੜੀ 'ਤੇ ਦਿੱਤਾ ਬਿਆਨ, ਭਖੀ ਸਿਆਸਤ

ETV Bharat Logo

Copyright © 2024 Ushodaya Enterprises Pvt. Ltd., All Rights Reserved.