ETV Bharat / city

ਕੇਂਦਰ ਮੁਤਾਬਕ 18 ਸਾਲਾਂ ’ਚ 1805 ਕਿਸਾਨਾਂ ਨੇ ਕੀਤੀ ਖੁਦਕੁਸ਼ੀ, PAU ਦੇ ਸਰਵੇਖਣ ’ਚ 9291 ਕਿਸਾਨ ਖੁਦਕੁਸ਼ੀਆਂ ਦੇ ਮਾਮਲੇ

author img

By

Published : Jul 28, 2022, 3:48 PM IST

ਕਿਸਾਨ ਖੁਦਕੁਸ਼ੀਆਂ ਦੇ ਅੰਕੜਿਆਂ ਤੇ ਬਵਾਲ
ਕਿਸਾਨ ਖੁਦਕੁਸ਼ੀਆਂ ਦੇ ਅੰਕੜਿਆਂ ਤੇ ਬਵਾਲ

ਕੇਂਦਰ ਸਰਕਾਰ ਅਤੇ PAU ਲੁਧਿਆਣਾ ਵੱਲੋਂ ਕਿਸਾਨ ਖੁਦਕੁਸ਼ੀਆਂ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਨੂੰ ਲੈਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਕੇਂਦਰ ਸਰਕਾਰ ਨੇ NCRB ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ 18 ਸਾਲਾਂ ਦਰਮਿਆਨ 1805 ਕਿਸਾਨਾਂ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ ਕਿ ਜਦਕਿ ਪੀਏਯੂ ਦਾ ਕਹਿਣਾ ਹੈ ਇਸ ਸਮੇਂ ਦਰਮਿਆਨ 9,291 ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੀਆਂ ਗਈਆਂ ਹਨ।

ਚੰਡੀਗੜ੍ਹ: ਕਿਸਾਨ ਖੁਦਕੁਸ਼ੀਆਂ ਨੂੰ ਲੈਕੇ ਕੇਂਦਰ ਸਰਕਾਰ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੁਆਰਾ ਦੱਸੇ ਜਾ ਰਹੇ ਅੰਕੜਿਆਂ ਵਿੱਚ ਕਾਫੀ ਅੰਤਰ ਵਿਖਾਈ ਦੇ ਰਿਹਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਖੁਦਕੁਸ਼ੀਆਂ ਨੂੰ ਲੈਕੇ ਕੀਤੇ ਇੱਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਵੱਲੋਂ 2000 ਤੋਂ 2018 ਦਰਮਿਆਨ ਭਾਵ 18 ਸਾਲਾਂ ਵਿੱਚ 1805 ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ਦਰਜ ਕੀਤੇ ਗਏ।

ਦੱਸ ਦਈਏ ਕਿ ਮਹਾਰਾਸ਼ਟਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਰੇਸ਼ ਨਰਾਇਣ ਧਨੋਰਕਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਅਧਿਐਨ ਦੇ ਆਧਾਰ 'ਤੇ ਇਹ ਸਵਾਲ ਪੁੱਛੇ ਸੀ ਜਿਸ ਮੁਤਾਬਕ 2000 ਤੋਂ 2018 ਦਰਮਿਆਨ 9,291 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਸਨ। ਉਨ੍ਹਾਂ ਦੇ ਇਸ ਸਵਾਲ ਦਾ ਜਵਾਬ ਦਿੰਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਨੇ NCRB ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ 2000-2018 ਦੌਰਾਨ ਪੰਜਾਬ ਵਿੱਚ 1805 ਕਿਸਾਨਾਂ ਵੱਲੋਂ0 ਖੁਦਕੁਸ਼ੀ ਕੀਤੀ ਗਈ ਹੈ।

ਇੱਥ ਦੱਸ ਦਈਏ ਕਿ ਪੀਏਯੂ ਵੱਲੋਂ ਜੋ ਕਿਸਾਨ ਖੁਦਕੁਸ਼ੀਆਂ ਨੂੰ ਲੈਕੇ ਸਰਵੇਖਣ ਕੀਤਾ ਗਿਆ ਸੀ ਉਹ ਪੰਜਾਬ ਦੇ 6 ਜ਼ਿਲ੍ਹਿਆਂ ਸੰਗਰੂਰ, ਬਠਿੰਡਾ, ਲੁਧਿਆਣਾ, ਮਾਨਸਾ, ਮੋਗਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਕੀਤਾ ਗਿਆ ਸੀ ਜਿਸਨੂੰ ਆਧਾਰ ਬਣਾ ਕੇ ਕਾਂਗਰਸ ਸਾਂਸਦ ਵੱਲੋਂ ਕੇਂਦਰੀ ਮੰਤਰੀ ਨੂੰ ਸਵਾਲ ਕੀਤਾ ਗਿਆ ਸੀ। ਓਧਰ ਕੇਂਦਰ ਸਰਕਾਰ ਵੱਲੋਂ ਕਿਸਾਨ ਖੁਦਕੁਸ਼ੀਆਂ ਦੇ ਅੰਕੜਿਆਂ ਨੂੰ ਲੈਕੇ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਕੇਂਦਰ ਅੰਕੜਿਆਂ ਨੂੰ ਗਲਤ ਕਰਾਰ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਦਾ ਮੰਥਨ: 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ, ਜਾਣੋ ਹੋਰ ਕੀ ਹੋਏ ਅਹਿਮ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.