ETV Bharat / city

ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ: ਭਾਰੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

author img

By

Published : May 8, 2022, 3:46 PM IST

Updated : May 8, 2022, 10:57 PM IST

ਭਾਰਤ-ਪਾਕਿਸਤਾਨ ਸਥਿਤ ਤਰਨਤਾਰਨ ਜ਼ਿਲ੍ਹੇ 'ਚ ਭਾਰੀ ਮਾਤਰਾ ਵਿੱਚ ਆਰ.ਡੀ.ਐਕਸ ਬਰਾਮਦ ਕੀਤਾ ਗਿਆ ਹੈ। ਇਹ ਇੱਥੋਂ ਦੀ ਸਥਾਨਕ ਖੰਡਰ ਇਮਾਰਤ ਵਿੱਚੋਂ ਮਿਲਿਆ ਹੈ।

ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ
ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ

ਤਰਨਤਾਰਨ: ਪੰਜਾਬ ਨੂੰ ਦਹਿਲਾਉਣ ਲਈ ਅੱਤਵਾਦੀਆਂ ਵੱਲੋਂ ਰਚੀ ਜਾ ਰਹੀ ਸਾਜ਼ਿਸ਼ ਨੂੰ ਜਿਸ ਤਰ੍ਹਾਂ ਨਾਕਾਮ ਕਰਦੇ ਹੋਏ ਪੰਜਾਬ ਪੁਲਿਸ ਨੇ ਐਤਵਾਰ ਨੂੰ ਇੱਕ ਧਾਤੂ ਕਾਲੇ ਰੰਗ ਦੇ ਬਕਸੇ (12 ਇੰਚ x 6 ਇੰਚ x 2.5 ਇੰਚ) ਵਿੱਚ ਪੈਕ ਕੀਤੇ ਆਰਡੀਐਕਸ ਨਾਲ ਲੈਸ ਇੱਕ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਕਰਨ ਤੋਂ ਬਾਅਦ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪੰਨੂਆਂ ਤੋਂ 2.5 ਕਿ.ਗ੍ਰਾ. ਆਈਈਡੀ ਟਾਈਮਰ, ਡੈਟੋਨੇਟਰ, ਬੈਟਰੀ ਅਤੇ ਸ਼ਰੇਪਨਲ ਬਰਾਮਦ ਹੋਇਆ ਹੈ।

ਬਰਾਮਦ ਹੋਈ ਸਮੱਗਰੀ
ਬਰਾਮਦ ਹੋਈ ਸਮੱਗਰੀ

ਇਹ ਆਰਡੀਐਕਸ ਇਕ ਖੰਡਰ ਇਮਾਰਤ ‘ਚ ਛੁਪਾਇਆ ਹੋਇਆ ਸੀ। ਇਸ ਮਾਮਲੇ ਨੂੰ ਕਰਨਾਲ ਤੋਂ ਫੜੇ ਗਏ ਅੱਤਵਾਦੀਆਂ ਨਾਲ ਜੋੜਿਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਸੂਬੇ ‘ਚ ਵੱਡੇ ਧਮਾਕੇ ਕਰਨ ਦੀ ਸਾਜ਼ਿਸ਼ ਰਚੀ ਗਈ ਸੀ।

ਭਾਰੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਤਰਨਤਾਰਨ ਪੁਲਿਸ ਨੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਅਜਨਾਲਾ ਸਾਇਡ ਦੇ ਰਹਿਣ ਵਾਲੇ ਹਨ। ਇਨ੍ਹਾਂ ਦੋਵਾਂ ਦੀ ਨਿਸ਼ਾਨਦੇਹੀ ਨਾਲ RDX ਬਾਰਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ 4 ਕਿਲੋ ਦੇ ਲਗਭਗ RDX ਬਰਾਮਦ ਕੀਤਾ ਹੈ।

ਬਰਾਮਦ ਹੋਈ ਸਮੱਗਰੀ
ਬਰਾਮਦ ਹੋਈ ਸਮੱਗਰੀ

ਫੜੇ ਗਏ ਵਿਅਕਤੀਆਂ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਬਿੰਦੂ (22) ਵਾਸੀ ਪਿੰਡ ਗੁੱਜਰਪੁਰਾ ਜ਼ਿਲ੍ਹਾ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ ਅਤੇ ਜਗਤਾਰ ਸਿੰਘ ਉਰਫ ਜੱਗਾ (40) ਵਾਸੀ ਪਿੰਡ ਖਾਨੋਵਾਲ, ਅਜਨਾਲਾ, ਅੰਮ੍ਰਿਤਸਰ। ਪੁਲਿਸ ਨੇ ਇਨ੍ਹਾਂ ਕੋਲੋਂ ਇੱਕ ਬਜਾਜ ਪਲੈਟੀਨਾ ਮੋਟਰਸਾਈਕਲ ਅਤੇ 2 ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਬਿੰਦੂ ਅਜਨਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਨਰਸਿੰਗ ਸਹਾਇਕ ਵਜੋਂ ਕੰਮ ਕਰਦਾ ਸੀ, ਜਦੋਂ ਕਿ ਜੱਗਾ ਮਜਦੂਰੀ ਦਾ ਕੰਮ ਕਰਦਾ ਸੀ ਅਤੇ ਦੋਵੇਂ ਪੈਸੇ ਅਤੇ ਨਸ਼ੇ ਲਈ ਇਹ ਕੰਮ ਕਰ ਰਹੇ ਸਨ।

ਬਰਾਮਦ ਹੋਈ ਸਮੱਗਰੀ
ਬਰਾਮਦ ਹੋਈ ਸਮੱਗਰੀ

ADGP ਅੰਦਰੂਨੀ ਸੁਰੱਖਿਆ ਆਰਐਨ ਢੋਕੇ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਿੰਦੂ ਅਤੇ ਜੱਗਾ ਨੌਸ਼ਹਿਰਾ ਪੰਨੂਆਂ ਇਲਾਕੇ ਵਿੱਚ ਵਿਸਫੋਟਕ ਸਮੱਗਰੀ ਲੈ ਕੇ ਘੁੰਮ ਰਹੇ ਹਨ ਅਤੇ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਧਮਾਕਾ ਕਰਨ ਦੀ ਯੋਜਨਾ ਬਣਾ ਰਹੇ ਹਨ।

ਉਨ੍ਹਾਂ ਕਿਹਾ ਕਿ ਤੁਰੰਤ ਕਾਰਵਾਈ ਕਰਦੇ ਹੋਏ SSP ਤਰਨਤਾਰਨ ਰਣਜੀਤ ਸਿੰਘ ਢਿੱਲੋਂ ਨੇ ਇਲਾਕੇ ਵਿੱਚ ਛਾਪੇਮਾਰੀ ਕਰਨ ਲਈ ਇੱਕ ਪੁਲਿਸ ਟੀਮ ਭੇਜੀ ਅਤੇ ਦੋਨਾਂ ਮੁਲਜ਼ਮਾਂ ਨੂੰ ਇੱਕ ਧਾਤੂ ਦੇ ਡੱਬੇ ਵਿੱਚ ਇੱਕ ਆਈਈਡੀ ਸਮੇਤ ਕਾਬੂ ਕੀਤਾ ਗਿਆ ਜਦੋਂ ਉਹ ਖਾਲੀ ਜਗ੍ਹਾ ਤੋਂ ਮੋਟਰਸਾਈਕਲ ਲੈ ਕੇ ਜਾ ਰਹੇ ਸਨ।

ਬਰਾਮਦ ਹੋਈ ਸਮੱਗਰੀ
ਬਰਾਮਦ ਹੋਈ ਸਮੱਗਰੀ

SSP ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਆਪਣੇ ਸਾਥੀ ਦੇ ਕਹਿਣ ’ਤੇ ਆਈਈਡੀ ਲੈਣ ਗਿਆ ਸੀ, ਜਿਸ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ ਵਾਸੀ ਅਵਾਨ ਵਾਸੀਓ, ਅਜਨਾਲਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਜੋਬਨਜੀਤ ਪਹਿਲਾਂ ਹੀ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ।

ਬਰਾਮਦ ਹੋਈ ਸਮੱਗਰੀ
ਬਰਾਮਦ ਹੋਈ ਸਮੱਗਰੀ

SSP ਨੇ ਕਿਹਾ ਕਿ ਪੰਜਾਬ ਪੁਲਿਸ ਦੀ ਬੰਬ ਨਿਰੋਧਕ ਟੀਮ ਨੇ ਬਾਅਦ ਵਿੱਚ ਆਈਈਡੀ ਨੂੰ ਨਕਾਰਾ ਕਰ ਦਿੱਤਾ, ਜਿਸ ਵਿੱਚ ਲਗਭਗ 1.5 ਕਿਲੋ RDX ਸੀ।

ਬਰਾਮਦ ਹੋਈ ਸਮੱਗਰੀ
ਬਰਾਮਦ ਹੋਈ ਸਮੱਗਰੀ

ਇਸ ਦੌਰਾਨ ਪੁਲਿਸ ਕੋਲ ਇੱਕ ਐਫਆਈਆਰ ਨੰਬਰ 70 ਮਿਤੀ 08.05.2022 ਨੂੰ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ (ਸੋਧ) ਐਕਟ ਦੀ ਧਾਰਾ 3, 4 ਅਤੇ 5 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਦੇ ਤਹਿਤ ਦਰਜ ਕੀਤੀ ਗਈ ਹੈ। ਥਾਣਾ ਸਰਹਾਲੀ ਤਰਨਤਾਰਨ ਵਿਖੇ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਦੁਸ਼ਮਣ ਦੇਸ਼ ਪਾਕਿਸਤਾਨ ਹੁਣ ਭਾਰਤ-ਪਾਕਿਸਤਾਨ 'ਤੇ ਸਥਿਤ ਜ਼ਿਲ੍ਹਾ ਤਰਨਤਾਰਨ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਲਈ ਵਰਤ ਰਿਹਾ ਹੈ। ਆਈਐਸਆਈ ਰਾਹੀਂ ਉਥੇ ਬੈਠਾ ਰਿੰਦਾ ਜ਼ਿਲ੍ਹਾ ਤਰਨਤਾਰਨ ਦੇ ਨੌਜਵਾਨਾਂ ਨੂੰ ਅੱਤਵਾਦੀ ਬਣਾਉਣ ਵਿੱਚ ਲੱਗਾ ਹੋਇਆ ਹੈ।

ਇਹ ਵੀ ਪੜ੍ਹੋ: ਧਰਮਸ਼ਾਲਾ ਦੇ ਹਿਮਾਚਲ ਅਸੈਂਬਲੀ ਗੇਟ 'ਤੇ ਲੱਗੇ ਖਾਲਿਸਤਾਨੀ ਝੰਡੇ

Last Updated :May 8, 2022, 10:57 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.