ETV Bharat / city

29 ਜੁਲਾਈ ਨੂੰ ਹੋਵੇਗੀ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ, 2 ਜੱਜ ਹੋ ਚੁੱਕੇ ਵੱਖ

author img

By

Published : Jul 22, 2022, 10:45 AM IST

Updated : Jul 22, 2022, 3:37 PM IST

ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਡਰੱਗ ਮਾਮਲੇ ’ਚ ਘਿਰੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ। ਪਟੀਸ਼ਨ ਤੇ ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ। ਇਸ ਸਮੇਂ ਬਿਕਰਮ ਸਿੰਘ ਮਜੀਠੀਆ ਪਟਿਆਲਾ ਜੇਲ੍ਹ ਚ ਬੰਦ ਹਨ।

ਮਜੀਠੀਆ ਦੀ ਜਮਾਨਤ ਪਟੀਸ਼ਨ ’ਤੇ ਹਾਈਕੋਰਟ ਚ ਸੁਣਵਾਈ ਅੱਜ
ਮਜੀਠੀਆ ਦੀ ਜਮਾਨਤ ਪਟੀਸ਼ਨ ’ਤੇ ਹਾਈਕੋਰਟ ਚ ਸੁਣਵਾਈ ਅੱਜ

ਚੰਡੀਗੜ੍ਹ: ਡਰੱਗ ਮਾਮਲੇ ’ਚ ਘਿਰੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਾਮਲੇ ਨੂੰ ਲੈ ਕੇ ਮੁੜ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਚ ਸੁਣਵਾਈ ਹੋਈ। ਦੱਸ ਦਈਏ ਕਿ ਹੁਣ ਤੱਕ ਹਾਈਕੋਰਟ ਦੇ ਦੋ ਜੱਜ ਵੱਖ-ਵੱਖ ਕਾਰਨਾਂ ਕਾਰਨ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਤੋਂ ਵੱਖ ਹੋ ਚੁੱਕੇ ਹਨ। ਚੀਫ ਜਸਟਿਸ ਨੇ ਹੁਣ ਇਹ ਮਾਮਲਾ ਨਵੀਂ ਬੈਂਚ ਨੂੰ ਭੇਜਿਆ ਗਿਆ ਹੈ।

29 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ: ਪੰਜਾਬ ਅਤੇ ਹਰਿਆਣਾ ਹਾਈਕੋਰਟ ਚ ਮਾਮਲੇ ਦੀ ਸੁਣਵਾਈ 29 ਜੁਲਾਈ ਤੱਕ ਮੁਲਤਵੀ ਹੋ ਚੁੱਕੀ ਹੈ। ਪੰਜਾਬ ਦੇ ਐਡਵੋਕੇਟ ਜਨਰਲ ਨੇ ਅਪੀਲ ਕੀਤੀ ਕਿ ਪੰਜਾਬ ਵੱਲੋਂ ਸੀਨੀਅਰ ਵਕੀਲ ਬੀਵੀ ਗਿਰ ਅਗਲੀ ਤਰੀਖ ਨੂੰ ਪੇਸ਼ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਦੋ ਵਾਰ ਜੱਜ ਇਸ ਮਾਮਲੇ ਚ ਸੁਣਵਾਈ ਕਰਨ ਤੋਂ ਪਿੱਛੇ ਹੋ ਗਏ ਸੀ। ਇਸ ਲਈ ਸੁਣਵਾਈ ਨੂੰ ਮੁਲਤਵੀ ਕੀਤੀ ਗਈ ਹੈ। ਦੂਜੇ ਪਾਸੇ ਬਿਕਰਮ ਮਜੀਠੀਆ ਦੇ ਵਕੀਲ ਵੱਲੋਂ ਵੀ ਕੋਰਟ ’ਚ ਇਹ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਕੋਰਟ ਨੇ ਪਟੀਸ਼ਨ ਦੀ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ।

29 ਜੁਲਾਈ ਨੂੰ ਹੋਵੇਗੀ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ

ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਤੋਂ ਕੀਤਾ ਕਿਨਾਰਾ: ਦੱਸ ਦਈਏ ਕਿ ਪਿਛਲੀ ਵਾਰ ਜਸਟਿਸ ਅਨੂਪ ਚਿਤਕਾਰਾ ਅਤੇ ਜਸਟਿਸ ਐਮਐਸ ਰਾਮਚੰਦਰ ਦੀ ਬੈਂਚ ਨੂੰ ਮਜੀਠੀਆ ਦੀ ਜਮਾਨਤ ਮਾਮਲੇ ਨੂੰ ਭੇਜਿਆ ਗਿਆ ਸੀ ਪਰ ਇਸ ਮਾਮਲੇ ’ਤੇ ਜਸਟਿਸ ਅਨੂਪ ਚਿਤਕਾਰਾ ਵੱਲੋਂ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਜਸਟਿਸ ਏਜੀ ਮਸੀਹ ਨੇ ਖੁਦ ਨੂੰ ਸੁਣਵਾਈ ਤੋਂ ਵੱਖ ਲਿਆ ਸੀ।

ਹੁਣ ਇਨ੍ਹਾਂ ਵੱਲੋਂ ਕੀਤੀ ਜਾਵੇਗੀ ਸੁਣਵਾਈ: ਜਸਟਿਸ ਅਨੂਪ ਚਿਤਕਾਰਾ ਵੱਲੋਂ ਸੁਣਵਾਈ ਤੋਂ ਵੱਖ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸਦੀ ਸੁਣਵਾਈ ਕਰੇਗੀ।

ਮਜੀਠੀਆ ਨੇ ਕੀਤਾ ਸੀ ਸਰੰਡਰ: ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਰਾਹਤ ਖ਼ਤਮ ਹੋਣ ਤੋਂ ਬਾਅਦ ਮੁਹਾਲੀ ਕੋਰਟ ਵਿਖੇ ਸਰੰਡਰ ਕਰ ਦਿੱਤਾ ਸੀ। ਸਰੰਡਰ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਚ ਭੇਜ ਦਿੱਤਾ ਸੀ। ਇਸ ਸਮੇਂ ਬਿਕਰਮ ਮਜੀਠੀਆ ਪਟਿਆਲਾ ਦੀ ਕੇਂਦਰੀ ਜੇਲ੍ਹ ਚ ਬੰਦ ਹਨ।

ਕੀ ਹੈ 2017 ਦੀ STF ਡਰੱਗ ਰਿਪੋਰਟ: ਅਦਾਲਤ 'ਚ ਨਸ਼ਿਆਂ ਨਾਲ ਸਬੰਧਤ ਸਾਰੀਆਂ ਜਾਂਚ ਏਜੰਸੀਆਂ, ਜਿਨ੍ਹਾਂ 'ਚ ਐੱਸ.ਟੀ.ਐੱਫ., ਐੱਸ.ਆਈ.ਟੀ., ਈ.ਡੀ., ਸੀ.ਬੀ.ਆਈ ਅਤੇ ਕੇਂਦਰ ਦੀਆਂ ਹੋਰ ਏਜੰਸੀਆਂ ਨੇ ਰਿਪੋਰਟ ਦਾਇਰ ਕੀਤੀ ਗਈ ਸੀ, ਪਰ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐੱਸ.ਟੀ.ਐੱਫ. ਡਰੱਗਜ਼ ਦੀ ਰਿਪੋਰਟ ਦਾ ਅੱਜ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ ਤੇ ਨਾ ਹੀ ਇਹ ਰਿਪੋਰਟ। ਜਿਸ 'ਤੇ ਕਾਫੀ ਸਿਆਸਤ ਹੁੰਦੀ ਰਹੀ, ਕਾਂਗਰਸ ਹਮੇਸ਼ਾ ਇਹ ਕਹਿੰਦੀ ਰਹੀ ਕਿ ਇਸ 'ਚ ਬਿਕਰਮ ਸਿੰਘ ਮਜੀਠੀਆ ਦਾ ਨਾਂ ਹੈ।

ਇਹ ਵੀ ਪੜੋ: ਦੇਰ ਰਾਤ ਪਿੰਡ ’ਚ ਹੀ ਕੀਤਾ ਗਿਆ ਗੈਂਗਸਟਰ ਜਗਰੂਪ ਰੂਪਾ ਦਾ ਸਸਕਾਰ

Last Updated : Jul 22, 2022, 3:37 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.