ETV Bharat / city

ਬ੍ਰਹਮ ਮਹਿੰਦਰਾ ਨੇ 6ਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

author img

By

Published : Nov 6, 2020, 7:00 PM IST

ਬ੍ਰਹਮ ਮਹਿੰਦਰਾ ਨੇ 6ਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ
ਬ੍ਰਹਮ ਮਹਿੰਦਰਾ ਨੇ 6ਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਨੇ ਸਥਾਨਕ ਸਰਕਾਰ ਦੇ ਸਕੱਤਰ ਅਜੋਏ ਕੁਮਾਰ ਸਿਨਹਾ ਨੂੰ ਸ਼ਹਿਰੀ ਅਤੇ ਪੇਂਡੂ ਇਕਾਈਆਂ ਦੇ ਬਿਹਤਰ ਪ੍ਰਬੰਧਨ ਸਬੰਧੀ ਮਿਆਰੀ ਸੇਵਾਵਾਂ ਲਈ ਮਾਪਦੰਡ ਤੈਅ ਕਰਨ ਅਤੇ ਲੋੜੀਂਦੇ ਫੰਡ ਜੁਟਾਉਣ ਲਈ ਦੂਜੇ ਸੂਬਿਆਂ ਦੇ ਮਾਡਲਾਂ ਦੀ ਪੜਚੋਲ ਕਰਨ ਲਈ ਕਿਹਾ।

ਚੰਡੀਗੜ੍ਹ: ਮਾਲੀਆ ਵਿੱਚ ਤੇਜ਼ੀ ਲਿਆਉਣ ਅਤੇ ਨਗਰ ਪੰਚਾਇਤਾਂ ਤੇ ਨਗਰ ਕੌਂਸਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਨੇ 6ਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਉੱਚ-ਪੱਧਰੀ ਮੀਟਿੰਗ ਕੀਤੀ ਗਈ। ਬੈਠਕ ਦੀ ਅਗਵਾਈ ਕਰਦੇ ਹੋਏ ਮਹਿੰਦਰਾ ਨੇ ਕਿਹਾ ਕਿ ਸ਼ਹਿਰ ਵਿੱਚ ਸ਼ਹਿਰੀਕਰਨ ਅਤੇ ਆਰਥਿਕ ਵਿਕਾਸ ਆਪਸ ਵਿੱਚ ਜੁੜੇ ਹੁੰਦੇ ਹਨ ਅਤੇ ਵਿਕਾਸ ਵਿੱਚ ਤੇਜ਼ੀ ਆਮ ਤੌਰ 'ਤੇ ਸ਼ਹਿਰੀ ਖੇਤਰਾਂ ਵਿੱਚੋਂ ਹੀ ਆਉਂਦੀ ਹੈ।

ਰਾਜ ਵਿੱਤ ਕਮਿਸ਼ਨ ਦਾ ਮੁੱਖ ਆਦੇਸ਼ ਸਥਿਰ ਵਿਕਾਸ ਟੀਚਿਆਂ ਦੇ ਮੱਦੇਨਜ਼ਰ ਟੈਕਸਾਂ, ਡਿਊਟੀ, ਟੋਲ ਅਤੇ ਫੀਸਾਂ ਦੀ ਆਮਦਨੀ ਸਬੰਧੀ ਸੂਬੇ ਅਤੇ ਸਥਾਨਕ ਇਕਾਈਆਂ ਵਿੱਚ ਵੰਡ ਨੂੰ ਤਰਕਸ਼ੀਲ ਬਣਾਉਣ ਬਾਰੇ ਸਿਫਾਰਸ਼ਾਂ ਦੇਣਾ ਹੈ।

ਬ੍ਰਹਮ ਮਹਿੰਦਰਾ ਨੇ 6ਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ
ਬ੍ਰਹਮ ਮਹਿੰਦਰਾ ਨੇ 6ਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਕੈਬਿਨੇਟ ਮੰਤਰੀ ਨੇ ਕਿਹਾ ਕਿ ਅਸੀਂ ਕਮਿਸ਼ਨ ਨਾਲ ਠੋਸ ਉਪਾਵਾਂ ਦੀ ਸਿਫਾਰਸ਼ ਕਰਨ ਲਈ ਪ੍ਰਮੁੱਖ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ ਹਨ, ਜੋ ਕਿ ਆਪਣੇ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਮੌਜੂਦਾ ਸਰੋਤਾਂ ਨਾਲ ਮਾਲੀਆ ਵਧਾਉਣ ਅਤੇ ਅਣ-ਉਤਪਾਦਕ ਤੇ ਬੇਲੋੜੇ ਖਰਚਿਆਂ ਵਿੱਚ ਕਟੌਤੀ ਰਾਹੀਂ ਸਥਾਨਕ ਸੰਸਥਾਵਾਂ ਦੀ ਵਿੱਤੀ ਸਥਿਤੀ ਵਿੱਚ ਸੁਧਾਰ ਲਿਆਉਣ ਵਿੱਚ ਮਦਦ ਕਰ ਸਕਦੇ ਹਨ।

ਫੰਡਾਂ ਦੀ ਵੰਡ ਕਰਨ ਸਬੰਧੀ ਫਾਰਮੂਲੇ ਦਾ ਸੁਝਾਅ ਦਿੰਦਿਆਂ 6ਵੇਂ ਪੰਜਾਬ ਵਿੱਤ ਕਮਿਸ਼ਨ ਦੇ ਸਕੱਤਰ/ਚੇਅਰਮੈਨ ਕੇ.ਆਰ. ਲਖਨਪਾਲ ਨੇ ਕਿਹਾ ਕਿ ਫੰਡਾਂ ਦੀ ਵੰਡ ਉਨ੍ਹਾਂ ਦੇ ਆਪਣੇ ਹਿੱਸੇ, ਟੈਕਸਾਂ, ਡਿਊਟੀਜ਼ ਦੀ ਵਸੂਲੀ ਅਤੇ ਫੀਸਾਂ ਦੇ ਨਿਰਧਾਰਨ 'ਤੇ ਅਧਾਰਤ ਹੋਣੀ ਚਾਹੀਦੀ ਹੈ। ਉਨ੍ਹਾਂ ਫੰਡ ਪ੍ਰਬੰਧਨ ਦੀ ਨਿਗਰਾਨੀ ਲਈ ਇੱਕ ਵਿਸ਼ੇਸ਼ ਵਿਧਾਨਿਕ ਸੰਸਥਾ ਬਣਾਉਣ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਜੀਐਸਟੀ ਅਤੇ ਹੋਰ ਫੰਡ ਨਹੀਂ ਦਿੱਤੇ ਜਾਂਦੇ ਜਾਂ ਦੇਰੀ ਨਾਲ ਮੁਹੱਈਆ ਕਰਵਾਏ ਜਾਂਦੇ ਹਨ ਤਾਂ ਇਹ ਇਕਾਈ ਸਬੰਧਤ ਵਿਭਾਗਾਂ ਦੀ ਜਵਾਬਦੇਹੀ ਤੈਅ ਕਰੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.