ETV Bharat / city

ਅਫ਼ਗਾਨ ਗੁਰੂਘਰ ’ਚ ਫਸੇ 200 ਸਿੱਖ, ਕੈਪਟਨ ਨੇ ਜਤਾਈ ਚਿੰਤਾ

author img

By

Published : Aug 16, 2021, 12:52 PM IST

Updated : Aug 16, 2021, 1:01 PM IST

ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਅਫਗਾਨਿਸਤਾਨ ਦੇ ਇੱਕ ਗੁਰੂਘਰ ’ਚ ਫਸੇ ਲਗਭਗ 200 ਸਿੱਖਾਂ ਸਣੇ ਸਾਰੇ ਭਾਰਤੀਆਂ ਨੂੰ ਤੁਰੰਤ ਉੱਥੇ ਕੱਢਣ ਦੀ ਵਿਵਸਥਾ ਕੀਤੀ ਜਾਵੇ।

ਅਫ਼ਗਾਨ ਗੁਰੂਘਰ ’ਚ ਫਸੇ 200 ਸਿੱਖ, ਕੈਪਟਨ ਨੇ ਜਤਾਈ ਚਿੰਤਾ
ਅਫ਼ਗਾਨ ਗੁਰੂਘਰ ’ਚ ਫਸੇ 200 ਸਿੱਖ, ਕੈਪਟਨ ਨੇ ਜਤਾਈ ਚਿੰਤਾ

ਚੰਡੀਗੜ੍ਹ: ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਦੇਸ਼ ਛੱਡ ਦਿੱਤਾ ਹੈ। ਦੂਜੇ ਪਾਸੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੂਲ ਤੋਂ ਕਈ ਦੇਸ਼ ਆਪਣੇ ਆਪਣੇ ਸੈਂਕੜੇ ਅਧਿਕਾਰੀਆਂ ਅਤੇ ਨਾਗਰਿਕਾਂ ਨੂੰ ਆਪਣੇ ਵਤਨ ਲਿਆ ਰਿਹਾ ਹੈ।

  • Urge @DrSJaishankar, MEA, GoI, to arrange for immediate evacuation of all Indians, including around 200 Sikhs, stuck in a Gurudwara in Afghanistan after the #Taliban takeover. My govt is willing to extend any help needed to ensure their safe evacuation. @MEAIndia

    — Capt.Amarinder Singh (@capt_amarinder) August 16, 2021 " class="align-text-top noRightClick twitterSection" data=" ">

ਦੂਜੇ ਪਾਸੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਚਿੰਤਾ ਜਤਾਈ ਗਈ ਹੈ। ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਅਫਗਾਨਿਸਤਾਨ ਦੇ ਇੱਕ ਗੁਰੂਘਰ ’ਚ ਫਸੇ ਲਗਭਗ 200 ਸਿੱਖਾਂ ਸਣੇ ਸਾਰੇ ਭਾਰਤੀਆਂ ਨੂੰ ਤੁਰੰਤ ਉੱਥੇ ਕੱਢਣ ਦੀ ਵਿਵਸਥਾ ਕੀਤੀ ਜਾਵੇ। ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਇਹ ਵੀ ਕਿਹਾ ਕਿ ਮੇਰੀ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਕਿਸੇ ਵੀ ਤਰ੍ਹਾਂ ਦੀ ਮਦਦ ਦੇਣ ਲਈ ਤਿਆਰ ਹੈ।

ਇਹ ਵੀ ਪੜੋ: ਅਫ਼ਗਾਨਿਸਤਾਨ ਦੇ ਹਾਲਾਤ ਦੇਖ ਕੈਪਟਨ ਨੇ ਭਾਰਤ ਲਈ ਕਹੀ ਵੱਡੀ ਗੱਲ

ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਜਾਹਿਰ ਕਰਦੇ ਹੋਏ ਕਿਹਾ ਕਿ ਦੇਸ਼ ਦੀਆਂ ਸਾਰੀਆਂ ਸਰਹੱਦਾਂ ’ਤੇ ਵਧੇਰੇ ਚੌਕਸੀ ਰੱਖੀ ਜਾਵੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਤਾਲਿਬਾਨ ਦਾ ਅਫਗਾਨਿਸਤਾਨ ’ਤੇ ਕਬਜ਼ਾ ਭਾਰਤ ਲਈ ਚੰਗੇ ਸੰਕੇਤ ਨਹੀਂ ਹਨ।

Last Updated : Aug 16, 2021, 1:01 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.