ETV Bharat / city

ਕੈਪਟਨ ਅਮਰਿੰਦਰ ਸਿੰਘ ਨੇ 3 ਸੰਸਦ ਮੈਂਬਰਾਂ ਨਾਲ ਕੀਤੀ ਮੁਲਾਕਾਤ, 2022 ਦੀਆਂ ਚੋਣਾਂ ਨੂੰ ਲੈ ਕੇ ਹੋਈ ਚਰਚਾ

author img

By

Published : Jun 8, 2021, 1:39 PM IST

ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ(CM Capt. Amarinder Singh) ਨਾਲ ਤਿੰਨ ਸੰਸਦ ਮੈਂਬਰਾਂ ਵੱਲੋਂ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਉਣ ਵਾਲੀਆਂ 2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਗਈ।

3 ਸੰਸਦ ਮੈਂਬਰਾਂ ਨੇ ਸੀਐੱਮ ਕੈਪਟਨ ਨਾਲ ਕੀਤੀ ਮੁਲਾਕਾਤ, 2022 ਦੀਆਂ ਚੋਣਾਂ ਨੂੰ ਲੈ ਕੇ ਕੀਤੀ ਚਰਚਾ
3 ਸੰਸਦ ਮੈਂਬਰਾਂ ਨੇ ਸੀਐੱਮ ਕੈਪਟਨ ਨਾਲ ਕੀਤੀ ਮੁਲਾਕਾਤ, 2022 ਦੀਆਂ ਚੋਣਾਂ ਨੂੰ ਲੈ ਕੇ ਕੀਤੀ ਚਰਚਾ

ਚੰਡੀਗੜ੍ਹ: 2022 ਦੀਆਂ ਵਿਧਾਨਸਭਾ ਚੋਣਾਂ ਆਉਣ ਵਾਲੀਆਂ ਹਨ ਜਿਸ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਹੁਣੇ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾਣ ਲੱਗੀਆਂ ਹਨ। ਦੱਸ ਦਈਏ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਤਿੰਨ ਸੰਸਦ ਮੈਂਬਰਾਂ ਵੱਲੋਂ ਮੁਲਾਕਾਤ ਕੀਤੀ ਗਈ। ਇਸ ਮੀਟਿੰਗ ਦੌਰਾਨ ਆਉਣ ਵਾਲੀਆਂ 2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਜਸਬੀਰ ਗਿੱਲ, ਰਵਨੀਤ ਬਿੱਟੂ, ਗੁਰਜੀਤ ਔਜਲਾ ਸਣੇ ਕੈਬਿਨੇਟ ਮੰਤਰੀ ਰਾਣਾ ਸੋਢੀ ਮੌਜੂਦ ਰਹੇ।

ਸੀਐੱਮ ਨਾਲ ਕੀਤੀ ਗਈ ਮੀਟਿੰਗ ਦੌਰਾਨ ਸੰਸਦ ਮੈਂਬਰਾਂ ਨੇ ਆਉਣ ਵਾਲੇ ਲੋਕਸਭਾ ਇਜਲਾਸ ’ਚ ਕਿਸਾਨਾਂ ਦੇ ਮੁੱਦੇ ਅਤੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਭਾਰਤ ਸਰਕਾਰ ਦੀ ਅਸਫਲਤਾ ਨੂੰ ਪੂਰ ਜੋਰ ਤਰੀਕੇ ਨਾਲ ਚੁੱਕਣ ਦੀ ਗੱਲ ਕੀਤੀ ਗਈ।

ਕਾਬਿਲੇਗੌਰ ਹੈ ਕਿ ਇੱਕ ਪਾਸੇ ਜਿੱਥੇ ਸੰਸਦ ਮੈਂਬਰਾਂ ਵੱਲੋਂ ਸੀਐੱਮ ਕੈਪਟਨ ਨਾਲ ਮੀਟਿੰਗ ਕਰ 2022 ਦੀਆਂ ਵਿਧਾਨਸਭਾ ਚੋਣਾਂ ਲਈ ਰਣਨੀਤੀ ਬਣਾਈ ਜਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਬੀਤੇ ਕੁਝ ਦਿਨ ਤੋਂ ਕਾਂਗਰਸ ਪਾਰਟੀ ’ਚ ਮਾਹੌਲ ਕਾਫੀ ਗਰਮ ਰਿਹਾ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਅਤੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਵਾਰ ਪਲਟਵਾਰ ਚਲ ਰਿਹਾ ਸੀ। ਇਸ ਦੌਰਾਨ ਕਈ ਮੰਤਰੀ ਅਤੇ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਨਾਰਾਜ ਚਲ ਰਹੇ ਸਨ। ਇਸ ਘਮਾਸਾਣ ਨੂੰ ਮਿਟਾਉਣ ਦੇ ਲਈ ਕਾਂਗਰਸ ਹਾਈਕਮਾਨ ਵੱਲੋਂ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਕਮੇਟੀ ਵੱਲੋਂ ਬੀਤੇ ਤਿੰਨ ਦਿਨਾਂ ਚ ਵੱਖ ਵੱਖ ਮੰਤਰੀਆਂ ਅਤੇ ਵਿਧਾਇਕਾਂ ਨਾਲ ਬੈਠਕ ਕੀਤੀ ਗਈ। ਇਸ ਕਮੇਟੀ ਵੱਲੋਂ ਰਿਪੋਰਟ ਤਿਆਰ ਕਰਕੇ ਹਾਈਕਮਾਨ ਨੂੰ ਰਿਪੋਰਟ ਸੌਂਪੀ ਜਾਵੇਗੀ।

ਇਹ ਵੀ ਪੜੋ: fateh kit scam: ਵੈਕਸੀਨ ਘੁਟਾਲੇ ਤੋਂ ਬਾਅਦ ਫ਼ਤਿਹ ਕਿੱਟ ਘੁਟਾਲੇ 'ਚ ਘਿਰੀ ਕੈਪਟਨ ਸਰਕਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.