ETV Bharat / city

Punjab Assembly Elections 2022: ਕੈਪਟਨ ਨਾਲ ਮਿਲ ਕੇ ਬੀਜੇਪੀ ਲੜੇਗੀ ਚੋਣ- ਗਜੇਂਦਰ ਸ਼ੇਖਾਵਤ

author img

By

Published : Dec 17, 2021, 5:22 PM IST

Updated : Dec 17, 2021, 6:31 PM IST

ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਪੰਜਾਬ ਭਾਜਪਾ ਪ੍ਰਭਾਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਬੀਜੇਪੀ ਦੇ ਨਾਲ ਮਿਲ ਕੇ ਚੋਣ ਲੜਾਂਗੇ ਅਤੇ ਜਿੱਤਾਂਗੇ।

ਕੈਪਟਨ ਅਮਰਿੰਦਰ ਸਿੰਘ ਬੀਜੇਪੀ ਨਾਲ ਮਿਲ ਕੇ ਲੜਨਗੇ ਚੋਣ
ਕੈਪਟਨ ਅਮਰਿੰਦਰ ਸਿੰਘ ਬੀਜੇਪੀ ਨਾਲ ਮਿਲ ਕੇ ਲੜਨਗੇ ਚੋਣ

ਚੰਡੀਗੜ੍ਹ: 2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਗਲਿਆਰਾ ਕਾਫੀ ਭਖਿਆ ਹੋਇਆ ਹੈ। ਉੱਥੇ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਚੋਣਾਂ ਦੀ ਤਿਆਰੀ ਕੀਤੀਆਂ ਜਾ ਰਹੀਆਂ ਹਨ। ਇਸੇ ਨੂੰ ਲੈ ਕੇ ਪੰਜਾਬ ਲੋਕ ਕਾਂਗਰਸ (PLC) ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਪ੍ਰਭਾਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਸਿਆਸੀ ਨਜ਼ਰੀਏ ਤੋਂ ਇਹ ਮੀਟਿੰਗ ਬਹੁਤ ਹੀ ਅਹਿਮ ਮੰਨੀ ਜਾ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਬੀਜੇਪੀ ਨਾਲ ਮਿਲ ਕੇ ਲੜਨਗੇ ਚੋਣ

ਮੀਟਿੰਗ ਦੇ ਦੌਰਾਨ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਜਿਨ੍ਹਾਂ ’ਚ ਕੈਪਟਨ ਅਮਰਿੰਦਰ ਸਿੰਘ ਅਤੇ ਗਜੇਂਦਰ ਸ਼ੇਖਾਵਤ ਇੱਕਠੇ ਬੈਠੇ ਵੀ ਹੋਏ ਨਜ਼ਰ ਆ ਰਹੇ ਹਨ ਅਤੇ ਦੂਜੀ ਤਸਵੀਰ ’ਚ ਆਪਸ ’ਚ ਗਲੇ ਲੱਗੇ ਹੋਏ ਵੀ ਨਜ਼ਰ ਆ ਰਹੇ ਹਨ।

ਕੈਪਟਨ ਦੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ
ਕੈਪਟਨ ਦੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ

ਇਸ ਮੀਟਿੰਗ ਤੋਂ ਬਾਅਦ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਚ ਬੀਜੇਪੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮਿਲ ਕੇ ਚੋਣ ਲੜੇਗੀ, ਇਹ ਤੈਅ ਹੋ ਗਿਆ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸੀਟ ਸ਼ੇਅਰਿੰਗ ਅਤੇ ਹੋਰ ਗੱਲ੍ਹਾਂ ਦੇ ਲਈ ਠੀਕ ਸਮਾਂ ਤੈਅ ਕਰ ਲਿਆ ਜਾਵੇਗਾ।

ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਬੀਜੇਪੀ ਦੇ ਨਾਲ ਮਿਲ ਕੇ ਚੋਣ ਲੜਾਂਗੇ ਅਤੇ ਜਿੱਤਾਂਗੇ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਬੀਜੇਪੀ ਦੇ ਨਾਲ ਮਿਲ ਕੇ ਚੋਣ ਲੜਾਂਗੇ ਅਤੇ ਜਿੱਤਾਂਗੇ। ਅਸੀਂ 100 ਫੀਸਦ ਚੋਣ ਜਿੱਤਾਂਗੇ। ਕੈਪਟਨ ਅਮਰਿੰਦਰ ਸਿੰਘ ਸੀਟਾਂ ਦੀ ਵੰਡ ਨੂੰ ਲੈ ਕੇ ਕਿਹਾ ਉਹ ਸੀਟ ਦਰ ਸੀਟ ਦੇਖਣਗੇ ਅਤੇ ਜਿੱਤਣਯੋਗਤਾ ਨੂੰ ਮੁੱਖ ਰੱਖਿਆ ਜਾਵੇਗਾ।

ਕੁਝ ਦਿਨ ਪਹਿਲਾਂ ਹੀ ਸ਼ੇਖਾਵਤ ਨੇ ਚੰਡੀਗੜ੍ਹ ਚ ਵੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕੀਤੀ ਸੀ। ਪੰਜਾਬ ਦੇ ਸੀਐੱਮ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਗਠਨ ਕੀਤਾ ਗਿਆ ਸੀ।

ਕਾਬਿਲੇਗੌਰ ਹੈ ਕਿ ਬੀਜੇਪੀ ਵੱਲੋਂ ਪੰਜਾਬ ’ਚ 117 ਸੀਟਾਂ ਤੇ ਚੋਣ ਲੜਣ ਦੀ ਗੱਲ ਆਖੀ ਗਈ ਸੀ। ਪਰ ਉੱਥੇ ਹੀ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦਫਤਰ ਦਾ ਉਦਘਾਟਨ ਕਰਦੇ ਹੋਏ ਕਿਹਾ ਸੀ ਕਿ ਉਹ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਬੀਜੇਪੀ ਅਤੇ ਅਕਾਲੀ ਦਲ ਸੰਯੁਕਤ ਦੇ ਨਾਲ ਲੜਨਗੇ।

ਇਹ ਵੀ ਪੜੋ: ਚਟੋਪਾਧਿਆਏ ਨੇ DGP Punjab ਦਾ ਚਾਰਜ ਸੰਭਾਲਿਆ

Last Updated : Dec 17, 2021, 6:31 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.