ETV Bharat / city

ਸਿੱਧੂ ਦੇ ਚੋਣ ਕਮੇਟੀ ਦਾ ਚੇਅਰਮੈਨ ਬਣਨ 'ਤੇ ਰਾਤ ਦੇ ਚੌਕੀਦਾਰ ਬਣ ਕੇ ਰਹਿ ਜਾਣਗੇ ਚੰਨੀ: ਕੈਪਟਨ ਅਮਰਿੰਦਰ ਸਿੰਘ

author img

By

Published : Dec 13, 2021, 9:44 PM IST

Updated : Dec 14, 2021, 8:42 AM IST

ਆਲ ਇੰਡੀਆ ਕਾਂਗਰਸ ਕਮੇਟੀ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2022 (Punjab assembly election 2022) ਲਈ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਹੈ (Congress appoints Punjab Pradesh Election Committee)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਦੇ ਚੇਅਰਮੈਨ ਬਣਾਏ ਗਏ ਹਨ ਜਦੋਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਕਮੇਟੀ ਦੇ ਇੱਕ ਮੈਂਬਰ ਦੇ ਰੂਪ ਵਿੱਚ ਲਿਆ ਗਿਆ ਹੈ। ਜਿਸ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਦਾ ਮਜ਼ਾਕ ਉਡਾਇਆ ਹੈ।

ਸਿੱਧੂ ਦੇ ਚੋਣ ਕਮੇਟੀ ਦਾ ਚੇਅਰਮੈਨ ਬਣਨ 'ਤੇ ਰਾਤ ਦੇ ਚੌਕੀਦਾਰ ਬਣ ਕੇ ਰਹਿ ਜਾਣਗੇ ਚੰਨੀ
ਸਿੱਧੂ ਦੇ ਚੋਣ ਕਮੇਟੀ ਦਾ ਚੇਅਰਮੈਨ ਬਣਨ 'ਤੇ ਰਾਤ ਦੇ ਚੌਕੀਦਾਰ ਬਣ ਕੇ ਰਹਿ ਜਾਣਗੇ ਚੰਨੀ

ਚੰਡੀਗੜ੍ਹ: ਆਲ ਇੰਡੀਆ ਕਾਂਗਰਸ ਕਮੇਟੀ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2022 (Punjab assembly election 2022) ਲਈ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਹੈ (Congress appoints Punjab Pradesh Election Committee)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਦੇ ਚੇਅਰਮੈਨ ਬਣਾਏ ਗਏ ਹਨ (Navjot Sidhu to be Chairman), ਜਦੋਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਕਮੇਟੀ ਦੇ ਇੱਕ ਮੈਂਬਰ (CM Channi is a member of committee) ਦੇ ਰੂਪ ਵਿੱਚ ਲਿਆ ਗਿਆ ਹੈ। ਇਸ ਤਰ੍ਹਾਂ ਚੰਨੀ ਦੇ ਨਾਮ ਦੇ ਉਪਰ ਨਵਜੋਤ ਸਿੱਧੂ ਦੇ ਨਾਮ ਆਉਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਦਾ ਮਖੌਲ ਉਡਾਇਆ ਹੈ।

ਚੰਨੀ ਬਾਰੇ ਬਹੁਤ ਦੁੱਖ ਅਤੇ ਬੁਰਾ ਮਹਿਸੂਸ ਹੋ ਰਿਹਾ ਹੈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਨਾਲ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਵਤੀਰਾ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਚੰਨੀ ਬਾਰੇ ਬਹੁਤ ਦੁੱਖ ਅਤੇ ਬੁਰਾ ਮਹਿਸੂਸ ਹੋ ਰਿਹਾ ਹੈ।

ਅਜਿਹਾ ਲੱਗਦਾ ਹੈ ਕਿ ਚੰਨੀ ਸਿਰਫ ਰਾਤ ਦੇ ਚੌਂਕੀਦਾਰ ਬਣ ਕੇ ਰਹਿ ਜਾਣਗੇ

ਜਾਰੀ ਕੀਤੀ ਗਈ ਲਿਸਟ
ਜਾਰੀ ਕੀਤੀ ਗਈ ਲਿਸਟ

ਕੈਪਟਨ ਅਮਰਿੰਦਰ ਨੇ ਕਿਹਾ ਕਿ ਜਿਸ ਤਰੀਕੇ ਨਾਲ ਸ਼ਾਨਦਾਰ ਕਾਬਲੀਅਤ ਹੋਣ ਦੇ ਬਾਵਜੂਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸਨਕ ਹੇਠਾਂ ਚੰਨੀ ਨੂੰ ਦਬਾਇਆ ਜਾ ਰਿਹਾ ਹੈ, ਉਨ੍ਹਾਂ ਨੂੰ ਅਜਿਹਾ ਲੱਗਦਾ ਹੈ ਕਿ ਉਹ ਸਿਰਫ ਰਾਤ ਦੇ ਚੌਂਕੀਦਾਰ ਬਣ ਕੇ ਰਹਿ ਜਾਣਗੇ।

ਮੁੱਖ ਮੰਤਰੀ ਲਈ ਪ੍ਰਦੇਸ਼ ਕਾਗਰਸ ਕਮੇਟੀ ਪ੍ਰਧਾਨ ਦੇ ਹੇਠਾਂ ਕੰਮ ਕਰਨਾ ਸਮਝ ਤੋਂ ਪਰ੍ਹੇ

ਇਸੇ ਲੜੀ ਹੇਠ ਕੈਪਟਨ ਅਮਰਿੰਦਰ ਨੇ ਕਿਹਾ ਕਿ ਜਿਸ ਤਰੀਕੇ ਨਾਲ ਸਿੱਧੂ ਨੂੰ ਪੰਜਾਬ ਲਈ ਕਾਂਗਰਸ ਇਲੈਕਸ਼ਨ ਕਮੇਟੀ ਦਾ ਚੇਅਰਮੈਨ ਥਾਪਿਆ ਗਿਆ ਹੈ ਅਤੇ ਚੰਨੀ ਨੂੰ ਉਨ੍ਹਾਂ ਦੇ ਹੇਠਾਂ ਕੰਮ ਕਰਨਾ ਪਵੇਗਾ। ਕਿਸੇ ਮੁੱਖ ਮੰਤਰੀ ਲਈ ਪ੍ਰਦੇਸ਼ ਕਾਗਰਸ ਕਮੇਟੀ ਪ੍ਰਧਾਨ ਦੇ ਹੇਠਾਂ ਕੰਮ ਕਰਨਾ ਸਮਝ ਤੋਂ ਪਰ੍ਹੇ ਹੈ।

ਉਨ੍ਹਾਂ ਕਿਹਾ ਕਿ ਕੋਈ ਵੀ ਗ਼ੈਰਤਮੰਦ ਵਿਅਕਤੀ ਅਜਿਹੀ ਬੇਇੱਜ਼ਤੀ ਬਰਦਾਸ਼ਤ ਨਹੀਂ ਕਰੇਗਾ। ਜਿਨ੍ਹਾਂ ਨੇ ਚੰਨੀ ਨੂੰ ਅਜਿਹੀ ਬੇਇੱਜ਼ਤੀ ਅਤੇ ਅਪਮਾਨ ਦਾ ਸਾਹਮਣਾ ਕਰਨ ਦੀ ਬਜਾਏ ਅਸਤੀਫ਼ਾ ਦੇਣ ਦੀ ਸਲਾਹ ਦਿੱਤੀ ਹੈ।

ਦਲਿਤ ਭਾਈਚਾਰੇ ਦੀਆਂ ਵੋਟਾਂ ਲੈਣ ਵਾਸਤੇ ਸਿਰਫ ਇਕ ਦਿਖਾਵਾ

ਉਨ੍ਹਾਂ ਨੇ ਕਿਹਾ ਕਿ ਜਿਸ ਪ੍ਰਕਾਰ ਕਾਂਗਰਸ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਇਕ ਦਲਿਤ ਭਾਈਚਾਰੇ ਦਾ ਮੁੱਖ ਮੰਤਰੀ ਬਣਾਇਆ ਹੈ, ਪਰ ਹੁਣ ਉਸਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਧੀਨ ਕਰ ਦਿੱਤਾ ਹੈ, ਕੀ ਇਹ ਦਲਿਤ ਭਾਈਚਾਰੇ ਦੀਆਂ ਵੋਟਾਂ ਲੈਣ ਵਾਸਤੇ ਸਿਰਫ ਇਕ ਦਿਖਾਵਾ ਨਹੀਂ ਹੈ?

ਕਾਂਗਰਸ ਜਾ ਰਹੀ ਹੈ ਗਿਰਾਵਟ ਵੱਲ

ਅਜਿਹੇ ਵਿੱਚ ਸਿਰਫ਼ ਇੱਕ ਵਿਅਕਤੀ ਜਿਹੜਾ ਇਕ ਵਿਗੜੇ ਬੱਚੇ ਦੀ ਤਰ੍ਹਾਂ ਵਤੀਰਾ ਦਿਖਾ ਰਿਹਾ ਹੈ ਅਤੇ ਆਏ ਦਿਨ ਕੋਈ ਨਾ ਕੋਈ ਤਮਾਸ਼ਾ ਖੜ੍ਹਾ ਕਰਦਾ ਹੈ, ਤੁਸੀਂ ਉਸਦੀ ਬਲੈਕਮੇਲਿੰਗ ਅੱਗੇ ਝੁਕ ਕੇ ਆਪਣੇ ਮੁੱਖ ਮੰਤਰੀ ਦੀ ਬੇਇੱਜ਼ਤੀ ਕਰ ਰਹੇ ਹੋ, ਜਿਹੜਾ ਕਿ ਬਹੁਤ ਵਧੀਆ ਕੰਮ ਕਰ ਰਿਹਾ ਹੈ। ਇਸ ਤਰ੍ਹਾਂ ਕਾਂਗਰਸ ਗਿਰਾਵਟ ਵੱਲ ਜਾ ਰਹੀ ਹੈ।

ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਠੀਕ ਪਹਿਲਾਂ ਬਣਾਈ ਗਈ ਇਸ ਕਮੇਟੀ ਵਿੱਚ ਹਾਈਕਮਾਂਡ ਨੇ ਸਾਰੇ ਪੈਮਾਨੇ ਫਿੱਟ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਿੱਥੇ ਚਾਰ ਮਹੀਨੇ ਪਹਿਲਾਂ ਹਟਾਏ ਗਏ ਤਿੰਨ ਮੰਤਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਨੂੰ ਮੁੜ ਗਲੇ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਉਥੇ ਹੀ ਸਾਬਕਾ ਪ੍ਰਧਾਨਾਂ ਤੇ ਬਜੁਰਗ ਆਗੂਆਂ ਨੂੰ ਵੀ ਨਾਲ ਰੱਖਿਆ ਗਿਆ ਹੈ। ਇੱਕ ਤਰ੍ਹਾਂ ਨਾਲ ਤਾਲਮੇਲ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇੱਕ ਪਾਸੇ ਕਮੇਟੀ ਦਾ ਐਲਾਨ ਕੀਤਾ ਗਿਆ ਹੈ ਤੇ ਦੂਜੇ ਪਾਸੇ ਸਾਬਕਾ ਪ੍ਰਧਾਨ ਤੇ ਕੰਪੇਨ ਕਮੇਟੀ ਦੇ ਚੇਅਰਮੈਨ ਸੁਨੀਲ ਜਾਖ਼ੜ ਨੇ ਮੀਟਿੰਗ ਵੀ ਸੱਦੀ ਹੈ।

ਇਹ ਵੀ ਪੜ੍ਹੋ: ਕਾਂਗਰਸ ਨੇ ਐਲਾਨੀ ਪੰਜਾਬ ਪ੍ਰਦੇਸ਼ ਇਲੈਕਸ਼ਨ ਕਮੇਟੀ, ਸਿੱਧੂ ਹੋਣਗੇ ਚੇਅਰਮੈਨ

Last Updated : Dec 14, 2021, 8:42 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.