ETV Bharat / city

ਹਰਿਆਣਾ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈਕੇ ਕੈਪਟਨ ਦਾ ਤਿੱਖਾ ਬਿਆਨ

author img

By

Published : Aug 28, 2021, 9:26 PM IST

ਹਰਿਆਣਾ ਪੁਲਿਸ ਵੱਲੋਂ ਸ਼ਾਂਤੀਪੂਰਵਕ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ ਨੂੰ ਲੈਕੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਨਿੰਦਿਆ ਕੀਤੀ ਹੈ। ਇਸ ਮਾਮਲੇ ‘ਚ ਉਨ੍ਹਾਂ ਖੱਟਰ ਨੂੰ ਮੁਆਫੀ ਮੰਗਣ ਦੀ ਗੱਲ ਵੀ ਕਹੀ।

ਹਰਿਆਣਾ ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈਕੇ ਕੈਪਟਨ ਦਾ ਤਿੱਖਾ ਬਿਆਨ
ਹਰਿਆਣਾ ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈਕੇ ਕੈਪਟਨ ਦਾ ਤਿੱਖਾ ਬਿਆਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਖੱਟਰ ਸਰਕਾਰ ਨੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਖਤਮ ਕਰਨ ਲਈ ਇੱਕ ਵਾਰ ਫਿਰ ਜਾਣਬੁੱਝ ਕੇ ਤਾਕਤ ਦੀ ਅੰਨ੍ਹੇਵਾਹ ਵਰਤੋਂ ਕੀਤੀ ਹੈ।

'ਤਾਕਤ ਦੀ ਅੰਨ੍ਹੇਵਾਹ ਵਰਤੋਂ ਕੀਤੀ'

ਮੁੱਖ ਮੰਤਰੀ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਮੁਆਫੀ ਮੰਗਣ ਅਤੇ ਜ਼ਖਮੀ ਹੋਏ ਕਿਸਾਨਾਂ ਦੀ ਸਹਾਇਤਾ ਦੀ ਮੰਗ ਕਰਦਿਆਂ ਕਿਹਾ ਕਿ ਖੱਟਰ ਸਰਕਾਰ ਵੱਲੋਂ ਕਿਸਾਨਾਂ `ਤੇ ਇਸ ਤਰ੍ਹਾਂ ਦਾ ਹਮਲਾ ਨਾ ਸਿਰਫ ਅਸਹਿਣਯੋਗ ਹੈ ਬਲਕਿ ਪੂਰੀ ਤਰ੍ਹਾਂ ਨਿੰਦਣਯੋਗ ਹੈ। ਕੈਪਟਨ ਅਮਰਿੰਦਰ ਨੇ ਕਿਹਾ, “ਅੰਨਦਾਤਾ ਨਾਲ ਅਜਿਹਾ ਸਲੂਕ ਬਰਦਾਸ਼ਤ ਤੋਂ ਪਰ੍ਹੇ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਨੂੰ ਅਜਿਹੀਆਂ ਕਾਰਵਾਈਆਂ ਅਤੇ ਕੇਂਦਰ ਵਿੱਚ ਆਪਣੀ ਸਰਕਾਰ ਦੀ ਕਿਸਾਨਾਂ ਪ੍ਰਤੀ ਉਦਾਸੀਨਤਾ ਲਈ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਅਤੇ ਹੋਰਨਾਂ ਸੂਬਿਆਂ ਵਿੱਚ ਗੰਭੀਰ ਸਿੱਟੇ ਭੁਗਤਣੇ ਪੈਣਗੇ।

'ਚੋਣਾਂ ਚ ਭੁਗਤਣੇ ਪੈਣੇ ਨਤੀਜੇ'

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਚਿੰਤਾਵਾਂ ਵੱਲ ਧਿਆਨ ਦੇਣ ਅਤੇ ਖੇਤੀ ਕਾਨੂੰਨਾਂ, ਜੋ ਸਪੱਸ਼ਟ ਤੌਰ `ਤੇ ਗੈਰ-ਲੋਕਤੰਤਰੀ ਅਤੇ ਕਿਸਾਨ ਵਿਰੋਧੀ ਹਨ, ਨੂੰ ਰੱਦ ਕਰਨ ਦੀ ਬਜਾਇ ਭਾਜਪਾ ਲਗਾਤਾਰ ਨੀਵੇਂ ਦਰਜੇ ਦੀਆਂ ਕਾਰਵਾਈਆਂ ਕਰਦੀ ਆਈ ਹੈ, ਜੋ ਇਸ ਹੱਦ ਤੱਕ ਝੁਕ ਗਈ ਕਿ ਅਪਮਾਨਜਨਕ ਨਾਮ ਵਰਤ ਕੇ ਕਿਸਾਨਾਂ ਦਾ ਅਪਮਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਭਾਜਪਾ ਨੂੰ ਕਿਸਾਨਾਂ ਨਾਲ ਅਜਿਹੇ ਸ਼ਰਮਨਾਕ ਕਾਰੇ ਲਈ ਕਦੇ ਮੁਆਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕਈ ਕਿਸਾਨ ਦਿੱਲੀ ਦੀਆਂ ਬਰੂਹਾਂ `ਤੇ ਚੱਲ ਰਹੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

'ਨੀਵੇਂ ਦਰਜੇ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ'

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਨਾਕਾਮ ਕਰਨ ਅਤੇ ਉਨ੍ਹਾਂ ਇਰਾਦਿਆਂ ਨੂੰ ਦਬਾਉਣ ਵਿੱਚ ਅਸਫਲ ਰਹਿਣ ਤੋਂ ਬਾਅਦ, ਹਰਿਆਣਾ ਸਰਕਾਰ ਨੇ ਨਿਰਦੋਸ਼ ਅਤੇ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਕਿਸਾਨਾਂ `ਤੇ ਫਿਰ ਤੋਂ ਬੇਰਹਿਮੀ ਨਾਲ ਤਾਕਤ ਦੀ ਵਰਤੋਂ ਕੀਤੀ ਹੈ।

ਅਫਸਰ ਖਿਲਾਫ਼ ਕਾਰਵਾਈ ਦੀ ਮੰਗ

ਮੀਟਿੰਗ ਲਈ ਕਰਨਾਲ ਫੇਰੀ `ਤੇ ਜਾ ਰਹੇ ਖੱਟਰ ਦਾ ਵਿਰੋਧ ਕਰਨ ਲਈ ਗਏ ਕਿਸਾਨਾਂ `ਤੇ ਲਾਠੀਚਾਰਜ ਕੀਤੇ ਜਾਣ ਦੀਆਂ ਮੀਡੀਆ ਰਿਪੋਰਟਾਂ ਅਤੇ ਵਾਇਰਲ ਵੀਡੀਓ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਵਿਰੋਧ ਕਰ ਰਹੇ ਕਿਸਾਨਾਂ ਦੀ ਕੁੱਟਮਾਰ ਕਰਨ ਦਾ ਨਿਰਦੇਸ਼ ਦੇਣ ਵਾਲੇ ਆਈਏਐਸ ਅਧਿਕਾਰੀ ਦੀ ਵੀ ਨਿੰਦਾ ਕੀਤੀ। ਉਨ੍ਹਾਂ ਨੇ ਉਕਤ ਅਧਿਕਾਰੀ ਨੂੰ ਤੁਰੰਤ ਬਰਖਾਸਤ ਕਰਨ ਅਤੇ ਉਸ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਕਿਸਾਨਾਂ ‘ਤੇ ਪੁਲਿਸ ਦੇ ਲਾਠੀਚਾਰਜ ਖ਼ਿਲਾਫ਼ ਕਿਸਾਨਾਂ ਦਾ ਵੱਡਾ ਐਕਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.