ETV Bharat / city

'ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰ ਦੇ ਸੇਵਾ ਨਿਯਮ ਹੋਣਗੇ ਲਾਗੂ'

author img

By

Published : Mar 27, 2022, 9:17 PM IST

ਚੰਡੀਗੜ੍ਹ ਮੁਲਾਜ਼ਮਾਂ ਦੀਆਂ ਸੇਵਾਵਾਂ ਕੇਂਦਰੀ ਨਿਯਮਾਂ ਨਾਲ ਜੋੜ ਦਿੱਤੀਆਂ ਗਈਆਂ (center service rules will apply to chandigarh employees) ਹਨ। ਇਸ ਦਾ ਐਲਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂਂ ਚੰਡੀਗੜ੍ਹ ਵਿਖੇ ਬਹੁ ਕਰੋੜੀ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮੌਕੇ ਦਿੱਤੀ ਹੈ।

ਕੇਂਦਰ ਦੇ ਸੇਵਾ ਨਿਯਮ ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਲਾਗੂ ਹੋਣਗੇ: ਅਮਿਤ ਸ਼ਾਹ
ਕੇਂਦਰ ਦੇ ਸੇਵਾ ਨਿਯਮ ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਲਾਗੂ ਹੋਣਗੇ: ਅਮਿਤ ਸ਼ਾਹ

ਚੰਡੀਗੜ੍ਹ: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਵਿਖੇ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਬਹੁ ਕਰੋੜੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਦੇਸ਼ ਦੇ ਗ੍ਰਹਿ ਮੰਤਰੀ ਨੇ ਕਈ ਅਹਿਮ ਫੈਸਲੇ ਸਾਂਝੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਅੱਜ ਤੋਂ ਚੰਡੀਗੜ੍ਹ ਦੇ ਮੁਲਾਜ਼ਮਾਂ ਉੱਪਰ ਕੇਂਦਰ ਦੇ ਸਰਵਿਸ ਨਿਯਮ ਲਾਗੂ (center service rules will apply to chandigarh employees) ਹੋਣਗੇ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀ ਸੇਵਾ ਮੁਕਤੀ ਹੱਦ ਵਿੱਚ ਵੀ ਵਾਧਾ ਕਰ ਦਿੱਤਾ ਗਿਆ ਹੈ।

ਸ਼ਾਹ ਨੇ ਦੱਸਿਆ ਕਿ ਮੁਲਾਜ਼ਮਾਂ ਦੀ ਸੇਵਾ ਮੁਕਤੀ ਦੀ ਉਮਰ 58 ਸਾਲ ਤੋਂ ਵਧਾ ਕੇ 60 ਸਾਲ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੁਲਾਜ਼ਮਾਂ ਉੱਪਰ ਪੰਜਾਬ ਦੇ ਸੇਵਾ ਨਿਯਮ ਲਾਗੂ ਹੁੰਦੇ ਸਨ ਜਿਸ ਤੋਂ ਬਾਅਦ ਹੁਣ ਕੇਂਦਰ ਨੇ ਫੈਸਲਾ ਲੈਂਦਿਆਂ ਕੇਂਦਰੀ ਨਿਯਮ ਲਾਗੂ ਕਰ ਦਿੱਤੇ ਹਨ। ਲਾਗੂ ਕੀਤੇ ਇੰਨ੍ਹਾਂ ਨਿਯਮਾਂ ਨੂੰ ਲੈਕੇ ਭਲਕੇ ਤੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

  • Chandigarh is one of the most developed cities in the country. With the inauguration of this Integrated Command and Control Centre in the UT, citizens' services, security, traffic discipline etc. can be monitored from one place: Union Home Minister Amit Shah pic.twitter.com/Umeeai7EJL

    — ANI (@ANI) March 27, 2022 " class="align-text-top noRightClick twitterSection" data=" ">

ਇਸ ਮੌਕੇ ਅਮਿਤ ਸ਼ਾਹ ਵੱਲੋਂ ਆਪਣੇ ਭਾਸ਼ਣ ਵਿੱਚ ਹੋਰ ਵੀ ਕਈ ਵੱਡੀਆਂ ਗੱਲਾਂ ਕਹੀਆਂ ਹਨ। ਉਨ੍ਹਾਂ ਆਪਣੇ ਭਾਸ਼ਣ ਵਿੱਚ ਟ੍ਰੈਫਿਕ ਨਿਯਮਾਂ ਬਾਰੇ ਬੋਲਦਿਆਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਆਧੁਨਿਕ ਤਕਨੀਕ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਜੋ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰੇਗਾ ਉਸਦਾ ਚਲਾਨ ਘਰ ਪੁੱਜ ਜਾਵੇਗਾ। ਨਾਲ ਹੀ ਸ਼ਹਿਰ ਦੀ ਸਫਾਈ ਬਾਰੇ ਬੋਲਦਿਆਂ ਕਿਹਾ ਕਿ ਇਸ ਸਬੰਧੀ ਵੀ ਨਵੀਂ ਤਕਨੀਕ ਅਪਣਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਪਟਿਆਲਾ ਜੇਲ੍ਹ 'ਚ ਨਵੇਂ ਸੁਪਰਡੈਂਟ ਦੀ ਨਿਯੁਕਤੀ 'ਤੇ ਸਾਬਕਾ ਡਿਪਟੀ CM ਰੰਧਾਵਾ ਨੇ ਘੇਰੀ ਆਪ ਸਰਕਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.