ETV Bharat / city

ਚੰਡੀਗੜ੍ਹ ਕਾਂਗਰਸ ਨੇ ਦਵਿੰਦਰ ਬਬਲਾ ਨੂੰ ਪਾਰਟੀ 'ਚੋਂ ਕੱਢਿਆ, ਪਾਰਟੀ ਪ੍ਰਧਾਨ ਨਾਲ ਹੋਇਆ ਸੀ ਵਿਵਾਦ

author img

By

Published : Jan 2, 2022, 4:06 PM IST

ਚੰਡੀਗੜ੍ਹ ਕਾਂਗਰਸ ਦੇ ਮੀਤ ਪ੍ਰਧਾਨ ਦਵਿੰਦਰ ਸਿੰਘ ਬਬਲਾ (Devendra singh babla) ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਪਾਰਟੀ ਇੰਚਾਰਜ ਹਰੀਸ਼ ਚੌਧਰੀ ਨੇ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ। ਸ਼ਨੀਵਾਰ ਨੂੰ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਅਤੇ ਦਵਿੰਦਰ ਸਿੰਘ ਬਬਲਾ (Devendra singh babla) ਵਿਚਾਲੇ ਝਗੜਾ ਹੋ ਗਿਆ।

ਮੀਤ ਪ੍ਰਧਾਨ ਦਵਿੰਦਰ ਸਿੰਘ ਬਬਲਾ ਨੂੰ ਪਾਰਟੀ 'ਚੋਂ ਕੱਢਿਆ
ਮੀਤ ਪ੍ਰਧਾਨ ਦਵਿੰਦਰ ਸਿੰਘ ਬਬਲਾ ਨੂੰ ਪਾਰਟੀ 'ਚੋਂ ਕੱਢਿਆ

ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਚੰਡੀਗੜ੍ਹ ਕਾਂਗਰਸ (chandigarh congress) ਵਿੱਚ ਹੰਗਾਮਾ ਮਚ ਗਿਆ ਹੈ। ਇਸ ਕਾਰਨ ਪਾਰਟੀ ਨੇ ਕਾਂਗਰਸ ਦੇ ਮੀਤ ਪ੍ਰਧਾਨ ਦਵਿੰਦਰ ਬਬਲਾ (Devendra singh babla) ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਣ ਦਾ ਪੱਤਰ ਪਾਰਟੀ ਇੰਚਾਰਜ ਹਰੀਸ਼ ਚੌਧਰੀ ਵੱਲੋਂ ਜਾਰੀ ਕੀਤਾ ਗਿਆ ਹੈ। ਦਰਅਸਲ ਸ਼ਨੀਵਾਰ ਨੂੰ (Devendra singh babla) ਬਬਲਾ ਅਤੇ ਪਾਰਟੀ ਪ੍ਰਧਾਨ ਸੁਭਾਸ਼ ਚਾਵਲਾ ਵਿਚਾਲੇ ਝਗੜਾ ਹੋ ਗਿਆ ਸੀ। ਦੱਸ ਦੇਈਏ ਕਿ ਬਬਲਾ ਦੀ ਪਤਨੀ ਹਰਪ੍ਰੀਤ ਕੌਰ ਇਸ ਵਾਰ ਨਗਰ ਨਿਗਮ ਚੋਣਾਂ ਜਿੱਤ ਕੇ ਕੌਂਸਲਰ ਬਣੀ ਹੈ। ਬਬਲਾ (Devendra singh babla) ਅਤੇ ਸੁਭਾਸ਼ ਚਾਵਲਾ ਵਿਚਾਲੇ ਵਿਵਾਦ ਉਸ ਸਮੇਂ ਹੋਇਆ ਜਦੋਂ ਸ਼ਨੀਵਾਰ ਨੂੰ ਕੌਂਸਲਰਾਂ ਨੂੰ ਸਹੁੰ ਚੁਕਾਈ ਜਾ ਰਹੀ ਸੀ।

ਦਵਿੰਦਰ ਬਬਲਾ ਨੇ ਪਾਰਟੀ ਪ੍ਰਧਾਨ ਸੁਭਾਸ਼ ਚਾਵਲਾ 'ਤੇ ਚੰਡੀਗੜ੍ਹ ਉਪ ਚੋਣ 'ਚ ਪਾਰਟੀ ਦੀ ਹਾਰ ਦਾ ਆਰੋਪ ਲਗਾਇਆ ਸੀ ਅਤੇ ਉਨ੍ਹਾਂ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਸੀ। ਨਗਰ ਨਿਗਮ ਦਫ਼ਤਰ ਵਿੱਚ ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਤੇ ਦਵਿੰਦਰ ਸਿੰਘ ਬਬਲਾ ਵਿਚਾਲੇ ਤਕਰਾਰ ਹੋ ਗਈ। ਸਥਿਤੀ ਟਕਰਾਅ ਤੱਕ ਪਹੁੰਚ ਗਈ ਸੀ ਤੇ ਹੋਰ ਆਗੂ ਬਚਾਅ ਲਈ ਆਏ। ਹੰਗਾਮਾ ਇੰਨਾ ਵੱਧ ਗਿਆ ਕਿ ਬਬਲਾ ਅਤੇ ਚਾਵਲਾ ਨੇ ਨਗਰ ਨਿਗਮ ਦੇ ਬਾਹਰ ਇੱਕ ਦੂਜੇ ਨੂੰ ਦੇਖ ਲੈਣ ਦੀ ਧਮਕੀ ਦਿੱਤੀ।

ਚੰਡੀਗੜ੍ਹ ਕਾਂਗਰਸ ਨੇ ਦਵਿੰਦਰ ਬਬਲਾ ਨੂੰ ਪਾਰਟੀ 'ਚੋਂ ਕੱਢਿਆ
ਚੰਡੀਗੜ੍ਹ ਕਾਂਗਰਸ ਨੇ ਦਵਿੰਦਰ ਬਬਲਾ ਨੂੰ ਪਾਰਟੀ 'ਚੋਂ ਕੱਢਿਆ

ਇਨ੍ਹਾਂ ਦੋਵਾਂ ਵਿਚਾਲੇ ਹੋਏ ਵਿਵਾਦ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਸੀ ਕਿ ਪਾਰਟੀ ਬਾਬਲਾ ਖਿਲਾਫ਼ ਕੋਈ ਨਾ ਕੋਈ ਕਾਰਵਾਈ ਜ਼ਰੂਰ ਕਰੇਗੀ, ਜਿਸ ਤੋਂ ਬਾਅਦ ਐਤਵਾਰ ਨੂੰ ਚੰਡੀਗੜ੍ਹ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਨੂੰ ਪਾਰਟੀ 'ਚੋਂ ਕੱਢ ਦਿੱਤਾ। ਬਾਬਲਾ ਨੂੰ ਕਾਂਗਰਸ ਪਾਰਟੀ ਵਿੱਚੋਂ ਕੱਢਣ ਤੋਂ ਬਾਅਦ ਚੰਡੀਗੜ੍ਹ ਦੀ ਸਿਆਸਤ ਅਤੇ ਨਗਰ ਨਿਗਮ ਦੇ ਸਿਆਸੀ ਸਮੀਕਰਨ ਵੀ ਬਦਲ ਸਕਦੇ ਹਨ। ਸੂਤਰਾਂ ਮੁਤਾਬਕ ਕਾਂਗਰਸ ਦੀ ਟਿਕਟ 'ਤੇ ਕੌਂਸਲਰ ਬਣੇ ਬਬਲਾ ਦੀ ਪਤਨੀ ਹਰਪ੍ਰੀਤ ਕੌਰ ਭਾਜਪਾ 'ਚ ਸ਼ਾਮਲ ਹੋ ਸਕਦੀ ਹੈ।

ਦੱਸ ਦੇਈਏ ਕਿ ਇਸ ਵਾਰ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸਭ ਤੋਂ ਵੱਧ ਸੀਟਾਂ ਜਿੱਤੀਆਂ ਹਨ, ਜਿਨ੍ਹਾਂ ਦੀ ਗਿਣਤੀ 14 ਹੈ ਅਤੇ ਭਾਜਪਾ ਦੇ 12 ਕੌਂਸਲਰ ਜਿੱਤੇ ਹਨ। ਜਦਕਿ ਉਨ੍ਹਾਂ ਕੋਲ ਸੰਸਦ ਮੈਂਬਰ ਕਿਰਨ ਖੇਰ ਦੀ ਵੀ ਇੱਕ ਵੋਟ ਹੈ। ਯਾਨੀ ਭਾਜਪਾ ਕੋਲ ਇਸ ਵੇਲੇ ਕੁੱਲ 13 ਵੋਟਾਂ ਹਨ। ਇਸ ਦੇ ਨਾਲ ਹੀ ਕਾਂਗਰਸ ਦੇ 8 ਕੌਂਸਲਰ ਜਿੱਤੇ ਸਨ, ਪਰ ਜੇਕਰ ਬਬਲਾ ਦੀ ਪਤਨੀ ਭਾਜਪਾ ਵਿੱਚ ਸ਼ਾਮਲ ਹੋ ਜਾਂਦੀ ਹੈ ਤਾਂ ਭਾਜਪਾ ਦਾ ਅੰਕੜਾ 14 ਹੋ ਜਾਵੇਗਾ। ਅਜਿਹੇ 'ਚ ਨਗਰ ਨਿਗਮ 'ਚ ਮੇਅਰ, ਡਿਪਟੀ ਮੇਅਰ, ਸੀਨੀਅਰ ਮੇਅਰ ਦਾ ਮੁਕਾਬਲਾ ਦਿਲਚਸਪ ਮੋੜ ਲੈਂਦਾ ਨਜ਼ਰ ਆ ਰਿਹਾ ਹੈ।

ਇਹ ਵੀ ਪੜੋ:- ਕਾਂਗਰਸ 'ਚ ਵਧਦਾ ਕਲੇਸ਼ ਹੁਣ ਆਪਣਿਆਂ ਦੇ ਲਈ ਹੀ ਬਣਿਆ ਮੁਸੀਬਤ

ETV Bharat Logo

Copyright © 2024 Ushodaya Enterprises Pvt. Ltd., All Rights Reserved.