ਚੰਡੀਗੜ੍ਹ ਯੂਨੀਵਰਸਿਟੀ ਅਸ਼ਲੀਲ ਵੀਡੀਓ ਮਾਮਲਾ: ਵਿਦਿਆਰਥੀਆਂ ਵੱਲੋਂ ਦੇਰ ਰਾਤ ਤਕ ਕੀਤਾ ਗਿਆ ਪ੍ਰਦਰਸ਼ਨ, SIT ਕਰੇਗੀ ਮਾਮਲੇ ਦੀ ਜਾਂਚ

author img

By

Published : Sep 18, 2022, 4:41 PM IST

Updated : Sep 19, 2022, 7:31 AM IST

Students protest in Chandigarh University

ਚੰਡੀਗੜ੍ਹ ਯੂਨੀਵਰਸਿਟੀ 'ਚ ਲੜਕੀਆਂ ਦੇ ਬਾਥਰੂਮ ਦੇ ਅੰਦਰੋਂ ਵੀਡੀਓ ਬਣਾਉਂਣ ਦਾ ਮਾਮਲਾ ਭਖਦਾ (Chandigarh University case update) ਰਿਹਾ ਹੈ। ਵਿਦਿਆਰਥਣਾਂ ਵੱਲੋਂ ਦੇਰ ਰਾਤ ਕਰ ਪ੍ਰਦਰਸ਼ਨ ਕੀਤਾ ਗਿਆ ਤੇ ਮਾਮਲੇ ਵਿੱਚ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਮੋਹਾਲੀ: ਚੰਡੀਗੜ੍ਹ ਯੂਨੀਵਰਸਿਟੀ ਵਿੱਚ ਅਸ਼ਲੀਲ ਵੀਡੀਓ ਦਾ ਮਾਮਲਾ ਭਖਦਾ ਜਾ ਰਿਹਾ ਹੈ। ਮਾਮਲੇ ਵਿੱਚ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਲਈ ਵਿਦਿਆਰਥਣਾਂ ਵੱਲੋਂ ਦੇਰ ਰਾਤ ਕਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਮੋਬਾਇਲ ਦੀਆਂ ਲਾਈਟਾਂ ਬਾਲ ਕੇ ਪ੍ਰਦਰਸ਼ਨ ਕੀਤਾ।

ਮਾਮਲੇ ਦੀ ਜਾਂਚ ਐਸਆਈਟੀ ਤੋਂ ਕਰਵਾਉਣ ਲਈ ਤਿਆਰ: ਪੰਜਾਬ ਪੁਲਿਸ ਦੇ ਡੀਆਈਜੀ ਰੋਪੜ ਰੇਂਜ ਗੁਰਪ੍ਰੀਤ ਭੁੱਲਰ (DIG Ropar Range Gurpreet Bhullar) ਨੇ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨਾਲ ਗੱਲ ਕੀਤੀ ਹੈ। ਅਸੀਂ ਮਾਮਲੇ ਦੀ ਜਾਂਚ ਐਸਆਈਟੀ (SIT) ਤੋਂ ਕਰਵਾਉਣ ਲਈ ਤਿਆਰ ਹਾਂ। ਵਿਦਿਆਰਥੀਆਂ ਦੀ 10 ਮੈਂਬਰੀ ਕਮੇਟੀ ਰੋਜ਼ਾਨਾ ਐਸਆਈਟੀ ਦੀ ਜਾਂਚ ਦੀ ਨਿਗਰਾਨੀ ਕਰੇਗੀ।

ਵਿਦਿਆਰਥੀਆਂ ਨੇ ਦੇਰ ਰਾਤ ਤਕ ਕੀਤਾ ਪ੍ਰਦਰਸ਼ਨ

ਇਥੇ ਕਿਸੇ ਵੀ ਤਰ੍ਹਾਂ ਦਾ ਕੋਈ ਵੀਡੀਓ ਵਾਇਰਲ ਨਹੀਂ ਹੋਇਆ ਹੈ। ਜਿਸ ਤੋਂ ਬਾਅਦ ਕਾਲਜ ਪ੍ਰਸ਼ਾਸਨ ਨੇ ਵੀ ਇਸ ਸਬੰਧੀ ਆਪਣਾ ਸਪੱਸ਼ਟੀਕਰਨ ਦਿੱਤਾ ਹੈ ਪਰ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਇਸ ਨੂੰ ਮੰਨਣ ਲਈ ਤਿਆਰ ਹਨ ਅਤੇ ਇਸ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਹਨ, ਜੋ ਅਜੇ ਵੀ ਜਾਰੀ ਹੈ।

Chandigarh University objectionable viral video of girl

ਚੰਡੀਗੜ੍ਹ ਯੂਨੀਵਰਸਿਟੀ ਜਿੱਥੇ ਵਿਦਿਆਰਥੀ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਵੀ ਵਾਟ ਜਸਟਿਸ ਦੇ ਨਾਅਰੇ ਲਗਾ ਰਹੇ ਹਨ, ਜਿਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਅਤੇ ਕਾਲਜ ਪ੍ਰਸ਼ਾਸਨ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਹ ਇਸ ਮਾਮਲੇ ਵਿੱਚ ਇਨਸਾਫ਼ ਚਾਹੁੰਦੇ ਹਨ ਅਤੇ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ ਅਤੇ ਉੱਥੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਹਜ਼ਾਰਾਂ ਦੀ ਗਿਣਤੀ ਵਿੱਚ ਹਨ, ਇਹ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਅਤੇ ਇਹ ਮਾਮਲਾ ਹੁਣ ਜ਼ੋਰ ਫੜਦਾ ਜਾ ਰਿਹਾ ਹੈ।

ਵਿਦਿਆਰਥਣਾਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਦਾ ਮਾਮਲਾ

ਦੱਸ ਦੇਈਏ ਕਿ ਚੰਡੀਗੜ੍ਹ ਯੂਨੀਵਰਸਿਟੀ 'ਚ ਲੜਕੀਆਂ ਦੇ ਬਾਥਰੂਮ ਦੇ ਅੰਦਰੋਂ ਵੀਡੀਓ ਬਣਾਉਂਦੇ ਹੋਏ ਇਕ ਲੜਕੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਘਟਨਾ ਦੀ ਵੀਡੀਓ ਯੂਨੀਵਰਸਿਟੀ ਦੇ ਹੀ ਇਕ ਵਿਦਿਆਰਥੀ ਨੇ ਸੋਸ਼ਲ ਸਾਈਟ 'ਤੇ ਪਾਈ ਹੈ। ਲੜਕੀ 'ਤੇ ਇਤਰਾਜ਼ਯੋਗ ਵੀਡੀਓ ਕਿਸੇ ਨੂੰ ਭੇਜਣ ਦਾ ਦੋਸ਼ ਵੀ ਹਨ। ਇਸ ਮਾਮਲੇ ਤੋਂ ਬਾਅਦ ਚੰਡੀਗੜ੍ਹ ਯੂਨੀਵਰਸਿਟੀ 'ਚ ਵਿਦਿਆਰਥਣਾਂ ਨੇ ਰਾਤ ਨੂੰ ਜ਼ਬਰਦਸਤ ਹੰਗਾਮਾ ਕੀਤਾ। ਪੰਜਾਬ ਸਰਕਾਰ ਨੇ ਇਸ ਪੂਰੇ ਮਾਮਲੇ ਉੱਤੇ ਨੋਟਿਸ ਲਿਆ ਹੈ। ਪੁਲਿਸ ਨੇ ਮੁਲਜ਼ਮ ਵਿਦਿਆਰਥਣ (girls viral video chandigarh university case) ਨੂੰ ਗ੍ਰਿਫਤਾਰ ਕਰ ਲਿਆ ਹੈ।

ਦੱਸ ਦਈਏ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਜਾਂਚ ਦੇ ਆਦੇਸ਼ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਬੀਤੀ ਰਾਤ ਚੰਡੀਗੜ੍ਹ 'ਚ ਜੋ ਕੁਝ ਹੋਇਆ, ਉਹ ਅਫਵਾਹ ਦਾ ਹੀ ਨਤੀਜਾ ਸੀ। ਸਾਰਿਆਂ ਨੂੰ ਬੇਨਤੀ ਹੈ ਕਿ ਅਜਿਹੀਆਂ ਅਫਵਾਹਾਂ ਨਾ ਫੈਲਾਉਣ ਅਤੇ ਇਸ ਪੂਰੇ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ।ਮੁਲਜ਼ਮ ਲੜਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜੋ ਅਫਵਾਹ ਚੱਲ ਰਹੀ ਸੀ ਕਿ ਕੁਝ ਲੜਕੀਆਂ ਨੇ ਖੁਦਕੁਸ਼ੀ ਕਰ ਲਈ ਹੈ, ਉਹ ਸਭ ਅਫਵਾਹ ਹੈ। ਸਾਰੀਆਂ ਲੜਕੀਆਂ ਠੀਕ ਹਨ ਅਤੇ ਅਜੇ ਤੱਕ ਅਜਿਹੀ ਕੋਈ ਰਿਪੋਰਟ ਸਾਹਮਣੇ ਨਹੀਂ ਆਈ ਹੈ ਜਿਸ ਵਿੱਚ ਖੁਦਕੁਸ਼ੀ ਕੀਤੀ ਗਈ ਹੋਵੇ।

ਐਸਐਸਪੀ ਵਿਵੇਕਸ਼ੀਲ ਸੋਨੀ ਸ਼ਰਮਾ ਯੂਨੀਵਰਸਿਟੀ ਵਿੱਚ ਪਹੁੰਚੇ

ਮੁਲਜ਼ਮ ਲੜਕੀ ਨੇ ਕਿਹਾ 'ਪ੍ਰੈਸ਼ਰ ਸੀ': ਜਦੋਂ ਹਾਸਟਲ ਵਿੱਚ ਲੜਕੀਆਂ ਨੇ ਰੰਗੇ ਹੱਥੀ ਮੁਲਜ਼ਮ ਲੜਕੀ ਨੂੰ ਇਤਰਾਜ਼ਯੋਗ ਵੀਡੀਓ ਬਣਾਉਂਦੇ ਹੋਏ ਫੜ੍ਹਿਆ ਤਾਂ, ਉਸ ਲੜਕੀ ਨੇ ਮੰਨਿਆ ਕਿ ਉਸ ਨੇ ਵੀਡੀਓ ਬਣਾਈ ਹੈ ਅਤੇ ਸ਼ਿਮਲਾ ਆਪਣੇ ਇਕ ਦੋਸਤ ਲੜਕੇ ਨੂੰ ਭੇਜੀ ਹੈ। ਉਸ ਨੇ ਕਿਹਾ ਕਿ "ਲੜਕੇ ਵੱਲੋੋਂ ਪ੍ਰੈਸ਼ਰ ਸੀ ਅਤੇ ਉਸ ਨੇ ਕਿਹਾ ਸੀ ਕਿ ਉਹ ਵੀਡੀਓ ਬਣਾ ਕੇ ਭੇਜੇ।" ਲੜਕੀ ਉੱਤੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਵੀਡੀਓ ਬਣਾਉਣ ਵਾਲੀ ਲੜਕੀ ਨੇ ਦਿਖਾਈ ਲੜਕੇ ਦੀ ਫੋਟੋ, ਕਿਹਾ- "ਪ੍ਰੈਸ਼ਰ ਸੀ"

Last Updated :Sep 19, 2022, 7:31 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.