ETV Bharat / city

ਚੰਨੀ ਸਮੇਤ ਕਾਂਗਰਸ ਦੇ ਵੱਡੇ ਲੀਡਰਾਂ ਦੀ ਮਾਈਨਿੰਗ ਮਾਫੀਆ ’ਚ ਸੀ ਸ਼ਮੂਲੀਅਤ- ਕੈਪਟਨ

author img

By

Published : Jan 22, 2022, 5:21 PM IST

ਮਾਈਨਿੰਗ ਨੂੰ ਲੈਕੇ ਚਰਨਜੀਤ ਚੰਨੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਹੁੰਦਿਆਂਂ ਖਾਸ ਜਾਣਕਾਰੀ ਮਿਲੀ ਸੀ ਕਿ ਚੰਨੀ ਸਮੇਤ ਕਈ ਹੋਰ ਕਾਂਗਰਸੀਆਂ ਦੀ ਮਾਈਨਿੰਗ ਮਾਫੀਆ ਵਿੱਚ ਸ਼ਮੂਲੀਅਤ ਸੀ।

ਮਾਈਨਿੰਗ ਨੂੰ ਲੈਕੇ ਕੈਪਟਨ ਨੇ ਚੰਨੀ ਖਿਲਾਫ ਖੋਲਿਆ ਮੋਰਚਾ
ਮਾਈਨਿੰਗ ਨੂੰ ਲੈਕੇ ਕੈਪਟਨ ਨੇ ਚੰਨੀ ਖਿਲਾਫ ਖੋਲਿਆ ਮੋਰਚਾ

ਚੰਡੀਗੜ੍ਹ: ਸੀਐਮ ਚੰਨੀ ਦੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਮੂਲੀਅਤ ਤੋਂ ਇਨਕਾਰ ਕਰਨ ਨੂੰ ਸਰਾਸਰ ਝੂਠ ਕਰਾਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਹੁੰਦਿਆਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਚੰਨੀ ਸਮੇਤ ਕਈ ਹੋਰ ਕਾਂਗਰਸੀ ਆਗੂਆਂ ਦੀ ਮਾਫੀਆ ਵਿੱਚ ਸ਼ਮੂਲੀਅਤ ਸੀ।

ਉਨ੍ਹਾਂ ਦੱਸਿਆ ਕਿ “ਉੱਪਰ ਤੋਂ ਹੇਠਾਂ ਤੱਕ, ਸੀਨੀਅਰ ਮੰਤਰੀਆਂ ਦੇ ਪੱਧਰ ਤੱਕ, ਬਹੁਤ ਸਾਰੇ ਲੋਕ ਸ਼ਾਮਿਲ ਸਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਹੁੰਦਿਆਂ ਸੋਨੀਆ ਗਾਂਧੀ ਨੂੰ ਇਸ ਸਬੰਧੀ ਦੱਸਿਆ ਸੀ। ਕੈਪਟਨ ਨੇ ਦੱਸਿਆ ਕਿ ਉਨ੍ਹਾਂ ਨੇ ਮੈਨੂੰ ਪੁੱਛਿਆ ਕਿ ਮੈਂ ਇਸ ਮਾਮਲੇ ਵਿੱਚ ਕੀ ਕਾਰਵਾਈ ਕਰ ਰਿਹਾ ਹਾਂ, ਅਤੇ ਮੈਂ ਉਨ੍ਹਾਂ ਨੂੰ ਕਿਹਾ ਕਿ ਮੈਨੂੰ ਸਿਖਰ ਤੋਂ ਸ਼ੁਰੂਆਤ ਕਰਨੀ ਪਵੇਗੀ।'

ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਮੈਂ ਆਪਣੇ ਪੂਰੇ ਕਾਰਜਕਾਲ ਦੌਰਾਨ ਇੱਕੋ ਇੱਕ ਗਲਤੀ ਕੀਤੀ ਹੈ ਕਿ ਮੈਂ ਕਾਂਗਰਸ ਪ੍ਰਤੀ ਆਪਣੀ ਵਫ਼ਾਦਾਰੀ ਦੀ ਭਾਵਨਾ ਦੇ ਮੱਦੇਨਜ਼ਰ ਕੋਈ ਕਾਰਵਾਈ ਨਹੀਂ ਕੀਤੀ, ਕਿਉਂਕਿ ਮੈਨੂੰ ਸੋਨੀਆ ਤੋਂ ਕੋਈ ਮਨਜ਼ੂਰੀ ਨਹੀਂ ਮਿਲੀ।

ਇੱਕ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ, ਕੈਪਟਨ ਅਮਰਿੰਦਰ ਨੇ ਚੰਨੀ ਦੇ #metoo ਮਾਮਲੇ ਬਾਰੇ ਵਿਸਥਾਰ ਵਿੱਚ ਗੱਲ ਕੀਤੀ, ਉਨ੍ਹਾਂ ਕਿਹਾ ਕਿ ਉਸ ਔਰਤ ਵੱਲੋਂ ਉਸ ਸਮੇਂ ਦੇ ਮੰਤਰੀ ਦੀ ਮੁਆਫੀ ਨੂੰ ਸਵੀਕਾਰ ਕਰਨ ਕਰਕੇ ਇਸ ਮਾਮਲੇ ਦੀ ਪੈਰਵੀ ਨਹੀਂ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਜੇਕਰ ਉਹ ਮਹਿਲਾ ਉਸ ਕੇਸ ਦੀ ਪੈਰਵੀ ਕਰਨਾ ਚਾਹੁੰਦੀ ਤਾਂ ਉਹ ਚੰਨੀ ਵਿਰੁੱਧ ਕਾਰਵਾਈ ਕਰ ਸਕਦੇ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਦੀ ਇੱਕੋ-ਇੱਕ ਭੂਮਿਕਾ ਚੰਨੀ ਨੂੰ ਮਹਿਲਾ ਅਧਿਕਾਰੀ ਤੋਂ ਮੁਆਫੀ ਮੰਗਣ ਲਈ ਕਹਿਣਾ ਸੀ, ਜੋ ਉਨ੍ਹਾਂ ਕੀਤਾ ਅਤੇ ਔਰਤ ਵੱਲੋਂ ਮੁਆਫੀ ਨੂੰ ਪ੍ਰਵਾਨ ਕਰ ਲਿਆ ਗਿਆ ਸੀ।

ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ ਕਿ ਸੀ.ਐਮ ਚੰਨੀ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਭਾਗੀਦਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਬਾਰੇ ਕਿਹਾ ਕਿ ਸਿੱਧੂ ਕੋਲ ਸੋਚਣ ਦੀ ਵੀ ਸ਼ਕਤੀ ਨਹੀਂ ਹੈ।

ਇਸ ਮੌਕੇ ਕੈਪਟਨ ਨੇ ਦਾਅਵਾ ਕੀਤਾ ਕਿ ਸਿੱਧੂ ਤੇ ਚੰਨੀ ਪੰਜਾਬ ਲਈ ਠੀਕ ਨਹੀਂ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਕੋਲ ਵਿਕਾਸ ਦਾ ਕੋਈ ਮਾਡਲ ਨਹੀਂ ਹੈ। 'ਆਪ' ਦੇ ਸੀਐਮ ਚਿਹਰੇ ਭਗਵੰਤ ਮਾਨ ਬਾਰੇ ਉਨ੍ਹਾਂ ਕਿਹਾ ਕਿ ਉਹ ਕਾਮੇਡੀਅਨ ਹਨ। ਕੈਪਟਨ ਨੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਨੂੰ ਕਾਮੇਡੀ ਦੀ ਨਹੀਂ ਗੰਭੀਰਤਾ ਦੀ ਲੋੜ ਹੈ।

ਇਹ ਵੀ ਪੜ੍ਹੋ: ਭਗਵੰਤ ਮਾਨ ਦੀ ਸੀਐੱਮ ਚੰਨੀ ਨੂੰ ਖੁੱਲ੍ਹੀ ਚੁਣੌਤੀ, ਕਿਹਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.