ਗੈਂਗਸਟਰ ਦੀਪਕ ਟੀਨੂੰ ਫਰਾਰ: ਹਿਰਾਸਤ ਵਿੱਚ CIA ਸਟਾਫ ਦੇ ਇੰਚਾਰਜ

author img

By

Published : Oct 2, 2022, 4:58 PM IST

Updated : Oct 2, 2022, 5:23 PM IST

CIA Incharge apprehended and suspended

ਗੈਂਗਸਟਰ ਦੀਪਕ ਟੀਨੂੰ ਫਰਾਰ ਹੋਣ ਦੇ ਮਾਮਲੇ ਵਿੱਚ ਸ਼ੱਕ ਦੇ ਘੇਰੇ ਵਿੱਚ ਆਏ ਸੀਆਈਏ ਸਟਾਫ ਦੇ ਇੰਚਾਰਜ ਨੂੰ ਮੁਅੱਤਲ ਅਤੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਚੰਡੀਗੜ੍ਹ: ਮਾਨਸਾ ਵਿਖੇ ਸੀਆਈਏ ਟੀਮ ਦੀ ਗ੍ਰਿਫਤ ਵਿੱਚੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਦੀਪਕ ਟੀਨੂੰ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਇਸ ਮਾਮਲੇ ਵਿੱਚ ਸੀਆਈਏ ਸਟਾਫ ਦੇ ਇੰਚਾਰਜ ਉੱਤੇ ਸ਼ੱਕ ਜਤਾਇਆ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਤੋਂ ਬਾਅਦ ਪੰਜਾਬ ਡੀਜੀਪੀ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ।

  • FIR regd. against errant police official on escape of Deepak Tinu from custody in Mansa

    Incharge CIA apprehended & suspended. Being dismissed from service under Article 311. No laxity will be tolerated

    Police teams have fanned out & operation for re-arresting accused launched

    — DGP Punjab Police (@DGPPunjabPolice) October 2, 2022 " class="align-text-top noRightClick twitterSection" data=" ">

ਦੱਸ ਦਈਏ ਕਿ ਸੀਆਈਏ ਸਟਾਫ ਦੇ ਇੰਚਾਰਜ ਨੂੰ ਮੁਅੱਤਲ ਅਤੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਟਵਿੱਟਰ ਉੱਤੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਵਿੱਚ ਦੀਪਕ ਟੀਨੂੰ ਦੇ ਹਿਰਾਸਤ ਚੋਂ ਫਰਾਰ ਹੋਣ ਅਤੇ ਅਣਗਹਿਲੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਐਫਆਈਆਰ ਦਰਜ ਕੀਤਾ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਸੀਆਈਏ ਦੇ ਇੰਚਾਰਜ ਨੂੰ ਗ੍ਰਿਫਤਾਰ ਅਤੇ ਮੁਅੱਤਲ ਕਰ ਦਿੱਤਾ ਗਿਆ ਹੈ। ਧਾਰਾ 311 ਤਹਿਤ ਨੌਕਰੀ ਤੋਂ ਬਰਖਾਸਤ ਕੀਤਾ ਜਾ ਰਿਹਾ ਹੈ। ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਟੀਮਾਂ ਨੇ ਮੁਸਤੈਦੀ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਮੁੜ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਪੁਲਿਸ ਭਾਰਤ ਵੱਲੋਂ ਟਵੀਟ ਕਰ ਦੱਸਿਆ ਗਿਆ ਹੈ ਕਿ ਅਣਗਹਿਲੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ 222,224,225 A,120-B ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਸੀਆਈਏ ਇੰਚਾਰਜ ਦੇ ਖਿਲਾਫ ਧਾਰਾ 311 ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।

ਇਹ ਵੀ ਪੜੋ: ਜੰਮੂ ਤੇ ਕਸ਼ਮੀਰ ਤੋਂ ਪੰਜਾਬ 'ਚ ਨਸ਼ਾ ਸਪਲਾਈ ਕਰਨ ਵਾਲੇ ਡਰੱਗ ਰੈਕਟ ਦਾ ਪਰਦਾਫਾਸ਼

Last Updated :Oct 2, 2022, 5:23 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.