ETV Bharat / city

ਭਗਵੰਤ ਮਾਨ ਨੇ ਲਗਾਈ ਵੱਡੀ ਸਕੀਮ, ਜਿਸ ਨਾਲ ਪੰਜਾਬ ਦਾ ਵਪਾਰ ਹੋਵੇਗਾ ਮਜ਼ਬੂਤ

author img

By

Published : Sep 12, 2022, 5:45 PM IST

Updated : Sep 12, 2022, 10:57 PM IST

bhagwant mann trade fair in Germany ਮੁੱਖ ਮੰਤਰੀ ਭਗਵੰਤ ਮਾਨ ਨੇ ਜਰਮਨੀ ਵਿੱਚ ਇੰਟਰਨੈਸ਼ਨਲ Trade Fair ਵਿੱਚ ਹਿੱਸਾ ਲਿਆ। ਜਿਸ ਵਿੱਚ ਬਹੁਤ ਕੰਪਨੀਆਂ ਨੇ ਪੰਜਾਬ ਵਿੱਚ Invest ਕਰਨ ਦੀ ਹਾਮੀ ਭਰੀ ਹੈ ਅਤੇ ਕੰਪਨੀਆਂ ਨਾਲ ਅੱਜ ਸੋਮਵਾਰ ਨੂੰ ਜਰਮਨੀ ਵਿੱਚ ਮੀਟਿੰਗ ਹੋਈ ਹੈ। international trade fair in Germany

bhagwant mann trade fair in Germany
bhagwant mann trade fair in Germany

ਚੰਡੀਗੜ੍ਹ: ਅੱਜ ਸੋਮਵਾਰ ਨੂੰ ਜਰਮਨੀ bhagwant mann trade fair in Germany ਵਿੱਚ ਕਰਵਾਏ ਗਏ ਇੰਟਰਨੈਸ਼ਨਲ Trade Fair ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਹਿੱਸਾ ਲਿਆ। ਜਿਸ ਵਿੱਚ ਬਹੁਤ ਕੰਪਨੀਆਂ ਨੇ ਪੰਜਾਬ ਵਿੱਚ Invest ਕਰਨ ਦੀ ਹਾਮੀ ਭਰੀ ਹੈ ਅਤੇ ਕੰਪਨੀਆਂ ਨਾਲ ਅੱਜ ਜਰਮਨੀ ਵਿੱਚ ਮੀਟਿੰਗ ਹੋਈ ਹੈ। international trade fair in Germany

  • ਖੇਤੀ ਅਤੇ ਜ਼ਮੀਨੀ ਪਾਣੀਆਂ ਨਾਲ ਸੰਬੰਧਤ ਦੁਨੀਆਂ ਦੀ ਮੰਨੀ ਪ੍ਰਮੰਨੀ ਜਰਮਨ ਕੰਪਨੀ BayWa ਦੇ CEO Mr Marcus Pollinger , CEO of Vista Mrs Dr Heike Bach and Senior Consultant Smart Farming Mr Josef Thoma ਦੀ ਪੂਰੀ ਟੀਮ ਨਾਲ ਪੰਜਾਬ ਦੀ ਖੇਤੀ ਨਾਲ ਜੁੜੇ ਮਸਲਿਆਂ ਬਾਰੇ detail discussion ਹੋਈ.. pic.twitter.com/ZhsbG1VREX

    — Bhagwant Mann (@BhagwantMann) September 12, 2022 " class="align-text-top noRightClick twitterSection" data=" ">

ਜਾਣਕਾਰੀ ਅਨੁਸਾਰ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 11 ਸਤੰਬਰ 2022 ਤੋਂ 18 ਸਤੰਬਰ, 2022 ਜਰਮਨੀ ਦੌਰੇ ਉੱਤੇ ਹਨ। ਪੰਜਾਬ ਵਿੱਚ ਪੂੰਜੀ ਨਿਵੇਸ਼ ਦੇ ਪ੍ਰੋਗਰਾਮ ਸਬੰਧੀ ਮੁੱਖ ਮੰਤਰੀ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਦੇ ਵਫ਼ਦ ਦੀ ਅਗਵਾਈ ਕਰਨਗੇ, ਜਿਨ੍ਹਾਂ ਵੱਲੋਂ ਜਰਮਨੀ ਵਿਖੇ ਬਰਲਿਨ, ਫਰੈਂਕਫੋਰਟ ਅਤੇ ਮਿਊਨਿਖ ਵਿਖੇ ਜਰਮਨ ਸਨਅਤਕਾਰਾਂ ਅਤੇ ਵਪਾਰੀਆਂ ਨਾਲ ਮੀਟਿੰਗਾਂ ਦੇ ਪ੍ਰੋਗਰਾਮ ਕੀਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਵਾਧੂ ਮੁੱਖ ਸਕੱਤਰ ਵੇਨੂੰ ਪ੍ਰਸਾਦ ਵੀ ਕੁਝ ਸਮਾਂ ਪਹਿਲਾਂ ਹੀ ਜਰਮਨੀ ਗਏ ਸੀ।

  • ਅੱਜ ਜਰਮਨੀ ਵਿੱਚ ਕਰਵਾਏ ਗਏ ਇੰਟਰਨੈਸ਼ਨਲ Trade Fair ਵਿੱਚ ਹਿੱਸਾ ਲਿਆ.. ਓਹ ਕੰਪਨੀਆਂ ਜਿੰਨਾ ਨਾਲ ਅੱਜ ਮੀਟਿੰਗ ਹੋਈ…
    ZEPPELIN
    BUEHLER
    PRO MINENT
    DONALDSON
    IGUS
    CIPRIANI HARRISON VALVES
    PENTAIR pic.twitter.com/uhPbPSVjNY

    — Bhagwant Mann (@BhagwantMann) September 12, 2022 " class="align-text-top noRightClick twitterSection" data=" ">



ਇਸ ਦੌਰੇ ਦੌਰਾਨ ਮੁੱਖ ਮੰਤਰੀ ਨਵਿਆਉਣਯੋਗ ਊਰਜਾ, ਕਾਰ ਨਿਰਮਾਣ, ਫਾਰਮਾਸਿਊਟੀਕਲ, ਆਧੁਨਿਕ ਖੇਤੀ ਤਕਨੀਕਾਂ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਸਾਂਝ ਵਧਾਉਣ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਮਿਊਨਿਖ, ਫਰੈਂਕਫਰਟ ਅਤੇ ਬਰਲਿਨ ਵਿਖੇ ਆਪਣੇ ਠਹਿਰਾਅ ਦੌਰਾਨ ਬੀ.ਐੱਮ.ਡਬਲਿਊ, ਬੇਅ ਵਾਅ ਵਰਗੀਆਂ ਨਾਮੀਂ ਕੰਪਨੀਆਂ ਅਤੇ ਹੋਰ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਨ ਦੀ ਗੱਲ ਕਹੀਂ ਗਈ ਸੀ। ਮੁੱਖ ਮੰਤਰੀ ਦੀ ਇਸ ਅਹਿਮ ਫੇਰੀ ਨਾਲ ਸੂਬੇ ਵਿੱਚ ਵੱਡੇ ਨਿਵੇਸ਼, ਤਕਨੀਕੀ ਜਾਣਕਾਰੀ ਅਤੇ ਜਰਮਨ ਕੰਪਨੀਆਂ ਤੋਂ ਮੁਹਾਰਤ ਹਾਸਲ ਕਰਨ ਲਈ ਵੱਡਾ ਲਾਭ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜੋ:- ਇਕ ਅਜਿਹਾ ਕਿਸਾਨ ਜਿਸ ਨੇ ਨਹੀਂ ਲਿਆ ਕਦੇ ਕਰਜ਼ਾ, ਜੀਅ ਰਿਹਾ ਖੁਸ਼ਹਾਲ ਜ਼ਿੰਦਗੀ

Last Updated : Sep 12, 2022, 10:57 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.