ETV Bharat / city

ਨਸ਼ੇ ’ਤੇ ਸਖ਼ਤ ਮਾਨ ਸਰਕਾਰ, ਕਿਹਾ- 'ਨਸ਼ਾ ਵੇਚਣ ਵਾਲਿਆਂ ਨੂੰ ਨਹੀਂ ਜਾਵੇਗਾ ਬਖਸ਼ਿਆ'

author img

By

Published : May 12, 2022, 2:44 PM IST

Updated : May 12, 2022, 3:03 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨਸ਼ੇ ’ਤੇ ਨਕੇਲ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਡੀਸੀ ਅਤੇ ਐਸਐਸਪੀ ਦੇ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਸ਼ੇ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ।

ਨਸ਼ੇ ’ਤੇ ਨਕੇਲ ਕੱਸਣ ਦੀ ਤਿਆਰੀ
ਨਸ਼ੇ ’ਤੇ ਨਕੇਲ ਕੱਸਣ ਦੀ ਤਿਆਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ੇ ’ਤੇ ਨਕੇਲ ਕੱਸਣ ਲਈ ਡੀਸੀ ਅਤੇ ਐਸਐਸਪੀ ਦੇ ਨਾਲ ਮੀਟਿੰਗ ਸੱਦੀ ਗਈ। ਜਿਸ ’ਚ ਸੀਐੱਮ ਮਾਨ ਨੇ ਨਸ਼ੇ ’ਤੇ ਨਕੇਲ ਕੱਸਣ ਦੇ ਲਈ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ। ਇਸ ਸਬੰਧੀ ਸੀਐੱਮ ਮਾਨ ਵੱਲੋਂ ਟਵੀਟ ਵੀ ਕੀਤਾ ਗਿਆ।

ਸੀਐੱਮ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਡੀਸੀ ਅਤੇ ਐਸਐਸਪੀ ਦੇ ਨਾਲ ਮੀਟੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਐਸਐਸਪੀ ਨੂੰ ਨਿਰਦੇਸ਼ ਦਿੱਤੇ ਹਨ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਾ ਜਾਵੇ।

  • ਅੱਜ DCs ਤੇ SSPs ਦੀ ਮੀਟਿੰਗ ਸੱਦੀ। SSPs ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ

    ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ...ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ

    ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੇ ਹਾਂ pic.twitter.com/5zPHRLnndx

    — Bhagwant Mann (@BhagwantMann) May 12, 2022 " class="align-text-top noRightClick twitterSection" data=" ">

ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਖਿਲਾਫ ਉਨ੍ਹਾਂ ਵੱਲੋਂ ਵੱਡੀ ਜੰਗ ਛੇੜੀ ਜਾ ਰਹੀ ਹੈ। ਨਸ਼ੇ ਦੇ ਵਪਾਰ ’ਤੇ ਫੁੱਲ ਸਟਾਪ ਲੱਗਣ ਤੱਕ ਉਹ ਨਹੀਂ ਰੁਕਣਗੇ। ਇਸ ਤੋਂ ਇਲਾਵਾ ਸੀਐੱਮ ਮਾਨ ਨੇ ਇਹ ਵੀ ਕਿਹਾ ਕਿ ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ ’ਤੇ ਯੋਜਨਾ ਬਣਾਈ ਜਾ ਰਹੀ ਹੈ।

ਇਸ ਤੋਂ ਪਹਿਲਾਂ ਵੀ ਕੀਤੀ ਗਈ ਸੀ ਮੀਟਿੰਗ: ਕਾਬਿਲੇਗੌਰ ਹੈ ਕਿ ਸੀਐੱਮ ਮਾਨ ਵੱਲੋਂ ਸੀਨੀਅਰ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ ਸੀ ਜਿਸ ’ਚ ਸੀਐੱਮ ਮਾਨ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਨਸ਼ੇ ਦੇ ਖਾਤਮੇ ਦੇ ਲਈ ਸੀਨੀਅਰ ਅਧਿਕਾਰੀਆਂ ਨੂੰ ਦੋਸ਼ੀ ਖਿਲਾਫ ਸਖਤ ਐਕਸ਼ਨ ਲੈਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ। ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਸਾਡੇ ਨੌਜਵਾਨ ਪੀੜਤ ਹਨ ਦੋਸ਼ੀ ਨਹੀਂ।

ਸੀਐੱਮ ਮਾਨ ਨੇ ਕਿਹਾ ਸੀ ਕਿ ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ ਫਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਇਆ ਜਾਵੇਗਾ। ਨਾਲ ਹੀ ਉਨ੍ਹਾਂ ਨੇ ਲਿਖਿਆ ਸਾਡਾ ਖੁਆਬ ਨਸ਼ਾ ਮੁਕਤ ਪੰਜਾਬ।

ਇਹ ਵੀ ਪੜੋ: ਮੁੜ ਸਰਹੱਦ ’ਤੇ ਦਿਖਿਆ ਡਰੋਨ, ਬੀਐੱਸਐਫ ਦੇ ਜਵਾਨਾਂ ਨੇ ਕੀਤੀ ਫਾਇਰਿੰਗ

Last Updated :May 12, 2022, 3:03 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.