ਨੀਤੀ ਆਯੋਗ ਦੀ ਮੀਟਿੰਗ 'ਚ ਸ਼ਾਮਲ ਹੋਣ ਲਈ CM ਦਿੱਲੀ ਰਵਾਨਾ, ਪਿਛਲੀ ਸਰਕਾਰ 'ਤੇ ਚੁੱਕੇ ਸਵਾਲ!

author img

By

Published : Aug 6, 2022, 3:40 PM IST

ਨੀਤੀ ਆਯੋਗ ਦੀ ਮੀਟਿੰਗ 'ਚ ਸ਼ਾਮਲ ਹੋਣ ਲਈ CM ਦਿੱਲੀ ਰਵਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਦੋ ਦਿਨਾਂ ਲਈ ਦਿੱਲੀ ਦੌਰੇ ’ਤੇ ਹਨ। ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਸੀਐਮ ਕਿਹਾ ਕਿ ਉਹ ਦਿੱਲੀ ਵਿਖੇ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਉਨ੍ਹਾਂ ਪਿਛਲੀ ਸਰਕਾਰ ’ਤੇ ਤੰਜ਼ ਕਸਦਿਆਂ ਕਿਹਾ ਹੈ ਕਿ ਉਹ ਪਹਿਲੇ ਮੁੱਖ ਮੰਤਰੀ ਹਨ ਜਿਹੜੇ 4 ਸਾਲਾਂ ਵਿੱਚ ਪੰਜਾਬ ਲਈ ਪੈਕੇਜ ਲੈਣ ਲਈ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਜਾ ਰਿਹਾ ਹਾਂ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅੱਜ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋਏ ਹਨ। ਹਵਾਈ ਅੱਡੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਪਿਛਲੇ 4 ਸਾਲਾਂ ਵਿੱਚ ਪਹਿਲੀ ਵਾਰ ਪੰਜਾਬ ਬਾਰੇ ਗੱਲ ਕਰਨ ਵਾਲਾ ਪਹਿਲਾ ਮੁੱਖ ਮੰਤਰੀ ਹਾਂ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੀ ਗੱਲ ਕਰਨ ਲਈ ਨੀਤੀ ਆਯੋਗ ਦੀ ਮੀਟਿੰਗ ਵਿੱਚ ਹਿੱਸਾ ਲੈਣ ਜਾ ਰਿਹਾ ਹਾਂ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਸਾਨੂੰ ਕੋਈ ਵਿਸ਼ੇਸ਼ ਪੈਕੇਜ ਨਹੀਂ ਮਿਲਿਆ।

ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਮੈਂ ਦਿੱਲੀ 'ਚ ਹਵਾਬਾਜ਼ੀ ਮੰਤਰੀ ਨੂੰ ਮਿਲਣ ਜਾ ਰਿਹਾ ਹਾਂ ਅਤੇ ਮੋਹਾਲੀ ਏਅਰਪੋਰਟ ਅਤੇ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ 'ਤੇ ਹੋਰ ਦੇਸ਼ਾਂ ਲਈ ਉਡਾਣਾਂ ਸ਼ੁਰੂ ਕਰਨ ਲਈ ਗੱਲ ਕਰਾਂਗਾ, ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਆਯੁਸ਼ਮਾਨ ਸਕੀਮ ਕਿਤੇ ਵੀ ਨਹੀਂ ਰੁਕੀ ਹੈ, ਜਿੱਥੇ ਕਿਤੇ ਵੀ ਕੋਈ ਸਮੱਸਿਆ ਹੈ, ਅਸੀਂ ਇਸ ਨੂੰ ਠੀਕ ਕਰ ਰਹੇ ਹਾਂ ਅਤੇ ਜਿੰਨੀ ਰਾਸ਼ੀ ਬਣਦੀ ਹੈ ਹੌਲੀ-ਹੌਲੀ ਜਾਰੀ ਕਰ ਰਹੇ ਹਾਂ। ਇਸਦੇ ਨਾਲ ਹੀ ਸੀਐਮ ਨੇ ਕਿਸਾਨਾਂ ਦੇ ਮੁੱਦੇ 'ਤੇ ਬੋਲਦਿਆਂ ਕਿ ਮੈਂ ਘੱਟੋ-ਘੱਟ ਸਮਰਥਨ ਮੁੱਲ, ਪਾਣੀ, ਬਿਜਲੀ, ਡੈਮ ਸੁਰੱਖਿਆ ਐਕਟ ਵਰਗੇ ਮੁੱਦਿਆਂ 'ਤੇ ਵੀ ਕੇਂਦਰ ਨਾਲ ਗੱਲ ਕਰਾਂਗਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਜਾਨ ਗੁਆਉਣ ਵਾਲੇ ਸਾਰੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇ ਦਿੱਤਾ ਗਿਆ ਹੈ ਅਤੇ ਜੋ 2-3 ਕਿਸਾਨ ਰਹਿ ਗਏ ਹਨ, ਉਨ੍ਹਾਂ ਨੂੰ ਵੀ ਜਲਦੀ ਹੀ ਮੁਆਵਜ਼ਾ ਦੇ ਦਿੱਤਾ ਜਾਵੇਗਾ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਜਿਉਂ ਜਿਉਂ ਨੌਕਰੀਆਂ ਨਿੱਕਲ ਰਹੀਆਂ ਹਨ ਉਸ ਹਿਸਾਬ ਨਾਲ ਨੌਕਰੀ ਦੇ ਰਹੇ ਹਾਂ। ਇਸਦੇ ਨਾਲ ਹੀ ਮਾਨ ਨੇ ਕਿਹਾ ਕਿ ਅਸੀਂ 200 ਨੌਕਰੀਆਂ ਦੇ ਵੀ ਦਿੱਤੀਆਂ ਹਨ।

ਇਹ ਵੀ ਪੜ੍ਹੋ: ਸੀਐੱਮ ਮਾਨ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਹੋਏ ਪੇਸ਼, ਜਾਣੋ ਮਾਮਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.