ETV Bharat / city

ਮੁੱਖ ਮੰਤਰੀ ਮਾਨ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਵੰਡਾਇਆ ਦੁੱਖ, ਮੀਡੀਆ ਤੋਂ ਬਣਾਈ ਦੂਰੀ

author img

By

Published : Jun 3, 2022, 10:19 AM IST

Updated : Jun 3, 2022, 1:23 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਵਿਖੇ ਗਾਇਕ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨੂੰ ਮਿਲੇ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਕਰਨ
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਕਰਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਮੁਲਾਕਾਤ ਕੀਤੀ। ਨਾਲ ਹੀ ਉਨ੍ਹਾਂ ਦੇ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਸੀ।

ਸੀਐੱਮ ਮਾਨ ਨੇ ਮੀਡੀਆ ਤੋਂ ਬਣਾਈ ਦੂਰੀ: ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਤਕਰੀਬਨ 1 ਘੰਟਾ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਬਿਨਾਂ ਮੀਡੀਆ ਦੇ ਨਾਲ ਗੱਲ ਕਰੇ ਬਿਨਾਂ ਮੁੱਖ ਮੰਤਰੀ ਭਗਵੰਤ ਮਾਨ ਰਵਾਨਾ ਹੋ ਗਏ।

ਆਪ ਦੇ ਯੂਥ ਆਗੂ

'ਸਰਕਾਰ ਨੇ ਮੰਨੀਆਂ ਮੰਗਾਂ': ਆਪ ਦੇ ਯੂਥ ਆਗੂ ਨੇ ਕਿਹਾ ਕਿ ਮੂਸੇ ਵਾਲੇ ਦੇ ਪਰਿਵਾਰ ਨੇ ਜੋ ਮੰਗਾਂ ਰੱਖੀਆਂ ਸਨ ਸਰਕਾਰ ਵੱਲੋਂ ਪ੍ਰਵਾਨ ਕਰ ਲਈਆਂ ਗਈਆਂ ਹਨ। ਇਨ੍ਹਾਂ ਮੰਗਾਂ ਦੇ ਵਿੱਚ ਸਿੱਧੂ ਦੀ ਯਾਦ ਵਿੱਚ ਹਸਪਤਾਲ, ਖੇਡ ਸਟੇਡੀਅਮ ਦੀ ਮੰਗ ਰੱਖੀ ਗਈ ਸੀ ਤੇ ਸਰਕਾਰ ਨੇ ਪ੍ਰਵਾਨ ਕੀਤੀ ਹੈ ਤੇ ਨਾਲ ਹੀ ਕਾਤਲਾਂ ਨੂੰ ਜਲਦ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਦੇਣ ਦੀ ਵੀ ਗੱਲ ਆਖੀ ਹੈ। ਮੁੱਖ ਮੰਤਰੀ ਦੀ ਪਰਿਵਾਰ ਦੇ ਨਾਲ ਇੱਕ ਘੰਟਾ ਗੱਲਬਾਤ ਹੋਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਕਰਨ

ਸੀਐੱਮ ਮਾਨ ਨੇ ਪਰਿਵਾਰ ਨੂੰ ਦਿੱਤਾ ਭਰੋਸਾ: ਆਮ ਆਦਮੀ ਪਾਰਟੀ ਪੰਜਾਬ ਦੇ ਟਵੀਟਰ ਅਕਾਉਂਟ ’ਤੇ ਸੀਐੱਮ ਮਾਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਨਾਲ ਹੀ ਦੱਸਿਆ ਕਿ ਸੀਐੱਮ ਮਾਨ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਜਲਦ ਹੀ ਕਤਲ ਦੇ ਦੋਸ਼ੀਆਂ ਨੂੰ ਫੜਿਆ ਜਾਵੇਗਾ। ਕਿਸੇ ਕੀਮਤ ‘ਤੇ ਦੋਸ਼ੀਆਂ ਨੂੰ ਨਹੀਂ ਬਖ਼ਸ਼ਾਂਗੇ। ਇਨਸਾਫ਼ ਹਰ ਹਾਲ ਕੀਤਾ ਜਾਵੇਗਾ।

ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਵਿਧਾਇਕ ਦਾ ਹੋਇਆ ਵਿਰੋਧ: ਦੱਸ ਦਈਏ ਕਿ ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਸਨ, ਜਿਹਨਾਂ ਦਾ ਲੋਕਾਂ ਨੇ ਵਿਰੋਧ ਕੀਤਾ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

  • CM ਸ. @BhagwantMann ਜੀ ਦੁਆਰਾ ਮਰਹੂਮ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲੇ ਜੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਗਿਆ। CM ਮਾਨ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਜਲਦ ਕਤਲ ਦੇ ਦੋਸ਼ੀਆਂ ਨੂੰ ਫੜਿਆ ਜਾਵੇਗਾ। ਕਿਸੇ ਕੀਮਤ ‘ਤੇ ਦੋਸ਼ੀਆਂ ਨੂੰ ਨਹੀਂ ਬਖ਼ਸ਼ਾਂਗੇ। ਇਨਸਾਫ਼ ਹਰ ਹਾਲ ਕੀਤਾ ਜਾਵੇਗਾ। pic.twitter.com/aFmx7928wz

    — AAP Punjab (@AAPPunjab) June 3, 2022 " class="align-text-top noRightClick twitterSection" data=" ">

ਵਿਧਾਇਕ ਨੇ ਮੰਗੀ ਸੀ ਲੋਕਾਂ ਤੋਂ ਮੁਆਫੀ: ਇਸ ਦੌਰਾਨ ਵਿਧਾਇਕ ਨੇ ਲੋਕਾਂ ਨੂੰ ਹੱਥ ਜੋੜਕੇ ਮਾਫੀ ਵੀ ਮੰਗੀ, ਪਰ ਲੋਕਾਂ ਨੇ ਉਹਨਾਂ ਨੂੰ ਘਰ ਦੇ ਅੰਦਰ ਨਹੀਂ ਜਾਣ ਦਿੱਤਾ। ਲੋਕਾਂ ਨੇ ਇਲਜ਼ਾਮ ਲਗਾਏ ਕਿ ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾ ਪੂਰੇ ਪਿੰਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਤੇ ਸਾਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ, ਜਿਸ ਕਾਰਨ ਸਾਡੇ ਦਿਲਾਂ ਵਿੱਚ ਰੋਸ ਹੈ ਤੇ ਅਸੀਂ ਇਥੇ ਕਿਸੇ ਵੀ ਸਿਆਸੀ ਆਗੂ ਨੂੰ ਨਹੀਂ ਆਉਣ ਦੇਵਾਂਗੇ।

ਇਹ ਵੀ ਪੜੋ: ਮੂਸੇਵਾਲਾ ਦੇ ਘਰ ਪਹੁੰਚੇ ਆਪ ਵਿਧਾਇਕ ਦਾ ਵਿਰੋਧ, ਨਹੀਂ ਦਿੱਤਾ ਅੰਦਰ ਜਾਣ

Last Updated :Jun 3, 2022, 1:23 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.