ETV Bharat / city

ਮੁੱਖ ਮੰਤਰੀ ਵੱਲੋਂ ਕੋਵਿਡ 19 ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

author img

By

Published : Feb 2, 2021, 8:55 PM IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ਰੰਟਲਾਈਨ ਵਰਕਰਾਂ ਲਈ ਕੋਵਿਡ 19 ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਇਹ ਸ਼ੁਰੂਆਤ ਪੁਲਿਸ ਹੈਡਕੁਆਰਟਰ ਵਿਖੇ ਕੀਤੀ। ਦੂਜੇ ਪੜਾਅ ਤਹਿਤ ਪੰਜਾਬ ਭਰ 'ਚ ਲਗਭਗ 82789 ਪੁਲਿਸ ਮੁਲਾਜ਼ਮਾਂ ਦਾ ਕੋਰੋਨਾ ਵੈਕਸੀਨੇਸ਼ਨ ਹੋਵੇਗਾ।

ਕੋਵਿਡ-19 ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ
ਕੋਵਿਡ-19 ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ਰੰਟਲਾਈਨ ਵਰਕਰਾਂ ਲਈ ਕੋਵਿਡ 19 ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਇਹ ਸ਼ੁਰੂਆਤ ਪੁਲਿਸ ਹੈਡਕੁਆਰਟਰ ਵਿਖੇ ਕੀਤੀ। ਇਸ ਦੌਰਾਨ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਸਣੇ ਉੱਚ ਪੁਲਿਸ ਅਧਿਕਾਰੀਆਂ ਨੇ ਕੋਰੋਨਾ ਦਾ ਟੀਕਾ ਲਗਵਾ ਕੇ ਪੁਲਿਸ ਮੁਲਾਜ਼ਮਾਂ ਨੂੰ ਪ੍ਰੇਰਤ ਕੀਤਾ।

ਮੁੱਖ ਮੰਤਰੀ ਨੇ ਕੋਵਿਡ-19 ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ
ਮੁੱਖ ਮੰਤਰੀ ਨੇ ਕੋਵਿਡ-19 ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ

ਦੂਜੇ ਪੜਾਅ ਦੌਰਾਨ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਦਿਨਕਰ ਗੁਪਤਾ ਨੇ ਸਵੈ-ਇੱਛਾ ਨਾਲ ਪਹਿਲਾ ਕੋਰੋਨਾ ਦਾ ਟੀਕਾ ਲਗਵਾਇਆ। ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਅਨੁਰਾਗ ਅਗਰਵਾਲ ਵੀ ਇਸ ਸੈਸ਼ਨ ਦੌਰਾਨ ਪੰਜਾਬ ਪੁਲਿਸ ਦੇ ਹੋਰਨਾ ਉੱਚ ਅਧਿਕਾਰੀਆਂ ਸਣੇ ਟੀਕਾ ਲਗਵਾਉਣ ਵਾਲਿਆਂ ਵਿੱਚ ਸ਼ਾਮਲ ਹਨ। ਪੰਜਾਬ ਵਿੱਚ ਚੱਲ ਰਹੀ ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਤਹਿਤ ਪੰਜਾਬ ਭਰ 'ਚ ਲਗਭਗ 82789 ਪੁਲਿਸ ਮੁਲਾਜ਼ਮਾਂ ਦਾ ਕੋਰੋਨਾ ਵੈਕਸੀਨੇਸ਼ਨ ਹੋਵੇਗਾ।

ਟੀਕਾਕਰਨ ਮੁਹਿੰਮ ਦੀ ਸੁਰੂਆਤ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਿਸ ਹੈਡਕੁਆਟਰ ਵਿਖੇ ਪੰਜਾਬ ਪੁਲਿਸ ਸ਼ਹੀਦ ਸਮਾਰਕ ‘ਤੇ ਅੱਤਵਾਦ ਵਿਰੁੱਧ ਲੜਾਈ ਦੌਰਾਨ ਸ਼ਹੀਦ ਹੋਏ 1800 ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਮੁੱਖ ਮੰਤਰੀ ਨੇ ਕੋਵਿਡ-19 ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ
ਮੁੱਖ ਮੰਤਰੀ ਨੇ ਕੋਵਿਡ-19 ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ

ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੀਆਂ ਕੋਸ਼ਿਸਾਂ ਦੀ ਸ਼ਲਾਘਾ ਕਰਦਿਆਂ ਕਿਹਾ,"ਜਦੋਂ ਪੰਜਾਬ ਤੇ ਦੇਸ਼ ਦੇ ਬਾਕੀ ਹਿੱਸਿਆਂ 'ਚ ਕੋਵਿਡ -19 ਸ਼ਿਖਰ ‘ਤੇ ਸੀ, ਉਸ ਸਮੇਂ ਸਾਰੀ ਪੁਲਿਸ ਫੋਰਸ ਅਤੇ ਫਰੰਟਲਾਈਨ ਵਰਕਰਾਂ ਨੇ ਦਿਨ ਰਾਤ ਤਨਦੇਹੀ ਨਾਲ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਨੇ ਕਾਨੂੰਨ ਤੇ ਵਿਵਸਥਾ ਨੂੰ ਬਣਾਈ ਰੱਖਣ ਤੋਂ ਇਲਾਵਾ ਕੋਰੋਨਾ ਕਾਲ ਦੌਰਾਨ ਕਰਫਿਊ ਦੇ ਸਮੇਂ ਲੋੜਵੰਦ ਲੋਕਾਂ ਨੂੰ ਖਾਣ,ਦਵਾਈਆਂ ਤੇ ਹੋਰਨਾਂ ਲੋੜੀਂਦਾ ਚੀਜ਼ਾਂ ਵੀ ਘਰ ਘਰ ਜਾ ਕੇ ਮੁਹੱਈਆ ਕਰਵਾਈਆਂ।

ਉਨ੍ਹਾਂ ਦੱਸਿਆ ਕਿ ਕੁੱਲ 6153 ਪੁਲਿਸ ਕਰਮੀ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ, ਜਿਨ੍ਹਾਂ ਵਿਚੋਂ 6086 ਸਫਲਤਾਪੂਰਵਕ ਸਿਹਤਯਾਬ ਹੋ ਗਏ ਹਨ। ਜਦੋਂਕਿ 15 ਪੁਲਿਸ ਮੁਲਾਜ਼ਮ ਅਜੇ ਵੀ ਕੋਰੋਨਾ ਪੌਜ਼ੀਟਿਵ ਹਨ ਤੇ ਜ਼ੇਰੇ-ਇਲਾਜ ਹਨ। ਇਸ ਦੌਰਾਨ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ 52 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਤਰ੍ਹਾਂ ਨਾਲ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਕੋਰੋਨਾ ਕਾਰਨ ਮਰਨ ਵਾਲੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਨੇ ਕੋਵਿਡ-19 ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ
ਮੁੱਖ ਮੰਤਰੀ ਨੇ ਕੋਵਿਡ-19 ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਲਾਜ਼ਮ 24 ਘੰਟੇ ਸੂਬੇ ਦੇ ਲੋਕਾਂ ਦੀ ਸੇਵਾ 'ਚ ਜੁਟੇ ਰਹਿੰਦੇ ਹਨ। ਇਸ ਲਈ ਸਮੁੱਚੀ ਪੰਜਾਬ ਪੁਲਿਸ ਨੂੰ ਟੀਕਾ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਉਹ ਖ਼ੁਦ ਨੂੰ ਤੇ ਸੂਬੇ ਦੇ ਲੋਕਾਂ ਨੂੰ ਕੋਵਿਡ ਤੋਂ ਸੁਰੱਖਿਅਤ ਰੱਖ ਸਕਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.