ਮੁੱਖ ਮੰਤਰੀ ਚਰਨਜੀਤ ਚੰਨੀ ਗੁ. ਸ਼ਹੀਦ ਬਾਬਾ ਤੇਗਾ ਸਿੰਘ ਜੀ ਹੋਏ ਨਤਮਸਤਕ

author img

By

Published : Nov 25, 2021, 8:54 PM IST

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁ. ਸ਼ਹੀਦ ਬਾਬਾ ਤੇਗਾ ਸਿੰਘ ਜੀ ਹੋਏ ਨਤਮਸਤਕ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਗਾ ਨੇੜੇ ਪਿੰਡ ਚੰਦ ਪੁਰਾਣਾ ਦੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਵਿਖੇ ਰਾਤ ਬਿਤਾਈ। ਜਿਕਰੋਯੋਗ ਹੈ ਕਿ ਮੁੱਖ ਮੰਤਈ ਚੰਨੀ ਚਾਰ ਸਾਲ ਪਹਿਲਾਂ ਸਾਈਕਲ ਯਾਤਰਾ ਦੌਰਾਨ ਵੀ ਪਹਿਲਾਂ ਵੀ ਇਸ ਪਵਿੱਤਰ ਅਸਥਾਨ 'ਤੇ ਰੁਕੇ ਸਨ।

ਮੋਗਾ : ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਉਸੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਤੇਗਾ ਸਿੰਘ ਵਿਖੇ ਰਾਤ ਬਿਤਾਈ ਜਿੱਥੇ ਉਹ ਸਾਲ 2016 'ਚ ਸਾਈਕਲ ਯਾਤਰਾ ਦੌਰਾਨ ਰੁਕੇ ਸਨ।

ਮੁੱਖ ਮੰਤਰੀ ਚੰਨੀ ਜਦੋਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸਨ ਤਾਂ ਉਨ੍ਹਾਂ ਨੇ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਪੰਜਾਬੀਆਂ ਨੂੰ ਜਾਣੂੰ ਕਰਵਾਉਣ ਲਈ ਸੂਬੇ ਭਰ 'ਚ ਸਾਈਕਲ ਯਾਤਰਾ ਕੱਢੀ ਸੀ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁ. ਸ਼ਹੀਦ ਬਾਬਾ ਤੇਗਾ ਸਿੰਘ ਜੀ ਹੋਏ ਨਤਮਸਤਕ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁ. ਸ਼ਹੀਦ ਬਾਬਾ ਤੇਗਾ ਸਿੰਘ ਜੀ ਹੋਏ ਨਤਮਸਤਕ

ਜਦੋਂ ਇਹ ਯਾਤਰਾ ਮੋਗਾ ਪਹੁੰਚੀ ਸੀ ਤਾਂ ਮੁੱਖ ਮੰਤਰੀ ਚੰਨੀ ਨੇ ਪਿੰਡ ਚੰਦ ਪੁਰਾਣਾ ਦੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਵਿਖੇ ਰਾਤ ਬਿਤਾਈ ਸੀ। ਹਾਲਾਂਕਿ, ਮੁੱਖ ਮੰਤਰੀ ਦੇ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਜਦੋਂ ਉਨ੍ਹਾਂ ਨੇ ਮੋਗਾ ਦੇ ਦੌਰੇ ਦੌਰਾਨ ਕਈ ਸਮਾਗਮਾਂ 'ਚ ਸ਼ਿਰਕਤ ਕੀਤੀ ਤਾਂ ਉਹ ਕਿਸੇ ਹੋਟਲ, ਰੈਸਟ ਹਾਊਸ ਜਾਂ ਕਿਸੇ ਪਾਰਟੀ ਲੀਡਰ ਦੇ ਆਲੀਸ਼ਾਨ ਘਰ 'ਚ ਰੁਕਣ ਦੀ ਥਾਂ ਇਸ ਗੁਰਦੁਆਰਾ ਸਾਹਿਬ ਵਿਖੇ ਰੁਕਣ ਲਈ ਪਹੁੰਚੇ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁ. ਸ਼ਹੀਦ ਬਾਬਾ ਤੇਗਾ ਸਿੰਘ ਜੀ ਹੋਏ ਨਤਮਸਤਕ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁ. ਸ਼ਹੀਦ ਬਾਬਾ ਤੇਗਾ ਸਿੰਘ ਜੀ ਹੋਏ ਨਤਮਸਤਕ

ਮੁੱਖ ਮੰਤਰੀ ਚੰਨੀ ਸ਼ਾਮ 6.40 ਵਜੇ ਇੱਥੇ ਪਹੁੰਚੇ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਨਾਲ ਇਸ ਪਾਵਨ ਅਸਥਾਨ ਉਤੇ ਮੱਥਾ ਟੇਕਿਆ। ਇਸੇ ਦੌਰਾਨ ਮੁੱਖ ਮੰਤਰੀ ਚੰਨੀ ਨੇ ਲੰਗਰ ਵੀ ਛਕਿਆ। ਇਸ ਮੌਕੇ ਬਾਬਾ ਗੁਰਦੀਪ ਸਿੰਘ ਨੇ ਮੁੱਖ ਮੰਤਰੀ ਚੰਨੀ ਨੂੰ ਸਿਰੋਪਾਓ ਵੀ ਬਖਸ਼ਿਸ਼ ਕੀਤਾ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁ. ਸ਼ਹੀਦ ਬਾਬਾ ਤੇਗਾ ਸਿੰਘ ਜੀ ਹੋਏ ਨਤਮਸਤਕ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁ. ਸ਼ਹੀਦ ਬਾਬਾ ਤੇਗਾ ਸਿੰਘ ਜੀ ਹੋਏ ਨਤਮਸਤਕ

ਇਹ ਵੀ ਪੜ੍ਹੋ : ਸੂਬੇ ਦੇ ਵਿਕਾਸ ਲਈ ਚੰਨੀ ਮਾਡਲ ਤੋਂ ਵਧੀਆ ਹੋਰ ਕੋਈ ਮਾਡਲ ਨਹੀਂ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲਾਂ ਬਾਅਦ ਮੁੜ ਇਸ ਪਵਿੱਤਰ ਅਸਥਾਨ 'ਤੇ ਆ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਨਸੀਬ ਹੋਇਆ, ਕਿਉਂ ਜੋ ਇਸ ਅਸਥਾਨ ਦੀ ਉਨ੍ਹਾਂ ਦੀ ਜਿੰਦਗੀ 'ਚ ਬੇਹੱਦ ਮਹੱਤਤਾ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁ. ਸ਼ਹੀਦ ਬਾਬਾ ਤੇਗਾ ਸਿੰਘ ਜੀ ਹੋਏ ਨਤਮਸਤਕ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁ. ਸ਼ਹੀਦ ਬਾਬਾ ਤੇਗਾ ਸਿੰਘ ਜੀ ਹੋਏ ਨਤਮਸਤਕ

ਇਸ ਮੌਕੇ ਮੁੱਖ ਮੰਤਰੀ ਨਾਲ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਵਿਧਾਇਕ ਡਾ. ਹਰਜੋਤ ਕਮਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ.ਕੇ. ਯਾਦਵ ਤੇ ਹੋਰ ਮੌਜੂਦ ਸਨ।

ਇਹ ਵੀ ਪੜ੍ਹੋ : ‘ਆਪ’ ਵਿਧਾਇਕ ਜੱਗਾ ਕਾਂਗਰਸ ਵਿੱਚ ਸ਼ਾਮਲ

ETV Bharat Logo

Copyright © 2024 Ushodaya Enterprises Pvt. Ltd., All Rights Reserved.