ETV Bharat / city

Delhi Violence: ਕਮੇਟੀ ਨੇ ਸਪੀਕਰ ਨੂੰ ਸੌਂਪੀ ਜਾਂਚ ਰਿਪੋਰਟ

author img

By

Published : Sep 8, 2021, 4:53 PM IST

ਕਮੇਟੀ ਨੇ ਸਪੀਕਰ ਨੂੰ ਸੌਂਪੀ ਜਾਂਚ ਰਿਪੋਰਟ
ਕਮੇਟੀ ਨੇ ਸਪੀਕਰ ਨੂੰ ਸੌਂਪੀ ਜਾਂਚ ਰਿਪੋਰਟ

ਸਪੀਕਰ ਰਾਣਾ ਕੇਪੀ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਵੈਦ ਅਤੇ ਹੋਰ ਮੈਂਬਰਾਂ ਨੇ ਉਨ੍ਹਾਂ ਨੂੰ ਰਿਪੋਰਟ ਸੌਂਪੀ ਹੈ। ਇਸ ਰਿਪੋਰਟ ’ਚ ਕਿਸਾਨ ਅੰਦੋਲਨ ਦੇ ਦੌਰਾਨ ਵੱਖ-ਵੱਖ ਥਾਂਵਾਂ ’ਤੇ ਹੋਏ ਪ੍ਰੋਗਰਾਮ ਅਤੇ ਸਾਰੀ ਘਟਨਾ ਦੀ ਜਾਣਕਾਰੀ ਆਦਿ ਦਾ ਜ਼ਿਕਰ ਕੀਤਾ ਗਿਆ ਹੈ।

ਚੰਡੀਗੜ੍ਹ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਬਾਰਡਰ ’ਤੇ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਧਰਨੇ ’ਤੇ ਬੈਠੇ ਹੋਏ ਹਨ। ਇਸ ਦੌਰਾਨ 26 ਜਨਵਰੀ ਨੂੰ ਹੋਈ ਘਟਨਾ ਤੋਂ ਬਾਅਦ ਪੰਜਾਬ ਵਿਧਾਨ ਸਭਾ ਨੇ ਇੱਕ ਕਮੇਟੀ ਬਣਾਈ ਸੀ ਅਤੇ 26 ਜਨਵਰੀ ਨੂੰ ਹੋਈ ਘਟਨਾ ਦੇ ਸਬੰਧ ’ਚ ਪੂਰੀ ਡਿਟੇਲ ਰਿਪੋਰਟ ਮੰਗੀ ਸੀ। ਜਿਸ ਸਬੰਧੀ ਕਮੇਟੀ ਨੇ ਰਿਪੋਰਟ ਨੂੰ ਜਮਾ ਕਰਵਾ ਦਿੱਤਾ ਹੈ। ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ 80 ਤੋਂ ਜਿਆਦਾ ਕਿਸਾਨਾਂ ਨਾਲ ਇਸ ਸਬੰਧੀ ਗੱਲਬਾਤ ਕੀਤੀ ਗਈ ਹੈ। 26 ਜਨਵਰੀ ਦੀ ਘਟਨਾ ਦਾ ਜ਼ਿਕਰ ਰਿਪੋਰਟ ’ਚ ਕੀਤਾ ਗਿਆ ਹੈ।

ਕਮੇਟੀ ਨੇ ਸਪੀਕਰ ਨੂੰ ਸੌਂਪੀ ਜਾਂਚ ਰਿਪੋਰਟ

'ਬਣਦੀ ਕਾਰਵਾਈ ਕੀਤੀ ਜਾਵੇਗੀ'

ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਵੈਦ ਅਤੇ ਹੋਰ ਮੈਂਬਰਾਂ ਨੇ ਉਨ੍ਹਾਂ ਨੂੰ ਰਿਪੋਰਟ ਸੌਂਪੀ ਹੈ। ਇਸ ਰਿਪੋਰਟ ’ਚ ਕਿਸਾਨ ਅੰਦੋਲਨ ਦੇ ਦੌਰਾਨ ਵੱਖ-ਵੱਖ ਥਾਂਵਾਂ ’ਤੇ ਹੋਏ ਪ੍ਰੋਗਰਾਮ ਅਤੇ ਸਾਰੀ ਘਟਨਾ ਦੀ ਜਾਣਕਾਰੀ ਆਦਿ ਦਾ ਜ਼ਿਕਰ ਕੀਤਾ ਗਿਆ ਹੈ। ਆਉਣ ਵਾਲੇ ਸਮੇਂ ’ਚ ਰਿਪੋਰਟ ਦੀ ਜਾਂਚ ਕਰਨ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।

ਸਪੀਕਰ ਨੂੰ ਦਿੱਤਾ ਗਿਆ ਸੀ ਕਮੇਟੀ ਬਣਾਉਣ ਦਾ ਅਧਿਕਾਰ

ਕਾਬਿਲੇਗੌਰ ਹੈ ਕਿ 5 ਮਾਰਚ 2021 ਨੂੰ ਸਦਨ ’ਚ ਇਹ ਮੰਗ ਰੱਖੀ ਸੀ ਕਿ ਨਵੀਂ ਦਿੱਲੀ ’ਚ ਕਿਸਾਨ ਅੰਦੋਲਨ ਦੇ ਦੌਰਾਨ ਪੰਜਾਬ ਤੋਂ ਗਏ ਕਿਸਾਨਾਂ ਅਤੇ ਨੌਜਵਾਨਾਂ ’ਤੇ ਕੀਤੀ ਗਈ ਪੁਲਿਸ ਦੀ ਕਾਰਵਾਈ ਦੀ ਜਾਂਚ ਦੇ ਲਈ ਇੱਕ ਵਿਸ਼ੇਸ਼ ਕਮੇਟੀ ਬਣਾਈ ਜਾਵੇ, ਇਸ ਕਮੇਟੀ ਨੂੰ ਬਣਾਉਣ ਦੇ ਸਾਰੇ ਅਧਿਕਾਰ ਸਪੀਕਰ ਨੂੰ ਸੌਂਪ ਦਿੱਤੇ ਗਏ ਸੀ।

ਪੰਜ ਮੈਂਬਰੀ ਕਮੇਟੀ ਦਾ ਕੀਤਾ ਗਿਆ ਗਠਨ

ਸਪੀਕਰ ਰਾਣਾ ਕੇਪੀ ਸਿੰਘ ਨੇ 30 ਮਾਰਚ ਨੂੰ ਪੰਜ ਮੈਂਬਰੀ ਕਮੇਟੀ ਬਣਾਈ ਸੀ ਜਿਸ ’ਚ ਵਿਧਾਇਕ ਕੁਲਦੀਪ ਸਿੰਘ ਵੈਦ, ਕੁਲਬੀਰ ਸਿੰਘ ਜ਼ੀਰਾ, ਫਤਿਹ ਜੰਗ ਸਿੰਘ ਬਾਜਵਾ, ਸਰਬਜੀਤ ਕੌਰ ਮਾਣੂੰਕੇ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਸ਼ਾਮਲ ਕੀਤਾ ਗਿਆ ਸੀ।

ਕਮੇਟੀ ਦੇ ਮੈਂਬਰਾਂ ਨੇ ਕਿਸਾਨਾਂ ਨਾਲ ਕੀਤੀ ਗੱਲਬਾਤ

ਕਮੇਟੀ ਦੇ ਮੈਂਬਰਾਂ ਨੇ ਲੁਧਿਆਣਾ, ਮੋਗਾ, ਬਠਿੰਡਾ ਸੰਗਰੂਰ, ਮਾਨਸਾ, ਨਵਾਂਸ਼ਹਿਰ, ਜਲੰਧਰ ਅਤੇ ਅੰਮ੍ਰਿਤਸਰ ਜ਼ਿਲ੍ਹਿਆ ਦਾ ਦੌਰਾ ਕਰਕੇ ਪੀੜਤ ਕਿਸਾਨਾਂ, ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਕਮੇਟੀ ਦੇ ਮੈਂਬਰਾਂ ਨੇ ਉਨ੍ਹਾਂ ਦੇ ਬਿਆਨਾਂ ਨੂੰ ਰਿਪੋਰਟ ’ਚ ਦਰਜ ਕੀਤਾ ਹੈ ਅਤੇ ਹੁਣ ਇਸ ਰਿਪੋਰਟ ਨੂੰ ਉਨ੍ਹਾਂ ਨੇ ਸਪੀਕਰ ਨੂੰ ਸੌਂਪ ਦਿੱਤਾ ਹੈ।

ਇਹ ਵੀ ਪੜੋ: ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ, ਪਿੱਛੇ ਹੱਟੇਗੀ ਸਰਕਾਰ?

ETV Bharat Logo

Copyright © 2024 Ushodaya Enterprises Pvt. Ltd., All Rights Reserved.