ETV Bharat / city

ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਕਾਂਗਰਸ ਸਰਕਾਰ ਨਹੀਂ ਗੰਭੀਰ, ਕੈਪਟਨ ਦੇ ਕਹਿਣ ’ਤੇ...

author img

By

Published : Dec 24, 2021, 1:46 PM IST

Updated : Dec 24, 2021, 2:28 PM IST

ਭਾਜਪਾ ਵੱਲੋਂ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ
ਭਾਜਪਾ ਵੱਲੋਂ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ

ਭਾਜਪਾ ਵੱਲੋਂ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ, ਇਸ ਦੌਰਾਨ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ (Congress government is not serious) ਨਹੀਂ ਹੈ, ਜਿਸ ਕਾਰਨ ਵੱਡੀਆਂ ਘਟਨਾਵਾਂ ਵਾਪਰ ਰਹੀਆਂ ਹਨ।

ਚੰਡੀਗੜ੍ਹ: ਲੁਧਿਆਣਾ ਜ਼ਿਲ੍ਹਾ ਕਚਹਿਰੀ ’ਚ ਹੋਏ ਧਮਾਕੇ (Ludhiana District Court Blast) ਤੋਂ ਬਾਅਦ ਪੰਜਾਬ ਦੀ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ ਤੇ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ’ਤੇ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਪੰਜਾਬ ਭਾਜਪਾ ਵੱਲੋਂ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ, ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਲੁਧਿਆਣਾ ਬੰਬ ਧਮਾਕਾ (Ludhiana District Court Blast) ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਨੂੰ ਦਰਸਾਉਂਦਾ ਹੈ।

ਇਹ ਵੀ ਪੜੋ: Ludhiana District Court Blast: ਜਲੰਧਰ ਦੇ ਦਿਹਾਤੀ ਇਲਾਕਿਆਂ ਵਿੱਚ ਧਾਰਾ 144 ਲਾਗੂ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਚਿਤਾਵਨੀ ਦੇ ਬਾਵਜੂਦ ਸਰਕਾਰੀ ਏਜੰਸੀਆਂ ਨਾਕਾਮ ਸਾਬਤ ਹੋਈਆਂ ਹਨ। ਉਹਨਾਂ ਨੇ ਕਿਹਾ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਕਿਹੜੀਆਂ ਤਾਕਤਾਂ ਹਨ ਜੋ ਇਹ ਸਭ ਵਿਉਂਤ ਬਣਾ ਰਹੀਆਂ ਹਨ, ਉਹ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰ ਰਹੀਆਂ ਹਨ ਜਿਸ ਬਾਰੇ ਜਾਂਚ ਹੋਣੀ ਚਾਹੀਦੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਨਵਜੋਤ ਸਿੰਘ ਸਿੱਧੂ ਦੇ ਬਿਆਨ ਇਸ ਵਿਸ਼ੇ 'ਤੇ ਰਾਜਨੀਤੀ ਕਰ ਰਹੇ ਹਨ।

ਚੋਣਾਂ ਨੇੜੇ ਆਉਂਦੇ ਹੀ ਹੁੰਦੇ ਨੇ ਬੰਬ ਧਮਾਕੇ ਤੇ ਬੇਅਦਬੀਆਂ

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਹੀ ਪੰਜਾਬ ਵਿੱਚ ਚੋਣਾਂ ਨੇੜੇ ਆਉਂਦੀਆਂ ਹਨ ਉਦੋਂ ਹੀ ਸੂਬੇ ਵਿੱਚ ਬੰਬ ਧਮਾਕੇ ਤੇ ਬੇਅਦਬੀਆਂ ਹੋਣੀਆਂ ਸ਼ੁਰੂ ਹੋ ਜਾਦੀਆਂ ਹਨ। ਉਹਨਾਂ ਨੇ ਕਿਹਾ ਕਿ ਇਸ ਦੀ ਨਿਰਪੱਖ ਤੇ ਜਲਦ ਤੋਂ ਜਲਦ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿੰਮੇਵਾਰੀ ਲੈਣ।

ਭਾਜਪਾ ਵੱਲੋਂ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ

ਕੇਂਦਰ ਨੇ ਕੈਪਟਨ ਦੇ ਕਹਿਣ 'ਤੇ ਹੀ BSF ਦਾ ਘੇਰਾ ਵਧਾਇਆ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਉੱਤੇ ਬੀਐਸਐਫ਼ ਦਾ ਘੇਰਾ ਵਧਾਇਆ ਹੈ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੰਬੇ ਸਮੇਂ ਤੋਂ ਚਿਤਾਵਨੀ ਦਿੰਦੇ ਆ ਰਹੇ ਹਨ ਕਿ ਸਰਹੱਦ ਪਾਰੋਂ ਡਰੋਨ ਆ ਰਹੇ ਹਨ ਤੇ ਪਾਕਿਸਤਾਨ ਆਪਣੀਆਂ ਸਾਜ਼ਿਸ਼ਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਸ਼ਰਮਾ ਨੇ ਕਿਹਾ ਕਿ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਕਾਰਨ ਬੀਐਸਐਫ਼ ਨੇ ਘੇਰਾ ਵਧਾਇਆ ਹੈ, ਪਰ ਪੰਜਾਬ ਸਰਕਾਰ ਵੱਲੋਂ ਕੋਈ ਸਹਿਯੋਗ ਨਹੀਂ ਮਿਲਆ, ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਗੰਭੀਰ ਨਹੀਂ ਹੈ।

ਉਹਨਾਂ ਨੇ ਕਿਹਾ ਕਿ ਸਰਕਾਰ ਦਾ ਕੰਮ ਜਾਂਚ ਕਰਨਾ ਹੁੰਦਾ ਹੈ, ਇਲਜ਼ਾਮ ਲਗਾਉਣ ਦਾ ਨਹੀਂ ਹੁੰਦਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਿੱਧੂ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ।

ਗ੍ਰਹਿ ਮੰਤਰੀ ਨੇ ਫੋਨ ’ਤੇ ਲਈ ਜਾਣਕਾਰੀ

ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਹਲਾਤਾਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਫੋਨ ’ਤੇ ਜਾਣਕਾਰੀ ਲਈ ਹੈ।

ਭਾਜਪਾ ਵਿੱਚ ਸ਼ਾਮਲ ਹੋਏ ਕਈ ਸਿਆਸੀ ਆਗੂ

ਦੱਸ ਦਈਏ ਕਿ ਭਾਜਪਾ ਵੱਲੋਂ ਚੰਡੀਗੜ੍ਹ ਵਿੱਚ ਇਹ ਇੱਕ ਸਪੈਸ਼ਲ ਪ੍ਰੈੱਸ ਕਾਨਫਰੰਸ ਰੱਖੀ ਗਈ ਸੀ, ਇਸ ਦੌਰਾਨ ਕਈ ਆਗੂ ਭਾਜਪਾ ਵਿੱਚ ਸ਼ਾਮਲ ਹੋਏ। ਅਦਾਕਾਰ ਸ਼ਹਿਨਾਜ਼ ਕੌਰ ਗਿੱਲ ਦੇ ਪਿਤਾ ਵੀ ਭਾਜਪਾ ਵਿੱਚ ਸ਼ਾਮਲ ਹੋਏ।

ਇਹ ਵੀ ਪੜੋ: Ludhiana District Court Blast: ਖੁਫੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਕੀਤਾ ਸੀ ਹਾਈ ਅਲਰਟ

Last Updated :Dec 24, 2021, 2:28 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.