ETV Bharat / city

ਤਬਾਹ ਹੋਈ ਨਰਮੇ ਦੀ ਫਸਲ ਦਾ ਮੁਆਵਜ਼ਾ ਦੇਣ 'ਚ ਨਾਕਾਮ ਰਹੀ ਕਾਂਗਰਸ ਸਰਕਾਰ : ਅਕਾਲੀ ਦਲ

author img

By

Published : Oct 2, 2021, 7:29 PM IST

Updated : Oct 3, 2021, 7:28 AM IST

ਕਿਸਾਨਾਂ ਦੀ ਨਰਮੇ ਦੀ ਫਸਲ 'ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਕਿਸਾਨਾਂ ਦਾ ਹਾਲ ਜਾਨਣ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਫੌਰੀ ਰਾਹਤ ਨਹੀਂ ਦਿੱਤੀ ਗਈ ਅਤੇ ਉਹ ਇਸ ਵਿਚ ਨਾਕਾਮ ਰਹੀ ਹੈ। ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਦਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕਿਸਾਨ ਹਮਾਇਤੀ ਹੋਣ ਦਾ ਦਾਅਵਾ ਕਰਦੀ ਹੈ ਪਰ ਅਸਲ ਵਿਚ ਇਹ ਕਿਸਾਨ ਹਮਾਇਤੀ ਨਹੀਂ ਹੈ।

ਤਬਾਹ ਹੋਈ ਨਰਮੇ ਦੀ ਫਸਲ ਦਾ ਮੁਆਵਜ਼ਾ ਦੇਣ 'ਚ ਨਾਕਾਮ ਰਹੀ ਕਾਂਗਰਸ ਸਰਕਾਰ : ਅਕਾਲੀ ਦਲ
ਤਬਾਹ ਹੋਈ ਨਰਮੇ ਦੀ ਫਸਲ ਦਾ ਮੁਆਵਜ਼ਾ ਦੇਣ 'ਚ ਨਾਕਾਮ ਰਹੀ ਕਾਂਗਰਸ ਸਰਕਾਰ : ਅਕਾਲੀ ਦਲ

ਚੰਡੀਗੜ੍ਹ: ਪੰਜਾਬ ਵਿਚ ਕਿਸਾਨਾਂ ਦੀ ਨਰਮੇ ਦੀ ਫਸਲ 'ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਕਾਰਣ ਕਈ ਏਕੜ ਫਸਲ ਨੁਕਸਾਨੀ ਗਈ ਹੈ। ਜਿਸ ਨੂੰ ਦੇਖਣ ਲਈ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦੌਰਾ ਵੀ ਕੀਤਾ ਗਿਆ ਸੀ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਚਰਨਜੀਤ ਸਿੰਘ ਚੰਨੀ (Charanjit Singh Channi) ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਭਾਰੀ ਘਾਟੇ ਝੱਲਣ ਵਾਲੇ ਕਪਾਹ ਪੱਟੀ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿਚ ਨਾਕਾਮ ਰਹਿਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਸਰਕਾਰ ਦੇ ਕਿਸਾਨਾਂ ਨਾਲ ਵਾਅਦੇ ਪੁਗਾਉਣ ਤੋਂ ਇਨਕਾਰ ਹੋਣ ਦੇ ਰਵੱਈਏ ਕਾਰਨ ਇਕੱਲੇ ਬਠਿੰਡਾ ਜ਼ਿਲ੍ਹੇ ਵਿਚ ਪਿਛਲੇ 4 ਦਿਨਾਂ ਵਿਚ 5 ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਕਿਸਾਨ ਵਿੰਗ (Farmers Wing) ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ (Sikander Singh Maluka) ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਤੇ ਉਪ ਮੁੱਖ ਮੰਤਰੀ ਸੁਖਜਿੰਦ ਸਿੰਘ ਰੰਧਾਵਾ (Deputy CM Sukhjinder Singh Randhawa) ਨੇ ਗੁਲਾਬੀ ਸੁੰਡੀ (Pink Warm) ਨਾਲ ਹੋਏ ਫਸਲ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਕਪਾਹ ਪੱਟੀ (Cotton) ਦੇ ਦੌਰੇ ਸਮੇਂ ਡਰਾਮੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਨਾ ਤਾਂ ਸਰਕਾਰ ਨੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਕੀਤੀ ਤੇ ਨਾ ਹੀ ਇਸਨੇ ਫਸਲ ਤਬਾਹ ਹੋਣ ਨਾਲ ਭਾਰੀ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਕੋਈ ਤੁਰੰਤ ਰਾਹਤ ਪ੍ਰਦਾਨ ਕੀਤੀ।

ਸਿਕੰਦਰ ਸਿੰਘ ਮਲੂਕਾ (Sikander Singh Maluka) ਨੇ ਕਿਹਾ ਕਿ ਗੁਲਾਬੀ ਸੁੰਡੀ ਦੇ ਹਮਲੇ ਨਾਲ ਹਜ਼ਾਰਾਂ ਏਕੜ ਕਪਾਹ ਦੀ ਫਸਲ ਤਬਾਹ ਹੋ ਗਈ। ਉਨ੍ਹਾਂ ਕਿਹਾ ਕਿ ਮਾਯੂਸ ਕਿਸਾਨ ਖੁਦਕੁਸ਼ੀ (Farmers Suicide) ਦੇ ਰਾਹ ਪੈ ਗਏ ਹਨ ਕਿਉਂਕਿ ਕਾਂਗਰਸ ਸਰਕਾਰ (Congress Government) ਆਪਣੀ ਅੰਦਰੂਨੀ ਲੜਾਈ ਵਿਚ ਰੁੱਝੀ ਹੋਈ ਹੈ ਤੇ ਉਸ ਕੋਲ ਕਿਸਾਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਮਾਂ ਨਹੀਂ ਹੈ।

ਉਨ੍ਹਾਂ ਕਿਹਾ ਕਿ ਸੈਂਕੜੇ ਏਕੜ ਕੀਟਨਾਸ਼ਕ ਛਿੜਕਣ ਦੇ ਬਾਵਜੂਦ ਕਿਸਾਨਾਂ ਨੁੰ ਬਿਮਾਰੀ ਤੋਂ ਮੁਕਤੀ ਨਹੀਂ ਮਿਲੀ ਤੇ ਸਰਕਾਰ ਉਨ੍ਹਾਂ ਦੀ ਰਾਹਤ ਵਿਚ ਨਹੀਂ ਬਹੁੜੀ। ਉਨ੍ਹਾਂ ਕਿਹਾ ਕਿ ਹੋਰ ਤਾਂ ਹੋਰ ਸਰਕਾਰ ਉਨ੍ਹਾਂ ਖਿਲਾਫ ਵੀ ਕਾਰਵਾਈ ਕਰਨ ਵਿਚ ਨਾਕਾਮ ਰਹੀ ਹੈ, ਜਿਨ੍ਹਾਂ ਨੇ ਕਿਸਾਨਾਂ ਨੂੰ ਨਕਲੀ ਬੀਜ ਪ੍ਰਦਾਨ ਕੀਤੇ। ਉਨ੍ਹਾਂ ਨੇ ਸਰਕਾਰ ਨੁੰ ਅਪੀਲ ਕੀਤੀ ਕਿ ਉਸ ਮਾਮਲੇ ਵਿਚ ਤੁਰੰਤ ਕਾਰਵਾਈ ਕਰੇ ਤਾਂ ਜੋ ਬੇਸ਼ਕੀਮਤੀ ਜਾਨਾਂ ਬਚਾਈਆਂ ਜਾ ਸਕਣ ਕਿਉਂਕਿ ਭਾਰੀ ਘਾਟਿਆਂ ਕਾਰਨ ਕਿਸਾਨ ਖੁਦਕੁਸ਼ੀਆਂ ਕਰਨ ਦੇ ਰਾਹ ਪੈ ਗਏ ਹਨ ਤੇ ਵੱਡੀ ਪੱਧਰ 'ਤੇ ਖੁਦਕੁਸ਼ੀਆਂ ਦਾ ਦੌਰ ਮੁੜ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸਰਕਾਰ ਨੂੰ ਲੰਬਾ ਸਮਾਂ ਪਹਿਲਾਂ ਚੌਕਸ ਕੀਤਾ ਸੀ ਪਰ ਚੰਨੀ ਸਰਕਾਰ ਸਮੇਂ ਸਿਰ ਕਾਰਵਾਈ ਕਰਨ ਵਿਚ ਨਾਕਾਮ ਰਹੀ ਹੈ।

ਇਹ ਵੀ ਪੜ੍ਹੋ- ਕਿਸਾਨਾਂ ਦੀ ਹੋਈ ਵੱਡੀ ਜਿੱਤ, ਸਰਕਾਰ ਫੈਸਲਾ ਬਦਲਣ ਲਈ ਹੋਈ ਮਜਬੂਰ

Last Updated :Oct 3, 2021, 7:28 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.