ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ

author img

By

Published : Jan 15, 2022, 2:57 PM IST

Updated : Jan 15, 2022, 3:26 PM IST

ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ

ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸੂਬੇ ਵਿੱਚ ਸਿਆਸਤ ਗਰਮਾ ਗਈ ਹੈ। ਚੋਣਾਂ ਨੂੰ ਲੈਕੇ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਸ ਪਹਿਲੀ ਲਿਸਟ ਵਿੱਚ 86 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਵੱਲੋਂ ਕਈ ਚਰਚਿਤ ਸੀਟਾਂ ਦਾ ਐਲਾਨ ਕਰ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸੂਬੇ ਵਿੱਚ ਸਿਆਸਤ ਗਰਮਾ ਗਈ ਹੈ। ਚੋਣਾਂ ਨੂੰ ਲੈਕੇ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਸ ਪਹਿਲੀ ਲਿਸਟ ਵਿੱਚ 86 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਵੱਲੋਂ ਕਈ ਚਰਚਿਤ ਸੀਟਾਂ ਦਾ ਐਲਾਨ ਕਰ ਦਿੱਤਾ ਹੈ।

ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ
ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ

ਕਾਂਗਰਸ ਵੱਲੋਂ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਚਮਕੌਰ ਸਾਹਿਬ (ਐਸਸੀ) ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸਦੇ ਨਾਲ ਹੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੰਮ੍ਰਿਤਸਰ ਪੂਰਬੀ ਤੋਂ ਚੋਣ ਪਿੜ ਵਿੱਚ ਉਤਾਰਿਆ ਗਿਆ ਹੈ।

ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ
ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ

ਦੂਜੇ ਪਾਸੇ ਜੇਕਰ ਹੋਰ ਚਰਚਿਤ ਸੀਟਾਂ ਦੀ ਗੱਲ ਕੀਤੀ ਜਾਵੇ ਤਾਂ ਮਾਨਸਾ ਹਲਕੇ ਤੋਂ ਕਾਂਗਰਸ ਵੱਲੋਂ ਸਿੱਧੂ ਮੂਸੇਵਾਲਾ ਨੂੰ ਉਮੀਦਵਾਰ ਐਲਾਨਿਆ ਹੈ। ਦੂਜੇ ਪਾਸੇ ਮੋਗਾ ਹਲਕੇ ਤੋਂ ਬੌਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ
ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ

ਇੰਨ੍ਹਾਂ ਸੀਟਾਂ ਦੇ ਨਾਲ ਹੀ ਜੇਕਰ ਹੋਰ ਸੀਟਾਂ ਦੀ ਗੱਲ ਕੀਤੀ ਜਾਵੇ ਤਾਂ ਕਾਦੀਆਂ ਹਲਕੇ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸਦੇ ਨਾਲ ਹੀ ਫਤਿਹਗੜ੍ਹ ਚੂੜੀਆਂ ਤੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਤੋਂ ਟਿਕਟ ਦਿੱਤੀ ਗਈ ਹੈ। ਅੰਮ੍ਰਿਤਸਰ ਸੈਂਟਰਲ ਤੋਂ ਓਮ ਪ੍ਰਕਾਸ਼ ਸੋਨੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਕਾਂਗਰਸ ਨੇ ਰਾਣਾ ਗੁਰਜੀਤ ਨੂੰ ਕਪੂਰਥਲਾ ਤੋਂ ਚੋਣ ਪਿੜ ਵਿੱਚ ਉਤਾਰਿਆ ਹੈ। ਰਾਜ ਕੁਮਾਰ ਵੇਰਕਾ ਨੂੰ ਅੰਮ੍ਰਿਤਸਰ ਪੱਛਮੀ (ਐਸਸੀ) ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਕਾਂਗਰਸ ਨੇ ਰਾਜਾ ਸਾਂਸੀ ਤੋਂ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਉਮਦੀਵਾਰ ਐਲਾਨਿਆ ਹੈ। ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਐਲਾਨਿਆ ਹੈ। ਕੈਪਟਨ ਦੇ ਨਜਦੀਕੀ ਮੰਨੇ ਜਾਂਦੇ ਕੈਪਟਨ ਸੰਦੀਪ ਸੰਧੂ ਨੂੰ ਹਲਕਾ ਦਾਖਾਂ ਤੋਂ ਉਮੀਦਵਾਰੀ ਦਿੱਤੀ ਗਈ ਹੈ।

ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨਿਆ ਹੈ। ਹਲਕਾ ਜਲੰਧਰ ਕੈਂਟ ਤੋਂ ਪਰਗਟ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸਦੇ ਨਾਲ ਹੀ ਹੋਰ ਵੀ ਕਈ ਨਾਮੀ ਚਿਹਰਿਆਂ ਨੂੰ ਕਾਂਗਰਸ ਵੱਲੋਂ ਟਿਕਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ:ਸੰਯੁਕਤ ਸਮਾਜ ਮੋਰਚੇ ਦਾ ਫੈਸਲਾ: 16 ਜਨਵਰੀ ਨੂੰ ਕਰਾਂਗੇ ਉਮੀਦਵਾਰਾਂ ਦੀ ਸੂਚੀ ਜਾਰੀ

Last Updated :Jan 15, 2022, 3:26 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.