ETV Bharat / city

ਕੱਚੇ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਬਾਹਰ ਧਰਨਾ

author img

By

Published : Dec 1, 2021, 7:17 AM IST

ਕੱਚੇ ਅਧਿਆਪਕਾਂ ਨੇ ਸਰਕਾਰ ਖਿਲਾਫ ਖੋਲਿਆ ਮੋਰਚਾ
ਕੱਚੇ ਅਧਿਆਪਕਾਂ ਨੇ ਸਰਕਾਰ ਖਿਲਾਫ ਖੋਲਿਆ ਮੋਰਚਾ

ਪੰਜਾਬ ਵਿੱਚ ਕੱਚੇ ਅਧਿਆਪਕਾਂ (Contract teachers) ਵੱਲੋਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਖਿਲਾਫ਼ ਮੋਰਚਾ ਖੋਲਿਆ ਹੋਇਆ ਹੈ। ਮੰਗਾਂ ਨੂੰ ਲੈ ਕੇ ਅਧਿਆਪਕਾਂ ਦੇ ਵੱਲੋਂ ਪਰਗਟ ਸਿੰਘ ਦੀ ਰਿਹਾਇਸ਼ ਦੇ ਬਾਹਰ ਧਰਨਾ (Dharna outside Pargat Singh's residence) ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਸਿੱਖਿਆ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ਬਾਹਰ ਧਰਨਾ ਦਿੱਤਾ ਗਿਆ ਹੈ। ਅਧਿਆਪਕਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਸਮਾਂ ਸੰਘਰਸ਼ ਜਾਰੀ ਰਹੇਗਾ। ਵੋਕੇਸ਼ਨਲ ਅਤੇ ਲੈਕਚਰਾਰ ਅਧਿਆਪਕਾਂ ਦੇ ਵੱਲੋਂ ਧਰਨਾ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਕੱਚੇ ਅਧਿਆਪਕਾਂ ਵੱਲੋਂ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ 7645 ਅਤੇ 3442 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕੀਤੀ ਗਈ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਠੇਕਾ ’ਤੇ ਭਰਤੀ ਕੀਤੇ ਅਧਿਆਪਕਾਂ (Contract teachers) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protests against the state government) ਕੀਤਾ ਜਾ ਰਿਹਾ ਹੈ ਪਰ ਸਰਕਾਰ ਦੇ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ। ਮੰਗਾਂ ਨੂੰ ਅਣਗੋਲਿਆਂ ਕਰਨ ਦੇ ਰੋਸ ਵਜੋਂ ਕੱਚੇ ਅਧਿਆਪਕਾਂ ਦੇ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਵੱਲੋਂ ਪਰਗਟ ਸਿੰਘ (Pargat Singh) ਖਿਲਾਫ਼ ਜੰਮਕੇ ਨਾਅਰੇਬਾਜੀ ਕੀਤੀ ਗਈ। ਨਾਲ ਹੀ ਸਿੱਖਿਆ ਮੰਤਰੀ ਨੂੰ ਮੰਗਾਂ ਵੱਲ ਧਿਆਨ ਦੇਣ ਦੀ ਵੀ ਮੰਗ ਕੀਤੀ ਗਈ। ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਕੋਈ ਹੱਲ ਨਾ ਕੱਢਿਆ ਗਿਆ ਤਾਂ ਉਹ ਆਉਣ ਵਾਲੇ ਸਮੇਂ ਦੇ ਵਿੱਚ ਤਿੱਖਾ ਸੰਘਰਸ਼ ਵਿੱਢਣ ਦੇ ਲਈ ਮਜਬੂਰ ਹੋਣਗੇ।

ਕੱਚੇ ਅਧਿਆਪਕਾਂ ਨੇ ਸਰਕਾਰ ਖਿਲਾਫ ਖੋਲਿਆ ਮੋਰਚਾ

ਜਾਣਕਾਰੀ ਅਨੁਸਾਰ ਪੰਜਾਬ ਵਿੱਚ ਸਾਲ 2010 ਅਤੇ 2012 ਦੌਰਾਨ 11,000 ਦੇ ਕਰੀਬ ਅਧਿਆਪਕ ਠੇਕੇ ’ਤੇ ਭਰਤੀ ਕੀਤੇ ਗਏ ਸਨ ਪਰ ਇਨ੍ਹਾਂ ਵਿੱਚੋਂ ਵੱਡੀ ਗਿਣਤੀ ਅਧਿਆਪਕਾਂ ਨੂੰ ਇਹ ਕਹਿ ਕੇ ਰੈਗੂਲਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਡਿਗਰੀ ਜਾਇਜ਼ ਨਹੀਂ ਹੈ।

ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਇਲਜ਼ਾਮ ਲਗਾਇਆ ਹੈ ਕਿ ਯੂਨੀਵਰਸਿਟੀ ਤੋਂ ਇੱਕੋ ਬੈਚ ਵਿੱਚ ਡਿਗਰੀ ਹਾਸਲ ਕਰਨ ਵਾਲੇ ਬਾਕੀ ਅਧਿਆਪਕਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਨੇ ਹਾਲ ਹੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਪੋਤਰੇ ਗੁਰੂ ਇਕਬਾਲ ਸਿੰਘ ਦੀ ਨਿਯੁਕਤੀ ਕੀਤੀ ਹੈ, ਜਿਸ ਨੇ ਉਸੇ ਯੂਨੀਵਰਸਿਟੀ ਤੋਂ ਹੀ ਡਿਗਰੀ ਲਈ ਸੀ, ਜਿਸ ਯੂਨੀਵਰਸਿਟੀ ਤੋਂ ਡਿਗਰੀ ਲਈ ਗਈ ਹੈ।

ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ(Education Minister Pargat Singh) ਦੇ ਚੰਡੀਗੜ੍ਹ ਸਥਿਤ ਘਰ ਦੇ ਬਾਹਰ ਡੇਰੇ ਲਾਏ ਹੋਏ ਹਨ। ਅਧਿਆਪਕਾਂ ਨੇ ਸੂਬਾ ਸਰਕਾਰ ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਦੇ ਵੱਲੋਂ ਲਗਾਤਾਰ ਮੀਟਿੰਗ ਕੀਤੀਆਂ ਜਾ ਰਹੀਆਂ ਪਰ ਉਨ੍ਹਾਂ ਦੇ ਮਸਲੇ ਨੂੰ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਕੋਈ ਠੋਸ ਭਰੋਸਾ ਨਹੀਂ ਮਿਲਦਾ ਉਦੋਂ ਤੱਕ ਉਨ੍ਹਾਂ ਦੀ ਹੜਤਾਲ ਖਤਮ ਨਹੀਂ ਹੋਵੇਗੀ ਅਤੇ ਵੱਡੇ ਅੰਦੋਲਨ ਦੀ ਰੂਪ ਰੇਖਾ ਉਲੀਕੀ ਜਾਵੇਗੀ। ਅਧਿਆਪਕਾਂ ਨੇ ਦਾਅਵਾ ਕੀਤਾ ਹੈ ਕਿ ਇਸ ਤੋਂ ਪਹਿਲਾਂ ਵੀ ਕਮੇਟੀ ਬਣਾਈ ਗਈ ਸੀ, ਜਿਸ ਤੋਂ ਬਾਅਦ ਵੀ ਉਨ੍ਹਾਂ ਦਾ ਮਸਲਾ ਹੱਲ ਨਹੀਂ ਹੋਇਆ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਚੰਨੀ 'ਤੇ ਕਿਸਾਨਾਂ ਨਾਲ ਧੋਖੇਬਾਜ਼ੀ ਕਰਨ ਦੇ ਲਗਾਏ ਆਰੋਪ

ETV Bharat Logo

Copyright © 2024 Ushodaya Enterprises Pvt. Ltd., All Rights Reserved.