BSF ਦਾ ਦਾਇਰਾ ਵਧਾਉਣ ਦੇ ਵਿਰੋਧ ਵਜੋਂ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ

author img

By

Published : Oct 14, 2021, 2:23 PM IST

Updated : Oct 14, 2021, 8:31 PM IST

BSF ਦਾ ਦਾਇਰਾ ਵਧਾਉਣ ਦੇ ਵਿਰੋਧ ਵਜੋਂ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ

ਬੀ.ਐਸ.ਐਫ ਨੂੰ 50 ਕਿਲੋਮੀਟਰ ਦੇ ਅਧਿਕਾਰ ਦੇਣ ਦੇ ਵਿਰੋਧ ਵਜੋਂ ਅਕਾਲੀ ਦਲ ਵੱਲੋਂ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਪੰਜਾਬ ਰਾਜ ਭਵਨ (PunJab Raj Bhavan) ਦਾ ਘਿਰਾਓ ਕਰਨਾ ਚਾਹੁੰਦੇ ਸਨ, ਪਰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡਿੰਗ ਕਰਕੇ ਰੋਕ ਲਿਆ।

ਚੰਡੀਗੜ੍ਹ: ਗ੍ਰਹਿ ਮੰਤਰਾਲੇ (Ministry of Home Affairs) ਨੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰ ਖੇਤਰ ਨੂੰ ਵਧਾ ਦਿੱਤਾ ਹੈ। ਕੇਂਦਰ ਦੇ ਇਸ ਫੈਸਲਾ ਦਾ ਜਿੱਥੇ ਵਿਰੋਧ ਹੋ ਰਿਹਾ ਹੈ। ਉਥੇ ਹੀ ਪੰਜਾਬ ਵੀ ਇਸ ’ਤੇ ਸਿਆਸਤ ਵੀ ਜੋਰਾ ’ਤੇ ਹੋ ਰਹੀ ਹੈ। ਜਿਸ ਤਹਿਤ ਹੀ ਬੀ.ਐਸ.ਐਫ ( BSF) ਨੂੰ 50 ਕਿਲੋਮੀਟਰ ਦੇ ਅਧਿਕਾਰ ਦੇਣ ਦੇ ਵਿਰੋਧ ਵਜੋਂ ਅਕਾਲੀ ਦਲ ਵੱਲੋਂ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਸੁਖਬੀਰ ਬਾਦਲ, ਬਿਕਰਮ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਅਤੇ ਬਹੁਤ ਸਾਰੇ ਅਕਾਲੀ ਦਲ ਦੇ ਵਰਕਰ ਸ਼ਾਮਲ ਹੋਏ।

ਜਾਣਕਾਰੀ ਅਨੁਸਾਰ ਅਕਾਲੀ ਦਲ ਦੇ ਪ੍ਰਦਰਸ਼ਨਕਾਰੀ ਪੰਜਾਬ ਰਾਜ ਭਵਨ (PunJab Raj Bhavan) ਦਾ ਘਿਰਾਓ ਕਰਨਾ ਚਾਹੁੰਦੇ ਸਨ, ਪਰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡਿੰਗ ਕਰਕੇ ਰੋਕ ਲਿਆ। ਇਸ ਸੰਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਬੋਲਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਵਿੱਚ ਕੋਈ ਅੰਤਰ ਨਹੀਂ ਹੈ, ਦੋਵੇਂ ਇੱਕੋ ਥਾਲੀ ਦੇ ਚੱਟੇ ਹਨ। ਉਹਨਾਂ ਨੇ ਕਿਹਾ ਕਿ ਪੌਣੇ ਪੰਜ ਸਾਲ ਚਰਨਜੀਤ ਸਿੰਘ ਚੰਨੀ ਕੈਪਟਨ ਦੇ ਮੰਤਰੀ ਮੰਡਲ ਵਿੱਚ ਮੰਤਰੀ ਵੀ ਰਹੇ ਹਨ।

BSF ਦਾ ਦਾਇਰਾ ਵਧਾਉਣ ਦੇ ਵਿਰੋਧ ਵਜੋਂ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ

ਉਨ੍ਹਾਂ ਨੇ ਇਹ ਵੀ ਮੰਨਿਆ ਕਿ ਇਹ ਚਰਨਜੀਤ ਸਿੰਘ ਚੰਨੀ ਦੀ ਅਯੋਗਤਾ ਹੈ ਕਿ ਜਦੋਂ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਗਏ ਅਤੇ ਉਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਹ ਫੈਸਲਾ ਲਿਆ। ਇਸ ਦੌਰਾਨ ਉਨ੍ਹਾਂ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੀ ਵੀ ਆਲੋਚਨਾ ਕੀਤੀ।

ਬਿਕਰਮ ਮਜੀਠੀਆ ਨੇ ਕਿਹਾ ਕਿ ਅਸੀਂ ਸ਼ਾਂਤ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਾਂ। ਜਦੋਂ ਤੱਕ ਸਾਡੀ ਮੰਗ ਨਹੀਂ ਮੰਨੀ ਜਾਂਦੀ, ਅਸੀਂ ਇੱਥੋਂ ਨਹੀਂ ਜਾਵਾਂਗੇ, ਚਾਹੇ ਕੋਈ ਕਿੰਨੀ ਵੀ ਕੋਸ਼ਿਸ਼ ਕਰੇ।

BSF ਦਾ ਦਾਇਰਾ ਵਧਾਉਣ ਦੇ ਵਿਰੋਧ ਵਜੋਂ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ

ਸੁਖਬੀਰ ਬਾਦਲ ਨੇ ਕੀਤੀ ਇਹ ਮੰਗ

ਉਥੇ ਹੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਅਕਾਲੀ ਦਲ ਅੱਧੇ ਸੂਬੇ ਨੂੰ ਬੀਐਸਐਫ਼ ਨੂੰ ਸੌਂਪਣ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਕਰਦਾ ਹੈ। 80 ਵਿਆਂ ਦੇ ਕੇਂਦਰੀ ਸ਼ਾਸਨ ਦੇ ਕਾਲੇ ਦੌਰ ਵਿੱਚ ਖਤਰਨਾਕ ਅਤੇ ਅਸੰਵਿਧਾਨਕ ਵਾਪਸੀ। ਸੂਬਾ ਸਰਕਾਰ ਇੰਨੀ ਘਬਰਾਹਟ ਵਿੱਚ ਫਸਣ ਲਈ ਕੀ ਕਰ ਰਹੀ ਹੈ ਜਾਂ ਕੀ ਸਿਰਫ ਕਾਸਮੈਟਿਕ ਵਿਰੋਧ ਦੇ ਨਾਲ ਪ੍ਰਵਾਨਗੀ ਦੇ ਪਿੱਛੇ ਸਾਜ਼ਿਸ਼ ਹੈ ?

ਹਰਸਿਮਰਤ ਬਾਦਲ ਨੇ ਘੇਰਿਆ ਮੁੱਖ ਮੰਤਰੀ

ਇਸ ਮਾਮਲੇ ਵਿੱਚ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਪੰਜਾਬ ਪੁਲਿਸ ਦੰਦ ਰਹਿਤ ਹੋ ਗਈ ਹੈ ਅਤੇ ਆਪਣੀ ਸਾਰਥਕਤਾ ਗੁਆ ਚੁੱਕੀ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਚੰਨੀ ਭਾਰਤ ਸਰਕਾਰ ਦੀ ਹਲਕੀ ਆਲੋਚਨਾ ਤੋਂ ਬਚ ਨਹੀਂ ਸਕਦੇ, ਜਾਂ ਤਾਂ ਉਹ ਐਲਾਨ ਕਰਦਾ ਹੈ ਕਿ ਕਿਵੇਂ ਉਸਦੀ ਸਰਕਾਰ ਕੇਂਦਰ ਨੂੰ ਪੰਜਾਬ ਵਿੱਚ ਲੋਕਤੰਤਰੀ ਪ੍ਰਕਿਰਿਆ ਅਤੇ ਸੰਘੀ ਸਿਧਾਂਤ ਨੂੰ ਤੋੜਨ ਤੋਂ ਰੋਕਣ ਦਾ ਪ੍ਰਸਤਾਵ ਦਿੰਦੀ ਹੈ, ਜਾਂ ਉਸਨੇ ਤਿਆਗ ਕਰ ਦਿੱਤਾ ਹੈ।

BSF ਦਾ ਦਾਇਰਾ ਵਧਾਉਣ ਦੇ ਵਿਰੋਧ ਵਜੋਂ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ

ਕੀ ਹੈ ਨਵਾਂ ਫੈਸਲਾ ?

ਦੱਸ ਦਈਏ ਕਿ ਹਿ ਮੰਤਰਾਲੇ ਨੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰ ਖੇਤਰ ਨੂੰ ਵਧਾ ਦਿੱਤਾ ਹੈ। ਹੁਣ BSF ਦੇ ਅਧਿਕਾਰੀ ਦੇਸ਼ ਦੀ ਸਰਹੱਦ ਤੋਂ 50 ਕਿਲੋਮੀਟਰ ਤੱਕ ਇਨ੍ਹਾਂ ਸੂਬਿਆਂ ਵਿੱਚ ਤਲਾਸ਼ੀ, ਗ੍ਰਿਫਤਾਰੀਆਂ ਅਤੇ ਜ਼ਬਤ ਕਰਨ ਦੇ ਯੋਗ ਹੋਣਗੇ। ਭਾਵ 50 ਕਿਲੋਮੀਟਰ ਦੇ ਦਾਇਰੇ ਦੇ ਅੰਦਰ ਹੁਣ ਬੀਐਸਐਫ ਦੇ ਅਧਿਕਾਰ ਪੁਲਿਸ ਦੇ ਲਗਭਗ ਬਰਾਬਰ ਹੋ ਜਾਣਗੇ। ਪੰਜਾਬ ਅਤੇ ਪੱਛਮੀ ਬੰਗਾਲ ਵਿੱਚ ਵਿਰੋਧੀ ਪਾਰਟੀਆਂ ਦੀ ਸਰਕਾਰ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਦੇ ਇਸ ਕਦਮ ਉੱਤੇ ਵਿਵਾਦ ਹੋ ਸਕਦਾ ਹੈ।

ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਦੀ ਤੇ ਸ਼ਾਹ ਦੇ ਪੁਤਲੇ ਸਾੜਨ ਦਾ ਪ੍ਰੋਗਰਾਮ ਮੁਲਤਵੀ, ਹੁਣ ਇਸ ਦਿਨ ਸਾੜੇ ਜਾਣਗੇ ਪੁਤਲੇ

Last Updated :Oct 14, 2021, 8:31 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.