ETV Bharat / city

ਇੰਝ ਹੋਈ ਕਿਸਾਨਾਂ ਦੀ ਜਿੱਤ, ਮੰਨੀਆਂ ਸਰਕਾਰ ਨੇ ਮੰਗਾਂ, ਅੰਨਦਾਤਾ ਖੁਸ਼

author img

By

Published : Oct 2, 2021, 8:04 PM IST

ਕਿਸਾਨਾਂ ਦਾ ਪ੍ਰਦਰਸ਼ਨ
ਝੋਨੇ ਦੀ ਖਰੀਦ ਛੇਤੀ ਕਰਵਾਉਣ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ, ਭੰਨੀ ਕੇਂਦਰ ਦੀ ਹੈਂਕੜ

ਝੋਨੇ ਦੀ ਖਰੀਦ ਮਿਤੀ ਅੱਗੇ ਪਾਉਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੀ ਗਈ ਕਾਲ ਮੁਤਾਬਕ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਲੋਂ ਵੱਖ-ਵੱਖ ਥਾਈਂ ਵਿਧਾਇਕਾਂ ਤੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦਾ ਘਿਰਾਓ ਵੀ ਕੀਤਾ ਗਿਆ। ਕਈ ਥਾਈਂ ਕਿਸਾਨਾਂ ਤੇ ਪੁਲਿਸ ਵਿਚਾਲੇ ਹਲਕੀਆਂ ਝੜਪਾਂ ਵੀ ਹੋਈਆਂ ਪਰ ਕਿਸਾਨ ਡਟੇ ਰਹੇ ਅਤੇ ਉਨ੍ਹਾਂ ਵਲੋਂ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ: ਕੇਂਦਰ ਸਰਕਾਰ (Central Government) ਵਲੋਂ ਝੋਨੇ ਦੀ ਖਰੀਦ ਲਈ 11 ਅਕਤੂਬਰ ਦੀ ਤਰੀਕ ਮਿੱਥੀ ਗਈ ਸੀ, ਜਿਸ ਦਾ ਵਿਰੋਧ ਕਿਸਾਨਾਂ ਵਲੋਂ ਵਿਰੋਧ ਪ੍ਰਦਰਸ਼ਨ (protest) ਕੀਤਾ ਗਿਆ ਅਤੇ ਹੁਣ ਸਰਕਾਰ (Government) ਵਲੋਂ ਆਪਣਾ ਫੈਸਲਾ ਵਾਪਸ ਲੈ ਲਿਆ ਗਿਆ ਹੈ ਅਤੇ ਹੁਣ ਕੇਂਦਰ ਸਰਕਾਰ ਵਲੋਂ 3 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਅਤੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਰਾਜ ਮੰਤਰੀ ਅਸ਼ਵਨੀ ਚੌਬੇ ਵਲੋਂ ਕੀਤਾ ਗਿਆ।

ਝੋਨੇ ਦੀ ਖ਼ਰੀਦ 11 ਸਤੰਬਰ ਤੋਂ ਸ਼ੁਰੂ ਕਰਨ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਹਾਰ ਵਿਧਾਨ ਸਭਾ (Vidhan Sabha) ਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਦੀ ਕਾਲ ਕੀਤੀ ਗਈ ਸੀ ਤੇ ਅੱਜ ਸੂਬੇ ਭਰ ਵਿਚ ਕਈ ਥਾਈਂ ਕਿਸਾਨਾਂ ਵਲੋਂ ਜ਼ਿਲ੍ਹਾ ਡੀ.ਸੀ. ਦਫਤਰਾਂ (Dc Office) ਅਤੇ ਵਿਧਾਇਕਾਂ ਦੇ ਦਫਤਰਾਂ ਤੇ ਘਰਾਂ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਮੰਗ ਕੀਤੀ ਗਈ ਕਿ ਝੋਨੇ ਦੀ ਖਰੀਦ ਹੁਣੇ ਤੋਂ ਕਰਵਾਈ ਜਾਵੇ।

ਝੋਨੇ ਦੀ ਖਰੀਦ ਛੇਤੀ ਕਰਵਾਉਣ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ, ਭੰਨੀ ਕੇਂਦਰ ਦੀ ਹੈਂਕੜ
ਝੋਨੇ ਦੀ ਖਰੀਦ ਛੇਤੀ ਕਰਵਾਉਣ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ, ਭੰਨੀ ਕੇਂਦਰ ਦੀ ਹੈਂਕੜ

ਕਿਸਾਨਾਂ ਦਾ ਕਹਿਣਾ ਹੈ ਕਿ ਨਮੀ ਅਤੇ ਮੀਂਹ ਦਾ ਸਿਰਫ਼ ਬਹਾਨਾ ਹੈ, ਜਦਕਿ ਸਰਕਾਰ ਝੋਨੇ ਦੀ ਖ਼ਰੀਦ ਵਿੱਚ ਦੇਰੀ ਕਰਕੇ ਕਿਸਾਨਾਂ ਦੀ ਲੁੱਟ ਕਰਨਾ ਚਾਹੁੰਦੀ ਹੈ। ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਦਾ ਇਰਾਦਾ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰਨ ਦਾ ਹੈ। ਇਹੀ ਲੜਾਈ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਲੜ ਰਹੇ ਹਨ। ਜਿਵੇਂ ਸਰਕਾਰ ਖੇਤੀ ਕਾਨੂੰਨਾਂ (3 Agriculture Law) ਰਾਹੀਂ ਖੇਤੀ ਅਤੇ ਕਿਸਾਨੀ ਦਾ ਨਿੱਜੀਕਰਨ ਕਰਨਾ ਚਾਹੁੰਦੀ ਹੈ। ਉੰਝ ਹੀ ਝੋਨੇ ਦੀ ਖਰੀਦ ਵਿੱਚ ਦੇਰੀ ਕਰਕੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਲਈ ਪੰਜਾਬ ਸਰਕਾਰ ਵੀ ਜ਼ਿੰਮੇਵਾਰ ਹੈ। ਕਿਸਾਨਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਝੋਨੇ ਦੀ ਫ਼ਸਲ ਵਿੱਚ ਕੀਤੀ ਦੇਰੀ ਨੂੰ ਰੱਦ ਕਰਕੇ ਤੁਰੰਤ ਖ਼ਰੀਦ ਸ਼ੁਰੂ ਕਰੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਵਿਰੋਧ ਸੰਘਰਸ਼ ਹੋਰ ਤੇਜ਼ ਕਰਨਗੇ।

ਕਿਸਾਨਾਂ ਦਾ ਪ੍ਰਦਰਸ਼ਨ
ਕਿਸਾਨਾਂ ਦਾ ਪ੍ਰਦਰਸ਼ਨ

ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਕਿਸਾਨਾਂ ਨੇ ਕੀਤਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਕੋਠੀ ਦਾ ਘਿਰਾਓ

ਸ੍ਰੀ ਫਤਿਹਗੜ੍ਹ ਸਾਹਿਬ: ਝੋਨੇ ਦੀ ਖ਼ਰੀਦ 11 ਸਤੰਬਰ ਤੋਂ ਸ਼ੁਰੂ ਕਰਨ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਹਾਰ ਵਿਧਾਨ ਸਭਾ ਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਦੀ ਕੀਤੀ ਗਈ ਕਾਲ 'ਤੇ ਅੱਜ ਫਤਿਹਗਡ਼੍ਹ ਸਾਹਿਬ ਦੇ ਕਿਸਾਨਾਂ ਵੱਲੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਤੋਂ ਪਹਿਲਾਂ ਕਿਸਾਨਾਂ ਵੱਲੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਵੀ ਘਿਰਾਓ ਕੀਤਾ ਗਿਆ।ਇਸ ਮੌਕੇ ਬੋਲਦਿਆਂ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪਹਿਲਾਂ ਹਰੇਕ ਸਾਲ ਇਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਂਦੀ ਸੀ। ਪ੍ਰੰਤੂ ਇਸ ਵਾਰ ਇਸ ਖਰੀਦ ਦਾ ਸਮਾਂ ਵਧਾਉਣ ਕਰਕੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ ਫਿਰ ਵੀ ਸਰਕਾਰ ਵੱਲੋਂ ਖਰੀਦ ਅੱਗੇ ਪਾ ਦਿੱਤੇ ਜਾਣ ਦੇ ਰੋਸ ਵਜੋਂ ਅੱਜ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਜਲਦੀ ਤੋਂ ਜਲਦੀ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਹੋਰ ਮੰਡੀਆਂ ਵਿੱਚ ਰੁਲਣਾ ਨਾ ਪਵੇ।

ਕਿਸਾਨਾਂ ਦਾ ਪ੍ਰਦਰਸ਼ਨ
ਕਿਸਾਨਾਂ ਦਾ ਪ੍ਰਦਰਸ਼ਨ

ਅਮਲੋਹ 'ਚ ਕਿਸਾਨਾਂ ਨੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦੇ ਦਫਤਰ ਦਾ ਕੀਤਾ ਘਿਰਾਓ

ਅਮਲੋਹ: ਪੰਜਾਬ ਵਿੱਚ ਝੋਨੇ (Paddy) ਦੀ ਖਰੀਦ 1 ਅਕਤੂਬਰ (1st October )ਤੋਂ ਸ਼ੁਰੂ ਹੋਣੀ ਸੀ ਪਰ ਕੇਂਦਰ ਸਰਕਾਰ ਵਲੋਂ ਖਰੀਦ ਨੂੰ 11 ਅਕਤੂਬਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਨੂੰ ਲੈਕੇ ਕਿਸਾਨਾਂ ਵਿੱਚ ਰੋਸ ਦੇਖਣ ਨੂੰ ਮਿਲ ਰਿਹ‍ਾ ਹੈ। ਸੰਯੁਕਤ ਕਿਸਾਨ ਮੋਰਚੇ ਵਲੋਂ ਝੋਨੇ ਦੀ ਖਰੀਦ ਨਾ ਹੋਣ ਕਾਰਨ ਐਮਐਲਏ, ਮੰਤਰੀਆਂ, ਡੀਸੀ ਤੇ ਐੱਸ.ਡੀ.ਐੱਮ. ਦਫਤਰਾਂ ਦਾ ਘਿਰਾਓ ਕਰਨ ਦ‍ਾ ਸੱਦਾ ਦਿੱਤਾ ਗਿਆ ਹੈ। ਜਿਸ ਤਹਿਤ ਅੱਜ ਅਮਲੋਹ ਵਿੱਚ ਕੈਬਨਿਟ ਮੰਤਰੀ (Cabinet Minister) ਤੇ ਵਿਧਾਇਕ ਕਾਕਾ ਰਣਦੀਪ ਸਿੰਘ (MLA Kaka Randeep Singh) ਦੇ ਦਫਤਰ ਦਾ ਘਿਰਾਓ ਕੀਤਾ ਗਿਆ ਤੇ ਸਰਕਾਰ ਖਿਲਾਫ ਨਾਰੇਬਾਜ਼ੀ (protest) ਕੀਤੀ ਗਈ। ਕਿਸਾਨਾਂ (Farmers) ਨੇ ਕਿਹ‍ਾ ਕਿ ਜੇ ਖਰੀਦ ਛੇਤੀ ਸ਼ੁਰੂ ਨਾ ਹੋਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਝੋਨੇ ਦੀ ਖਰੀਦ ’ਚ ਦੇਰੀ ਦੇ ਰੋਸ ਵੱਜੋਂ ਕਿਸਾਨਾਂ ਵੱਲੋਂ ਹੱਲਾ ਬੋਲ

ਬਰਨਾਲਾ: ਜ਼ਿਲ੍ਹੇ ’ਚ ਝੋਨੇ ਦੀ ਖਰੀਦ ’ਚ 10 ਦਿਨਾਂ ਦੀ ਦੇਰੀ ਕੀਤੇ ਜਾਣ ਦੇ ਰੋਸ ਵੱਜੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਡੀਸੀ ਦਫਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਵੀ ਕੀਤੀ। ਦੱਸ ਦਈਏ ਕਿ ਇਹ ਘਿਰਾਓ ਕਿਸਾਨ ਜਥੇਬੰਦੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਘਿਰਾਓ ਦੌਰਾਨ ਵੱਡੀ ਗਿਣਤੀ ਚ ਕਿਸਾਨਾਂ ਦੇ ਨਾਲ ਨਾਲ ਔਰਤਾਂ ਵੀ ਸ਼ਾਮਲ ਹੋਈਆਂ ਸਨ।

ਕਿਸਾਨਾਂ ਨੇ ਕਿਉਂ ਘੇਰੀ ਕਾਂਗਰਸੀ MLA ਇੰਦੂ ਬਾਲਾ ਦੀ ਕੋਠੀ ?

ਮੁਕੇਰੀਆਂ: 1 ਅਕਤੂਬਰ ਤੋਂ ਪੰਜਾਬ ‘ਚ ਝੋਨੇ ਦੀ ਖਰੀਦ ਨਾ ਹੋਣ ‘ਤੇ ਕਿਸਾਨਾਂ (FARMERS) ਨੇ ਕੇਂਦਰ ਤੇ ਪੰਜਾਬ ਸਰਕਾਰ (Center and Punjab Government) ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇੱਕ ਪਾਸੇ ਜਿੱਥੇ ਕਿਸਾਨਾਂ (FARMERS) ਵੱਲੋਂ ਕੇਂਦਰ ਸਰਕਾਰ (Central Government) ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਝੋਨੇ (Paddy) ਦੀ ਖਰੀਦ ਨਾ ਹੋਣ ‘ਤੇ ਕਾਂਗਰਸੀਆਂ ਦੇ ਵਿਧਾਇਕਾਂ ਤੇ ਐੱਮ.ਪੀ (Congress MLAs and MPs) ਆ ਦੇ ਘਰਾਂ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇਸੇ ਤਹਿਤ ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਇੰਦੂ ਬਾਲਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਜਾਣ-ਬੁੱਝ ਕੇ ਪੰਜਾਬ ਦੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਅਤੇ ਕਿਸੇ ਨਾ ਕਿਸੇ ਤਰੀਕੇ ਨਾਲ ਕਿਸਾਨੀ ਅੰਦੋਲਨ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।

ਝੋਨੇ ਦੀ ਖਰੀਦ ਨਾ ਹੋਣ ‘ਤੇ ਕਿਸਾਨਾਂ ਨੇ ਘੇਰੇ ਕਾਂਗਰਸੀ

ਹੁਸ਼ਿਆਰਪੁਰ: ਝੋਨੇ (Paddy) ਦੀ ਖ਼ਰੀਦ ਨਾ ਹੋਣ ਕਰਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਦੇ ਸਾਰੇ ਹੀ ਕਾਂਗਰਸੀ ਵਿਧਾਇਕਾਂ (Congress MLAs) ਅਤੇ ਐੱਮ.ਪੀ (MP) ਆ ਦੇ ਘਰਾਂ ਦੇ ਘਿਰਾਓ ਦਾ ਸੱਦਾ ਦਿੱਤਾ ਹੈ। ਜਿਸ ਤੋਂ ਬਾਅਦ ਬੀਕੇਯੂ ਕਿਸਾਨ ਜਥੇਬੰਦੀ ਵੱਲੋਂ ਸਾਬਕਾ ਕੈਬਨਿਟ ਮੰਤਰੀ (Former cabinet minister) ਤੇ ਮੌਜੂਦਾ ਐੱਮ.ਐੱਲ.ਏ. (MLA) ਸੁੰਦਰ ਸ਼ਾਮ ਅਰੋੜਾ ਦੇ ਘਰ ਦਾ ਘਿਰਾਓ ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ (Farmers) ਨੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਕਿਸਾਨ (Farmer) ਆਗੂ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਕੇਂਦਰ ਸਰਕਾਰ (Central Government) ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਤੋਂ ਵੀ ਭੈੜਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਝੋਨੇ ਦੀ ਸਮੇਂ ਸਿਰ ਖਰੀਦ ਨਾ ਕਰਕੇ ਕਿਸਾਨਾਂ ਨੂੰ ਜਾਣ-ਬੁੱਝ ਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ।

ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਘੇਰਿਆ ਬਠਿੰਡਾ ਦੇ ਡੀਸੀ ਦਾ ਦਫ਼ਤਰ

ਬਠਿੰਡਾ:ਕਿਸਾਨਾਂ (Farmers) ਨੇ ਝੋਨੇ ਦੀ ਖਰੀਦ ਨੂੰ ਜਲਦੀ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਡੀਸੀ ਦਫ਼ਤਰ(DC office) ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਹੈ। ਕਿਸਾਨ ਆਗੂ ਦਾ ਕਹਿਣਾ ਹੈ ਕਿ ਹਰ ਵਾਰ ਪਹਿਲੀ ਤਰੀਕਾਂ ਵਿੱਚ ਹੀ ਝੋਨੇ ਦੀ ਖਰੀਦ ਹੋ ਜਾਂਦੀ ਸੀ ਪਰ ਇਸ ਵਾਰ ਸਰਕਾਰ ਵੱਲੋਂ 11 ਅਕਤੂਬਰ ਦੀ ਤਰੀਕ ਦਿੱਤੀ ਗਈ ਹੈ। ਜੋ ਕਿਸਾਨਾਂ ਨੂੰ ਮਨਜ਼ੂਰ ਨਹੀਂ ਕਿਉਂਕਿ ਸਰਕਾਰਾਂ ਬਾਹਰਲੇ ਸੂਬਿਆਂ ਤੋਂ ਝੋਨਾ ਖਰੀਦ ਰਹੀਆਂ ਹਨ।ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆ ਤਾਂ ਵੱਡਾ ਪ੍ਰਦਰਸ਼ਨ ਕਰਾਂਗੇ।

ਹਰਿਆਣਾ ਵਿਚ ਕਿਸਾਨਾਂ ਨੇ ਮੁੱਖ ਮੰਤਰੀ ਤੇ ਹੋਰ ਵਿਧਾਇਕਾਂ ਦੀ ਘੇਰੀ ਰਿਹਾਇਸ਼

ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਕਿਸਾਨਾਂ ਵੱਲੋਂ ਭਾਜਪਾ ਅਤੇ ਜਨ ਨਾਇਕ ਜਨਤਾ ਪਾਰਟੀ ਦੇ ਵਿਧਾਇਕ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਤੇ ਝੋਨੇ ਦੀ ਸਰਕਾਰੀ ਖਰੀਦ (Government procurement of paddy) ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਪੜਾਅ ਵਿੱਚ ਅੱਜ ਹਜ਼ਾਰਾਂ ਕਿਸਾਨ ਥਾਨੇਸਰ ਦੇ ਵਿਧਾਇਕ ਸੁਭਾਸ਼ ਸੁਧਾ ਦੇ ਘਰ ਦੇ ਬਾਹਰ ਵੀ ਪਹੁੰਚ ਗਏ ਅਤੇ ਬੈਰੀਕੇਡ ਤੋੜ ਕੇ ਵਿਧਾਇਕ ਦੀ ਰਿਹਾਇਸ਼ ਦੇ ਬਾਹਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਇਸ ਮੌਕੇ ਪੁਲਿਸ ’ਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ।

ਸ਼ਨੀਵਾਰ ਨੂੰ ਭਾਜਪਾ-ਜੇਜੇਪੀ ਨੇਤਾਵਾਂ ਦੇ ਘਰਾਂ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ। ਇਸ ਤਹਿਤ ਅੱਜ ਕਈ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਭਾਜਪਾ-ਜੇਜੇਪੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕੀਤਾ। ਕਰਨਾਲ ਜ਼ਿਲ੍ਹੇ ਵਿੱਚ, ਸੈਂਕੜੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਮਨੋਹਰ ਲਾਲ (Karnal farmer flag cm house) ਦੀ ਰਿਹਾਇਸ਼ ਨੂੰ ਘੇਰਾ ਪਾਉਣ ਤੋਂ ਬਾਅਦ, ਕਿਸਾਨ ਝੰਡੇ ਨੂੰ ਮੁੱਖ ਮੰਤਰੀ ਨਿਵਾਸ ਦੀ ਛੱਤ ਉੱਤੇ ਲਾਇਆ ਗਿਆ।

ਹਰਿਆਣਾ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ 1 ਅਕਤੂਬਰ ਤੋਂ ਕਰਨਾਲ (Farmers Protest Cm Manohar Lal) ਵਿੱਚ ਨਾਰਾਜ਼ ਕਿਸਾਨਾਂ ਦੀ ਭੀੜ ਮੁੱਖ ਮੰਤਰੀ ਮਨੋਹਰ ਲਾਲ ਦੇ ਘਰ ਪਹੁੰਚ ਗਈ ਹੈ। ਹਾਲਾਂਕਿ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ, ਪਰ ਵਿਰੋਧ ਕਰ ਰਹੇ ਕਿਸਾਨਾਂ ਨੇ ਪੁਲਿਸ ਦੀ ਬੈਰੀਕੇਡਿੰਗ ਤੋੜ ਦਿੱਤੀ। ਬੇਕਾਬੂ ਸਥਿਤੀ ਦੇ ਮੱਦੇਨਜ਼ਰ ਪੁਲਿਸ ਨੂੰ ਕਿਸਾਨਾਂ 'ਤੇ ਜਲ ਤੋਪਾਂ ਦੀ ਵਰਤੋਂ ਕਰਨੀ ਪਈ। ਇਸ ਦੇ ਬਾਵਜੂਦ, ਕਿਸਾਨ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਵਿੱਚ ਕਾਮਯਾਬ ਰਹੇ।

ਇਹ ਵੀ ਪੜ੍ਹੋ-ਕਿਸਾਨਾਂ ਦੇ ਹੱਕ 'ਚ ਮੁੱਖ ਮੰਤਰੀ ਚੰਨੀ ਦਾ ਵੱਡਾ ਸਟੈਂਡ

ETV Bharat Logo

Copyright © 2024 Ushodaya Enterprises Pvt. Ltd., All Rights Reserved.