ETV Bharat / city

ਘਨੌਰ ਹਲਕੇ ਨੂੰ ਟਰਾਂਸਪੋਰਟ ਮੰਤਰੀ ਵੜਿੰਗ ਵੱਲੋਂ ਤੋਹਫਾ

author img

By

Published : Dec 1, 2021, 6:01 PM IST

ਹਲਕਾ ਘਨੌਰ ਦੇ ਬੱਸ ਅੱਡੇ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ ਕੀਤੀ। ਟਰਾਂਸਪੋਰਟ ਮੰਤਰੀ (Transport Minister) ਨੇ ਇਸ ਬੱਸ ਅੱਡੇ ਦੇ ਕੰਮ ਨੂੰ ਇੱਕ ਮਹੀਨੇ ਦੇ ਰਿਕਾਰਡ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨ ਲਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।

ਘਨੌਰ ਹਲਕੇ ਨੂੰ ਟਰਾਂਸਪੋਰਟ ਮੰਤਰੀ ਵੜਿੰਗ ਵੱਲੋਂ ਤੋਹਫਾ
ਘਨੌਰ ਹਲਕੇ ਨੂੰ ਟਰਾਂਸਪੋਰਟ ਮੰਤਰੀ ਵੜਿੰਗ ਵੱਲੋਂ ਤੋਹਫਾ

ਚੰਡੀਗੜ੍ਹ: ਪੰਜਾਬ ਦੇ ਨਵੇਂ ਬਣੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Transport Minister Amarinder Singh Raja Waring) ਲਗਾਤਾਰ ਐਕਸ਼ਨ ਵਿੱਚ ਨਜ਼ਰ ਆ ਰਹੇ ਹਨ। ਇੱਕ ਪਾਸੇ ਜਿੱਥੇ ਉਹ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਨਿੱਜੀ ਬੱਸਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੇ ਹਨ ਤਾਂ ਦੂਜੇ ਪਾਸੇ ਉਹ ਪੰਜਾਬ ਦੀਆਂ ਸਰਕਾਰੀ ਬੱਸਾਂ (Government buses) ਨੂੰ ਹੋਰ ਮਜ਼ਬੂਤ ਕਰਨ ਦੇ ਲਈ ਉਪਰਾਲੇ ਕਰ ਰਹੇ ਹਨ। ਜਿਸ ਤਹਿਤ ਉਨ੍ਹਾਂ ਨੇ ਹਲਕਾ ਘਨੌਰ ਦੇ ਬੱਸ ਅੱਡੇ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ ਕੀਤੀ।

ਟਰਾਂਸਪੋਰਟ ਮੰਤਰੀ (Transport Minister) ਨੇ ਇਸ ਬੱਸ ਅੱਡੇ ਦੇ ਕੰਮ ਨੂੰ ਇੱਕ ਮਹੀਨੇ ਦੇ ਰਿਕਾਰਡ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨ ਲਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੰਧ ਹੈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਵਿਭਾਗ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਇਹ ਪ੍ਰਾਜੈਕਟ ਉਨ੍ਹਾਂ ਦੀ ਤਰਜੀਹੀ ਸੂਚੀ ਵਿੱਚ ਸੀ ਅਤੇ ਉਨ੍ਹਾਂ ਨੇ ਵਿਭਾਗ ਨੂੰ ਲੋੜੀਂਦੇ ਫੰਡਾਂ ਦੀ ਅਗਾਊਂ ਮਨਜ਼ੂਰੀ ਦੇਣ ਤੋਂ ਬਾਅਦ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ। ਵੜਿੰਗ ਨੇ ਕਿਹਾ ਕਿ ਟੈਂਡਰਿੰਗ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਇਹ ਪ੍ਰੋਜੈਕਟ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ (Project Department of Rural Development and Panchayats) ਨੂੰ ਸੌਂਪਿਆ ਗਿਆ ਹੈ

ਟਰਾਂਸਪੋਰਟ ਮੰਤਰੀ (Transport Minister) ਨੇ ਲੋਕਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਅਗਵਾਈ ਵਾਲੀ ਸਰਕਾਰ ਦੀ ਸਰਬਪੱਖੀ ਵਿਕਾਸ ਲਈ ਸਰਗਰਮ ਪਹੁੰਚ ਦਾ ਭਰੋਸਾ ਦਿਵਾਇਆ। ਵੜਿੰਗ ਨੇ ਕਿਹਾ ਕਿ ਇੱਕ ਮੰਤਰੀ ਵਜੋਂ ਮੇਰਾ ਫਰਜ਼ ਬਣਦਾ ਹੈ ਕਿ ਮੈਂ ਆਪਣੇ ਵਿਭਾਗ ਰਾਹੀਂ ਪੰਜਾਬ ਦੇ ਹਰ ਹਿੱਸੇ ਦਾ ਵਿਕਾਸ ਯਕੀਨੀ ਬਣਾਵਾਂ।

ਉਨ੍ਹਾਂ ਨੇ ਕਿਹਾ ਕਿ ਨਵੀਨੀਕਰਨ ਕੀਤੇ ਗਏ ਬੱਸ ਅੱਡੇ ਵਿੱਚ ਹੁਣ ਬੱਸਾਂ ਵਿੱਚ ਯਾਤਰੀਆਂ ਖ਼ਾਸ ਕਰਕੇ ਬਜ਼ੁਰਗ ਨਾਗਰਿਕਾਂ ਦੇ ਦਾਖ਼ਲੇ ਨੂੰ ਸੁਚਾਰੂ ਬਣਾਉਣ ਲਈ ਪੰਜ ਬੇਅਜ਼ (ਥੜ੍ਹੇ) ਬਣਾਏ ਗਏ ਹਨ। ਉਨ੍ਹਾਂ ਕਿਹਾ ਇਸ ਤੋਂ ਇਲਾਵਾ ਨਵੀਂ ਚਾਰਦੀਵਾਰੀ, ਪੀਣ ਵਾਲੇ ਸਾਫ਼ ਪਾਣੀ ਅਤੇ ਟਾਇਲਟ ਦੀਆਂ ਸਹੂਲਤਾਂ ਵੀ ਸਥਾਪਤ ਕੀਤੀਆਂ ਜਾਣਗੀਆਂ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਨਵੀਆਂ ਸਹੂਲਤਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ (CCTV camera), ਰੌਸ਼ਨੀ ਦੇ ਸੁਚੱਜੇ ਪ੍ਰਬੰਧ ਲਈ ਵੱਡੀਆਂ ਲਾਈਟਾਂ, ਜਨਰੇਟਰ ਸੈੱਟਾਂ ਤੋਂ ਇਲਾਵਾ ਪੁਰਸ਼ਾਂ ਅਤੇ ਔਰਤਾਂ ਲਈ ਵੱਖਰੇ ਰੈਸਟ ਰੂਮ, ਢੁੱਕਵੀਂ ਜਾਣਕਾਰੀ ਵਾਲੇ ਕੈਬਿਨ ਵੀ ਸ਼ਾਮਲ ਹੋਣਗੇ।

ਇਸ ਮੌਕੇ ਬੋਲਦਿਆਂ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਬੱਸ ਅੱਡੇ ਦਾ ਕੰਮ ਜਲਦੀ ਸ਼ੁਰੂ ਕਰਵਾਉਣ ਲਈ ਟਰਾਂਸਪੋਰਟ ਮੰਤਰੀ ਦੇ ਨਿੱਜੀ ਦਖਲ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ।

ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਇਲਾਕੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਘਨੌਰ ਦਾ ਹਰ ਨਾਗਰਿਕ ਰਾਜਾ ਵੜਿੰਗ ਦਾ ਸਦਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ (Channi government) ਵੱਲੋਂ ਕੀਤੇ ਗਏ ਕੰਮਾਂ ਸਦਕਾ ਕਾਂਗਰਸ ਪਾਰਟੀ (Congress Party) 2022 ਵਿੱਚ ਵੱਡੀ ਜਿੱਤ ਦਰਜ ਕਰਦਿਆਂ ਮੁੜ ਸੱਤਾ ਵਿੱਚ ਆਵੇਗੀ।

ਵਿਧਾਇਕ ਮਦਨ ਲਾਲ ਨੇ ਕਿਹਾ ਕਿ ਹਲਕੇ ਦੇ ਵਿਕਾਸ ਲਈ 200 ਕਰੋੜ ਰੁਪਏ ਖਰਚੇ ਗਏ ਹਨ। ਉਨ੍ਹਾਂ ਨੇ ਹੋਰ ਦੱਸਿਆ ਕਿ ਹਲਕੇ ਵਿੱਚ ਨਵੀਂ ਆਈ.ਟੀ.ਆਈ. 1600 ਕਰੋੜ ਰੁਪਏ ਦਾ ਆਈ.ਟੀ ਪਾਰਕ ਪ੍ਰਾਜੈਕਟ, ਲਈ 255 ਏਕੜ ਵਿੱਚ ਕੁਆਰਕ ਸਿਟੀ, ਪੀਣ ਵਾਲੇ ਪਾਣੀ ਦੇ ਪ੍ਰਜੈਕਟ ਲਈ 374 ਕਰੋੜ ਰੁਪਏ ਖਰਚੇ ਜਾਣਗੇ ਅਤੇ ਇਸ ਤੋਂ ਇਲਾਵਾ ਸੀਵਰੇਜ ਟਰੀਟਮੈਂਟ ਪਲਾਂਟ, ਹਸਪਤਾਲ ਦੇ ਨਵੀਨੀਕਰਨ, ਨਵਾਂ ਸ਼ੰਭੂ ਬਲਾਕ ਸਮੇਤ ਹੋਰ ਅਨੇਕਾਂ ਵਿਕਾਸ ਪ੍ਰਾਜੈਕਟ ਮੁਕੰਮਲ ਕਰਵਾ ਕੇ ਘਨੌਰ ਹਲਕੇ ਨੂੰ ਪੰਜਾਬ ਵਿੱਚੋਂ ਇੱਕ ਨੰਬਰ ਦੇ ਹਲਕੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:ਖ਼ਰੀਫ਼ ਸੀਜ਼ਨ ਦੌਰਾਨ 187.23 ਲੱਖ ਮੀਟਰਕ ਟਨ ਝੋਨੇ ਦੀ ਹੋਈ ਖ਼ਰੀਦ: ਆਸ਼ੂ

ETV Bharat Logo

Copyright © 2024 Ushodaya Enterprises Pvt. Ltd., All Rights Reserved.