ETV Bharat / city

ਡਰੱਗ ਮਾਮਲਾ: ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 'ਚ ਵਾਧਾ

author img

By

Published : Apr 19, 2022, 5:23 PM IST

ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 'ਚ ਵਾਧਾ
ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 'ਚ ਵਾਧਾ

ਡਰੱਗ ਮਾਮਲੇ ਵਿੱਚ ਬਿਕਰਮ ਮਜੀਠੀਆ ਨੇ ਪਟਿਆਲਾ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ ਹੈ। ਅਦਾਲਤ ਵੱਲੋਂ ਉਨ੍ਹਾਂ ਦੀ ਨਿਆਇਕ ਹਿਰਾਸਤ ਵਿੱਚ ਵਾਧਾ ਕਰਦੇ ਹੋਏ 4 ਮਈ ਨੂੰ ਅਗਲੀ ਤਰੀਕ ਸੁਣਵਾਈ ਲਈ ਨਿਸਚਿਤ ਕੀਤੀ (DRUGS CASE EXTENSION OF BIKRAM MAJITHIA JUDICIAL REMAND) ਹੈ।

ਚੰਡੀਗੜ੍ਹ: ਡਰੱਗਜ਼ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਮਜੀਠੀਆ ਨੇ ਪਟਿਆਲਾ ਜੇਲ੍ਹ 'ਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ ਹੈ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 4 ਮਈ ਮੁਕੱਰਰ ਕੀਤੀ ਗਈ (DRUGS CASE EXTENSION OF BIKRAM MAJITHIA JUDICIAL REMAND) ਹੈ।

ਦੱਸ ਦਈਏ ਕਿ ਬਿਕਰਮ ਮਜੀਠੀਆ ਕਰੀਬ ਡੇਢ ਮਹੀਨੇ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ ਉਸ ਸਮੇਂ ਉਹ ਨਿਆਂਇਕ ਹਿਰਾਸਤ ਵਿੱਚ ਹਨ। ਪੰਜਾਬ ਵਿੱਚ ਆਪ ਦੀ ਸਰਕਾਰ ਬਣਦਿਆਂ ਹੀ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਚੱਲ ਰਹੇ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦਾ ਪੁਨਰਗਠਨ ਕੀਤਾ ਸੀ।

ਅਕਾਲੀ ਦਲ ਵੱਲੋਂ ਮਜੀਠੀਆ ਖ਼ਿਲਾਫ ਇਸ ਮਾਮਲੇ ਨੂੰ ਲੈਕੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ। ਅਕਾਲੀ ਦਲ ਦਾ ਕਹਿਣਾ ਹੈ ਕਿ ਉਨ੍ਹਾਂ ਖਿਲਾਫ਼ ਬਦਲਾਖੋਰੀ ਦੀ ਨੀਤੀ ਅਪਣਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਨੌਜਵਾਨਾਂ ਦਾ ਕਿਉਂ ਵਧ ਰਿਹਾ ਵਿਦੇਸ਼ਾਂ ਵੱਲ ਰੁਝਾਨ...ਸੁਣੋ ਨੌਜਵਾਨਾਂ ਦੀ ਜ਼ੁਬਾਨੀ

ETV Bharat Logo

Copyright © 2024 Ushodaya Enterprises Pvt. Ltd., All Rights Reserved.