ETV Bharat / city

ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈਕੇ ਸਰਕਾਰ ਨੇ ਜਨਤਕ ਥਾਵਾਂ ਉੱਤੇ ਮਾਸਕ ਕੀਤਾ ਲਾਜ਼ਮੀ

author img

By

Published : Aug 13, 2022, 6:57 PM IST

ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈਕੇ ਸਰਕਾਰ ਨੇ ਜਨਤਕ ਥਾਵਾਂ ਉੱਤੇ ਮਾਸਕ ਕੀਤਾ ਲਾਜ਼ਮੀ
ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈਕੇ ਸਰਕਾਰ ਨੇ ਜਨਤਕ ਥਾਵਾਂ ਉੱਤੇ ਮਾਸਕ ਕੀਤਾ ਲਾਜ਼ਮੀ

ਪੰਜਾਬ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ. ਇਸ ਦੇ ਚੱਲਦਿਆਂ ਜਨਤਕ ਥਾਵਾਂ ਉੱਤੇ ਸਭ ਨੂੰ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ.

ਚੰਡੀਗੜ੍ਹ: ਦੇਸ਼ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਤਾਂ ਉਥੇ ਹੀ ਸੂਬੇ 'ਚ ਵੀ ਮੁੜ ਤੋਂ ਕੋਰੋਨਾ ਨੇ ਤੇਜ਼ੀ ਫੜੀ ਹੈ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਜਨਤਕ ਥਾਵਾਂ ਉੱਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ।

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਨਵੀਂ ਹਦਾਇਤਾਂ ਜਾਰੀ ਕੀਤੀਆਂ ਹਨ। ਪੰਜਾਬ ਦੇ ਗ੍ਰਹਿ ਵਿਭਾਗ ਨੇ ਸਾਰੇ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਨਿੱਜੀ ਦਫਤਰਾਂ, ਅੰਦਰੂਨੀ ਅਤੇ ਬਾਹਰੀ ਇਕੱਠਾਂ, ਮਾਲਾਂ, ਜਨਤਕ ਸਥਾਨਾਂ ਆਦਿ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ।

ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈਕੇ ਸਰਕਾਰ ਨੇ ਜਨਤਕ ਥਾਵਾਂ ਉੱਤੇ ਮਾਸਕ ਕੀਤਾ ਲਾਜ਼ਮੀ
ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈਕੇ ਸਰਕਾਰ ਨੇ ਜਨਤਕ ਥਾਵਾਂ ਉੱਤੇ ਮਾਸਕ ਕੀਤਾ ਲਾਜ਼ਮੀ

ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਾਰਿਆਂ ਨੂੰ ਵਿਦਿਅਕ ਅਦਾਰਿਆਂ ਅਤੇ ਸਰਕਾਰੀ ਅਤੇ ਨਿੱਜੀ ਦਫ਼ਤਰਾਂ ਵਿੱਚ ਵੀ ਮਾਸਕ ਪਹਿਨਣਾ ਹੋਵੇਗਾ। ਅੰਦਰੂਨੀ ਅਤੇ ਬਾਹਰੀ ਇਕੱਠਾਂ, ਮਾਲਾਂ ਅਤੇ ਹੋਰ ਜਨਤਕ ਥਾਵਾਂ ਲਈ ਵੀ ਮਾਸਕ ਲਾਜ਼ਮੀ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਵਿੱਚ ਕੋਰੋਨਾ ਦੇ ਲੱਛਣ ਆਉਂਦੇ ਹਨ ਤਾਂ ਉਹ ਆਪਣੀ ਜ਼ਿੰਮੇਵਾਰੀ ਸਮਝ ਕੇ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ ਤਾਂ ਜੋ ਇਸ ਨੂੰ ਵੱਧਣ ਤੋਂ ਰੋਕਿਆ ਜਾ ਸਕੇ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਰੋਕਣ ਲਈ ਟੈਸਟਿੰਗ ਵੱਧ ਤੋਂ ਵੱਧ ਕਰਨ ਦੀ ਹਦਾਇਤ ਕੀਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਕੋਰੋਨਾ ਤੋਂ ਬਚਣ ਲਈ ਟੈਸਟਿੰਗ ਪ੍ਰਕਿਰਿਆ ਉੱਤੇ ਜ਼ੋਰ ਦੇਣ ਦੀ ਜ਼ਰੂਰਤ ਹੈ। ਪੰਜਾਬ ਸਰਕਾਰ ਨੇ ਐਡਵਾਈਜ਼ਰੀ ਵਿੱਚ ਕਿਹਾ ਹੈ ਕਿ ਹਰ ਵਿਅਕਤੀ ਨੂੰ ਕੋਰੋਨਾ ਵੈਕਸੀਨ ਲਗਾਉਣੀ ਜ਼ਰੂਰੀ ਹੈ। ਸਰਕਾਰ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਲੋਕ ਵੱਧ ਤੋਂ ਵੱਧ ਵੈਕਸੀਨ ਲਗਾਉਣ।

ਦੱਸ ਦਈਏ ਕਿ ਪੰਜਾਬ ਵਿੱਚ ਕੋਵਿਡ ਨਾਲ ਸਬੰਧਤ ਸੱਤ ਮੌਤਾਂ ਹੋਈਆਂ ਹਨ। ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 20,405 ਹੋ ਗਈ, ਅਤੇ 406 ਨਵੇਂ ਕੋਰੋਨਾ ਮਾਮਲਿਆਂ ਨਾਲ ਕੁੱਲ ਸੰਕਰਮਣ ਦੀ ਗਿਣਤੀ 7,77,764 ਹੋ ਗਈ। ਸੂਬੇ ਵਿੱਚ ਦੋ ਮੌਤਾਂ ਮੋਹਾਲੀ ਵਿੱਚ ਅਤੇ ਇੱਕ ਬਰਨਾਲਾ, ਜਲੰਧਰ, ਲੁਧਿਆਣਾ, ਰੂਪਨਗਰ ਅਤੇ ਸੰਗਰੂਰ ਵਿੱਚ ਹੋਈਆਂ ਹਨ। ਕੋਵਿਡ ਦੇ ਨਵੇਂ ਕੇਸਾਂ ਵਿੱਚੋਂ 90 ਮੋਹਾਲੀ, 51 ਲੁਧਿਆਣਾ ਅਤੇ 49 ਪਟਿਆਲਾ ਤੋਂ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ ਜੁਲਾਈ ਮਹੀਨੇ ਦੌਰਾਨ ਰਿਸ਼ਵਤ ਦੇ ਪੰਜ ਵੱਖ ਵੱਖ ਮਾਮਲਿਆਂ ਵਿੱਚ ਅੱਠ ਮੁਲਾਜ਼ਮ ਕਾਬੂ

ETV Bharat Logo

Copyright © 2024 Ushodaya Enterprises Pvt. Ltd., All Rights Reserved.